65.57 F
New York, US
September 19, 2026
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਜਲੰਧਰ: ਗੈਂਗਸਟਰਾਂ ਨਾਲ ਮੁਠਭੇੜ ਦੌਰਾਨ 2 ਪੁਲੀਸ ਮੁਲਾਜ਼ਮ ਜ਼ਖ਼ਮੀ, 2 ਕਾਬੂ

ਚੰਡੀਗੜ੍ਹ-ਜਲੰਧਰ ਕਮਿਸ਼ਨਰੇਟ ਪੁਲੀਸ ਨੇ ਗੈਂਗਸਟਰਾਂ ਨਾਲ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਵਿਕਅਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਦੋਹਾਂ ਪਾਸਿਆਂ ਤੋਂ 50 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ। ਇਸ ਸਬੰਧੀ ਜਾਣਾਕਰੀ ਦਿੰਦਿਆਂ ਡੀਜੀਪੀ ਪੰਜਾਬ ਪੁਲੀਸ ਗੌਰਵ ਯਾਦਵ ਨੇ ਐਕਸ ’ਤੇ ਪੋਸਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗੈਂਗਸਟਰਾਂ ਨੂੰ ਕਾਬੂ ਕਰਨ ਮੌਕੇ ਉਨ੍ਹਾਂ ਦਾ ਪਿੱਛਾ ਕਰਨ ਦੌਰਾਨ ਹੋਈ ਗੋਲੀਬਾਰੀ ਵਿਚ 2 ਪੁਲੀਸ ਮੁਲਾਜ਼ਮ ਜ਼ਖਮੀ ਹੋ ਗਏ, ਹਲਾਂਕਿ ਮੁਠਭੇੜ ਤੋਂ ਬਾਅਦ ਪੁਲੀਸ ਗੈਂਗਸਟਰਾਂ ਨੂੰ ਕਾਬੂ ਕਰਨ ਵਿਚ ਕਾਮਯਾਬ ਰਹੀ।

ਡੀਜੀਪੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਅਧਿਕਾਰੀਆਂ ਨੇ ਦੱਸਿਆ ਕਿ ਮੌਕੇ ਤੋਂ ਸੱਤ ਪਿਸਤੌਲ ਅਤੇ ਗਈ ਕਾਰਤੂਸ ਜ਼ਬਤ ਕੀਤੇ ਗਏ ਹਨ।

Related posts

ਸਲਮਾਨ ਰਸ਼ਦੀ ਨੂੰ ਤਾਉਮਰ ਪ੍ਰਾਪਤੀਆਂ ਪੁਰਸਕਾਰ

On Punjab

ਪ੍ਰਾਣ ਪ੍ਰਤਿਸ਼ਠਾ ਵਰ੍ਹੇਗੰਢ: ਰਾਜਨਾਥ ਸਿੰਘ ਨੇ ਰਾਮ ਮੰਦਰ ਕੰਪਲੈਕਸ ਵਿੱਚ ਝੰਡਾ ਲਹਿਰਾਇਆ

On Punjab

ਆਪਣੇ ਮਤਭੇਦ ਭੁਲਾ ਕੇ ਇਕਜੁੱਟ ਹੋਣ ਕਾਂਗਰਸੀ: ਭੂਪੇਸ਼ ਬਘੇਲ

On Punjab