PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਜਦੋਂ 3 ਸਾਲ ਤੱਕ ਮਹਿੰਗਾਈ ਭੱਤਾ ਮਿਲਣਾ ਹੀ ਨਹੀਂ, ਤਾਂ ਪ੍ਰਚਾਰ ਕਿਸ ਗੱਲ ਦਾ: ਸੁਨੀਲ ਜਾਖੜ

ਚੰਡੀਗੜ੍ਹ-  ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸ਼ਨੀਵਾਰ ਨੂੰ ਪੰਜਾਬ ਸਰਕਾਰ ਵੱਲੋਂ ਸਾਲ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (DA) ਸਬੰਧੀ ਕੀਤੇ ਐਲਾਨ ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੇ ਐਲਾਨਾਂ ਰਾਹੀਂ ਸਰਕਾਰੀ ਮੁਲਾਜ਼ਮਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਾਖੜ ਨੇ ਸਰਕਾਰ ਦੇ ਐਲਾਨ ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਨਿਸ਼ਾਨਾ ਸੇਧਿਆ ਕਿ ਨਵੇਂ ਭਰਤੀ ਹੋਏ ਮੁਲਾਜ਼ਮ ਆਪਣੀ ਸੇਵਾ ਦੇ ਪਹਿਲੇ ਤਿੰਨ ਸਾਲਾਂ ਦੌਰਾਨ ਡੀਏ ਲੈਣ ਦੇ ਹੱਕਦਾਰ ਹੀ ਨਹੀਂ ਹੁੰਦੇ।

ਉਨ੍ਹਾਂ ਸਵਾਲ ਕੀਤਾ, “ਜੇਕਰ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਤਿੰਨ ਸਾਲ ਤੱਕ ਡੀਏ ਮਿਲਣਾ ਹੀ ਨਹੀਂ, ਤਾਂ ਇਸ ਐਲਾਨ ਨਾਲ ਆਖਰ ਕਿਸ ਨੂੰ ਫਾਇਦਾ ਹੋਣ ਜਾ ਰਿਹਾ ਹੈ? ਕੀ ਇਹ ਮਹਿਜ਼ ਇੱਕ ਫੋਕਾ ਪ੍ਰਚਾਰ ਹੈ?” ਗੌਰਤਲਬ ਹੈ ਕਿ ਸਰਕਾਰ ਦੇ ਇਸ ਕਦਮ ਨਾਲ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਲਗਭਗ 85,000 ਮੁਲਾਜ਼ਮਾਂ ਦਾ ਡੀਏ 42 ਫੀਸਦੀ ਤੋਂ ਵਧ ਕੇ 60 ਫੀਸਦੀ ਹੋ ਜਾਵੇਗਾ, ਜਦਕਿ ਇਸ ਤੋਂ ਪਹਿਲਾਂ ਭਰਤੀ ਹੋਏ ਲਗਭਗ 3.15 ਲੱਖ ਮੁਲਾਜ਼ਮ ਅਤੇ ਪੈਨਸ਼ਨਰ ਅਜੇ ਵੀ ਆਪਣੇ ਬਕਾਏ ਦੀ ਵਾਟ ਤੱਕ ਰਹੇ ਹਨ।

ਸੋਸ਼ਲ ਮੀਡੀਆ ’ਤੇ ਜਾਰੀ ਇੱਕ ਸੁਨੇਹੇ ਵਿੱਚ ਜਾਖੜ ਨੇ ਕਿਹਾ ਕਿ ਜੇਕਰ ਸਰਕਾਰ ਦਾ ਇਹ ਦਾਅਵਾ ਮੰਨ ਵੀ ਲਿਆ ਜਾਵੇ ਕਿ ਉਸ ਨੇ 75,000 ਨਵੀਆਂ ਭਰਤੀਆਂ ਕੀਤੀਆਂ ਹਨ, ਤਾਂ ਵੀ ਪ੍ਰੋਬੇਸ਼ਨ ਸਮੇਂ ਦੌਰਾਨ ਉਨ੍ਹਾਂ ਨੂੰ ਕੋਈ ਭੱਤਾ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਮਹਿੰਗਾਈ ਭੱਤਾ ਕੋਈ ਖੈਰਾਤ ਨਹੀਂ, ਸਗੋਂ ਵਧਦੀ ਮਹਿੰਗਾਈ ਦਾ ਸਾਹਮਣਾ ਕਰਨ ਲਈ ਮੁਲਾਜ਼ਮਾਂ ਦਾ ਸੰਵਿਧਾਨਕ ਹੱਕ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਸਰਕਾਰ ਦੇ ਮਾੜੇ ਵਿੱਤੀ ਪ੍ਰਬੰਧਾਂ ਦਾ ਬੋਝ ਮੁਲਾਜ਼ਮਾਂ ’ਤੇ ਪਾਉਣ ਦਾ ਦੋਸ਼ ਲਾਉਂਦਿਆਂ ਮੰਗ ਕੀਤੀ ਕਿ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਸਾਰੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕੀ ਬਕਾਏ ਤੁਰੰਤ ਜਾਰੀ ਕਰੇ।

Related posts

ਨੌਕਰੀ ਦੀ ਪਰਵਾਹ ਕੀਤੇ ਬਿਨਾਂ Anmol Kwatra ਨੂੰ ਇਨਸਾਫ ਦਿਵਾਉਣ ਲਈ ਅੱਗੇ ਆਇਆ ਇਹ ਪੁਲਿਸ ਮੁਲਾਜ਼ਮ,

On Punjab

ਸ਼ਹੀਦੀ ਸ਼ਤਾਬਦੀ: ਗਾਇਕ ਬੀਰ ਸਿੰਘ ਨੇ ਮਰਿਆਦਾ ਦੀ ਉਲੰਘਣਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗੀ

On Punjab

ਭਾਜਪਾ ਦੀ ਸੀਨੀਅਰ ਆਗੂ ਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਹੋਇਆ ਦਿਹਾਂਤ

On Punjab