PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਜਬਰ ਜਨਾਹ ਮਾਮਲਾ: ਅਲਾਹਾਬਾਦ ਹਾਈ ਕੋਰਟ ਦੀਆਂ ਟਿੱਪਣੀਆਂ ’ਤੇ ਸੁਪਰੀਮ ਕੋਰਟ ਸਖ਼ਤ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਜਬਰ ਜਨਾਹ ਦੇ ਇਕ ਮਾਮਲੇ ਵਿਚ ਅਲਾਹਾਬਾਦ ਹਾਈ ਕੋਰਟ ਦੀ ਟਿੱਪਣੀ ਦਾ ਸਖਤ ਨੋਟਿਸ ਲਿਆ ਹੈ। ਸਰਵਉਚ ਅਦਾਲਤ ਨੇ ਵੀਹ ਦਿਨਾਂ ਵਿਚ ਦੂਜੀ ਵਾਰ ਅਲਾਹਾਬਾਦ ਹਾਈ ਕੋਰਟ ਨੂੰ ਹਦਾਇਤ ਕੀਤੀ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਕੇਸ ਵਿਚ ਵਿਵਾਦਤ ਟਿੱਪਣੀ ਨਹੀਂ ਕਰਨੀ ਚਾਹੀਦੀ। । ਹਾਈ ਕੋਰਟ ਨੇ ਹਾਲ ਹੀ ਵਿੱਚ ਜਬਰ ਜਨਾਹ ਦੇ ਇਕ ਕੇਸ ਵਿੱਚ ਮੁਲਜ਼ਮ ਨੂੰ ਜ਼ਮਾਨਤ ਦਿੰਦਿਆਂ ਕਿਹਾ ਕਿ ਪੀੜਤ ਲੜਕੀ ਨੇ ਖੁਦ ਮੁਸੀਬਤ ਸਹੇੜੀ ਜਿਸ ਲਈ ਉਹ ਆਪ ਜ਼ਿੰਮੇਵਾਰ ਹੈ।

ਸਰਵਉਚ ਅਦਾਲਤ ਦੀ ਇਹ ਟਿੱਪਣੀ ਉਦੋਂ ਆਈ ਜਦੋਂ ਉਹ ਅਲਾਹਾਬਾਦ ਹਾਈ ਕੋਰਟ ਦੇ 17 ਮਾਰਚ ਦੇ ਵੱਖਰੇ ਹੁਕਮ ’ਤੇ ਇੱਕ ਖ਼ੁਦਮੁਖ਼ਤਾਰੀ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਦਰਅਸਲ ਸੁਪਰੀਮ ਕੋਰਟ ਇਕ ਹੋਰ ਮਾਮਲੇ ਵਿਚ ਸੁਣਵਾਈ ਕਰ ਰਹੀ ਹੈ ਜਿਸ ਵਿੱਚ ਅਲਾਹਾਬਾਦ ਹਾਈ ਕੋਰਟ ਨੇ 19 ਮਾਰਚ ਨੂੰ ਕਿਹਾ ਸੀ ਕਿ ਔਰਤ ਦੇ ਪਜਾਮੇ ਦਾ ਨਾਲਾ ਖਿੱਚਣਾ ਜਬਰ ਜਨਾਹ ਦੀ ਕੋਸ਼ਿਸ਼ ਨਹੀਂ ਮੰਨੀ ਜਾ ਸਕਦੀ।

ਜਸਟਿਸ ਬੀ ਆਰ ਗਵੱਈ ਅਤੇ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਕਿਹਾ, ‘ਜੇ ਕੋਈ ਜ਼ਮਾਨਤ ਦੇਣਾ ਚਾਹੁੰਦਾ ਹੈ ਤਾਂ ਠੀਕ ਹੈ ਪਰ ਅਜਿਹੀ ਟਿੱਪਣੀ ਕਿਉਂ ਕੀਤੀ ਜਾਵੇ ਜਿਸ ਵਿਚ ਕਿਹਾ ਗਿਆ ਕਿ ਉਸ ਨੇ ਮੁਸੀਬਤ ਨੂੰ ਸੱਦਾ ਆਪ ਦਿੱਤਾ। ਇਸ ਪਾਸੇ (ਬੈਂਚ) ਨੂੰ ਵੀ ਬਹੁਤ ਚੌਕਸ ਰਹਿਣਾ ਚਾਹੀਦਾ ਹੈ।

Related posts

ਭਾਰੀ ਬਾਰਸ਼ ਮਗਰੋਂ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ

On Punjab

ਕਸ਼ਮੀਰ ਮਾਮਲੇ ‘ਚ ਕੌਮਾਂਤਰੀ ਸਾਥ ਨਾ ਮਿਲਣ ‘ਤੇ ਪਾਕਿਸਤਾਨ ਦਾ ਵੱਡਾ ਐਲਾਨ

On Punjab

ਉੱਤਰੀ ਸਿੱਕਮ ਵਿਚ ਢਿੱਗਾਂ ਖਿਸਕਣ ਕਾਰਨ 1,000 ਸੈਲਾਨੀ ਫਸੇ

On Punjab