65.46 F
New York, US
June 27, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਚੰਡੀਗੜ੍ਹ ਵਿਚ ਵੱਜੇ ਸਾਇਰਨ; ਏਅਰ ਫੋਰਸ ਸਟੇਸ਼ਨ ਵੱਲੋਂ ਸੰਭਾਈ ਹਵਾਈ ਖਤਰੇ ਬਾਰੇ ਅਲਰਟ ਜਾਰੀ

ਚੰਡੀਗੜ੍ਹ:  ਚੰਡੀਗੜ੍ਹ ਦੇ ਏਅਰ ਫੋਰਸ ਸਟੇਸ਼ਨ ਵੱਲੋਂ ਸ਼ੁੱਕਰਵਾਰ ਨੂੰ ਸੰਭਾਵੀ ਹਵਾਈ ਖ਼ਤਰੇ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ, ਜਿਸ ਕਾਰਨ ਅਧਿਕਾਰੀਆਂ ਨੂੰ ਸ਼ਹਿਰ ਭਰ ਵਿੱਚ ਐਮਰਜੈਂਸੀ ਪ੍ਰੋਟੋਕੋਲ ਸ਼ੁਰੂ ਕਰਨ ਲਈ ਕਿਹਾ ਗਿਆ ਸੀ।

ਚੇਤਾਵਨੀ ਤੋਂ ਬਾਅਦ ਕਈ ਇਲਾਕਿਆਂ ਵਿੱਚ ਸਾਇਰਨ ਵਜਾਏ ਗਏ, ਜਿਸ ਨਾਲ ਲੋਕਾਂ ਨੂੰ ਤੁਰੰਤ ਚੌਕਸੀ ਵਰਤਣ ਦਾ ਸੰਕੇਤ ਮਿਲਿਆ। ਜ਼ਿਲ੍ਹਾ ਕਮਿਸ਼ਨਰ (ਡੀਸੀ), ਚੰਡੀਗੜ੍ਹ ਦਫ਼ਤਰ ਨੇ ਸਾਰੇ ਨਾਗਰਿਕਾਂ ਨੂੰ ਅਗਲੇ ਨੋਟਿਸ ਤੱਕ ਘਰ ਦੇ ਅੰਦਰ ਰਹਿਣ ਅਤੇ ਬਾਲਕੋਨੀਆਂ, ਛੱਤਾਂ ਅਤੇ ਖੁੱਲ੍ਹੇ ਖੇਤਰਾਂ ਤੋਂ ਬਚਣ ਦੀ ਅਪੀਲ ਕੀਤੀ ਹੈ।

ਡੀਸੀ ਦਫ਼ਤਰ ਨੇ ਇਕ ਬਿਆਨ ਵਿਚ ਕਿਹਾ, ‘‘ਇਹ ਏਅਰ ਫੋਰਸ ਸਟੇਸ਼ਨ ਤੋਂ ਜਾਰੀ ਹਵਾਈ ਚੇਤਾਵਨੀ ਦੇ ਮੱਦੇਨਜ਼ਰ ਇੱਕ ਸਾਵਧਾਨੀ ਉਪਾਅ ਹੈ। ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸ਼ਾਂਤ ਰਹਿਣ, ਆਪਣੇ ਘਰਾਂ ਦੇ ਅੰਦਰ ਰਹਿਣ ਅਤੇ ਅਧਿਕਾਰਤ ਸਰੋਤਾਂ ਤੋਂ ਹੋਰ ਨਿਰਦੇਸ਼ਾਂ ਦੀ ਉਡੀਕ ਕਰਨ।’’

ਅਧਿਕਾਰੀ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਸ਼ਹਿਰ ਦੇ ਮੁੱਖ ਸਥਾਨਾਂ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਐਮਰਜੈਂਸੀ ਸੇਵਾਵਾਂ ਨੂੰ ਤਿਆਰ ਬਰ ਤਿਆਰ ਰਹਿਣ ਲਈ ਕਿਹਾ ਗਿਆ ਹੈ।

ਇਸ ਦੌਰਾਨ ਯੂਟੀ ਪ੍ਰਸ਼ਾਸਨ ਨੇ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਹਵਾ ਵਿੱਚ ਚੇਤਾਵਨੀ ਦੇਣ ਵਾਲੇ ਸਾਇਰਨ ਵਜਾਉਣਾ ਸਾਵਧਾਨੀ ਅਤੇ ਤਿਆਰੀ ਦੇ ਉਪਾਵਾਂ ਦਾ ਹਿੱਸਾ ਹੈ। ਜਨਤਾ ਨੂੰ ਸੰਜਮ ਵਰਤਣ, ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਪ੍ਰਸ਼ਾਸਨ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਤੋਂ ਬਾਅਦ ਮੌਜੂਦਾ ਸਥਿਤੀ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ।

Related posts

Washington DC Shooting : ਵ੍ਹਾਈਟ ਹਾਊਸ ਨੇੜੇ ਚੱਲੀਆਂ ਗੋਲ਼ੀਆਂ, ਇਕ ਦੀ ਮੌਤ; ਪੁਲਿਸ ਅਧਿਕਾਰੀ ਸਮੇਤ 3 ਲੋਕ ਜ਼ਖ਼ਮੀ

On Punjab

ਪਾਕਿਸਤਾਨ ‘ਚ ਹਿੰਦੂਆਂ ‘ਤੇ ਨਹੀਂ ਰੁਕ ਰਿਹਾ ਅੱਤਿਆਚਾਰ, ਮਸਜਿਦ ਤੋਂ ਪੀਣ ਦਾ ਪਾਣੀ ਲਿਆਉਣ ‘ਤੇ ਵਿਅਕਤੀ ਨੂੰ ਬਣਾਇਆ ਬੰਧਕ

On Punjab

ਕੋਰੋਨਾ: ਅਮਰੀਕਾ ‘ਚ 24 ਘੰਟਿਆਂ ਦੌਰਾਨ 1,509 ਮੌਤਾਂ, ਨਿਊਯਾਰਕ ’ਚ ਮੌਤਾਂ ਦੀ ਗਿਣਤੀ 10,000 ਤੋਂ ਪਾਰ

On Punjab