21.54 F
New York, US
January 28, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਮਹਾਦੋਸ਼ ਦਾ ਅਮਲ ਜਾਰੀ; ਜਾਂਚ ਕਮੇਟੀ ਦੀ ਰਿਪੋਰਟ ਦੀ ਉਡੀਕ

ਨਵੀਂ ਦਿੱਲੀ- ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਮੰਗਲਵਾਰ ਨੂੰ ਕਿਹਾ ਕਿ ਅਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਦਾ ਅਮਲ ਜਾਰੀ ਹੈ ਅਤੇ ਸਰਕਾਰ ਲੋਕ ਸਭਾ ਸਪੀਕਰ ਓਮ ਬਿਰਲਾ ਵੱਲੋਂ ਦੋਸ਼ਾਂ ਦੀ ਜਾਂਚ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੀ ਰਿਪੋਰਟ ਦੀ ਉਡੀਕ ਕਰ ਰਹੀ ਹੈ। ਬਿਰਲਾ ਨੇ ਜਸਟਿਸ ਵਰਮਾ ਨੂੰ ਹਟਾਉਣ ਲਈ ਬਹੁ-ਪਾਰਟੀ ਨੋਟਿਸ ਸਵੀਕਾਰ ਕਰਨ ਤੋਂ ਬਾਅਦ ਪਿਛਲੇ ਸਾਲ 12 ਅਗਸਤ ਨੂੰ ਜਸਟਿਸ ਵਰਮਾ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਸੀ। ਜਸਟਿਸ ਵਰਮਾ ਨੂੰ ਪਿਛਲੇ ਸਾਲ 14 ਮਾਰਚ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਸੜੇ ਹੋਏ ਨੋਟਾਂ ਦੇ ਬੰਡਲ ਮਿਲਣ ਤੋਂ ਬਾਅਦ ਦਿੱਲੀ ਹਾਈ ਕੋਰਟ ਤੋਂ ਵਾਪਸ ਅਲਾਹਾਬਾਦ ਹਾਈ ਕੋਰਟ ਭੇਜ ਦਿੱਤਾ ਗਿਆ ਸੀ। ਇਹ ਪੁੱਛਣ ‘ਤੇ ਕਿ ਕੀ ਇਹ ਮਾਮਲਾ ਬੁੱਧਵਾਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਅਗਾਮੀ ਬਜਟ ਸੈਸ਼ਨ ਤੋਂ ਪਹਿਲਾਂ ਉਠਾਇਆ ਜਾਵੇਗਾ, ਰਿਜਿਜੂ ਨੇ ਇਸ ਮੁੱਦੇ ’ਤੇ ਹੋਰ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਕੇਂਦਰੀ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ, ‘‘ਪ੍ਰਕਿਰਿਆ ਅਨੁਸਾਰ ਮਾਮਲਾ ਸਦਨ ​​ਦੀ ਸਹਿਮਤੀ ਨਾਲ ਸਪੀਕਰ ਵੱਲੋਂ ਗਠਿਤ ਕਮੇਟੀ ਨੂੰ ਭੇਜਿਆ ਗਿਆ ਹੈ ਅਤੇ ਅਮਲ ਜਾਰੀ ਹੈ। ਕਮੇਟੀ ਆਪਣੀ ਡਿਊਟੀ ਨਿਭਾ ਰਹੀ ਹੈ, ਅਸੀਂ ਰਿਪੋਰਟ ਆਉਣ ਦੀ ਉਡੀਕ ਕਰ ਰਹੇ ਹਾਂ। ਇਸ ਤੋਂ ਪਹਿਲਾਂ, ਮੈਂ ਕੋਈ ਟਿੱਪਣੀ ਨਹੀਂ ਕਰ ਸਕਦਾ।’’ ਜਾਂਚ ਕਮੇਟੀ ਵਿੱਚ ਸੁਪਰੀਮ ਕੋਰਟ ਦੇ ਜੱਜ ਜਸਟਿਸ ਅਰਵਿੰਦ ਕੁਮਾਰ, ਮਦਰਾਸ ਹਾਈ ਕੋਰਟ ਦੇ ਚੀਫ ਜਸਟਿਸ ਮਨਿੰਦਰ ਮੋਹਨ ਸ਼੍ਰੀਵਾਸਤਵ ਅਤੇ ਕਰਨਾਟਕ ਹਾਈ ਕੋਰਟ ਦੇ ਸੀਨੀਅਰ ਵਕੀਲ ਬੀ.ਵੀ. ਆਚਾਰੀਆ ਸ਼ਾਮਲ ਹਨ।

Related posts

PUBG Ban: PUBG ਸਣੇ 118 Apps ਦੇ ਬੈਨ ‘ਤੇ ਭੜਕਿਆ ਚੀਨ

On Punjab

Marvia Malik : ਪਾਕਿਸਤਾਨ ਦੀ ਪਹਿਲੀ ਟਰਾਂਸਜੈਂਡਰ ਨਿਊਜ਼ ਐਂਕਰ ਨੂੰ ਦੋ ਹਮਲਾਵਰਾਂ ਨੇ ਮਾਰੀ ਗੋਲੀ, ਵਾਲ ਵਾਲ ਬਚੀ

On Punjab

ਪੰਜਾਬ ਵੱਲੋਂ ਨਵੇਂ ਬਿਲਡਿੰਗ ਬਾਈਲਾਅਜ਼ ਦਾ ਨੋਟੀਫਿਕੇਸ਼ਨ ਜਾਰੀ

On Punjab