PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਜਹਾਜ਼ ’ਚ ਸਵਾ ਲੱਖ ਲਿਟਰ ਤੇਲ ਸੀ, ਕਿਸੇ ਨੂੰ ਬਚਾਉਣ ਦਾ ਕੋਈ ਮੌਕਾ ਨਹੀਂ ਸੀ: ਅਮਿਤ ਸ਼ਾਹ

ਅਹਿਮਦਾਬਾਦ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਦੇ ਜਹਾਜ਼ ਵਿੱਚ ਸਵਾ ਲੱਖ ਲਿਟਰ ਦੇ ਕਰੀਬ ਈਂਧਣ ਸੀ। ਜਹਾਜ਼ ਕਰੈਸ਼ ਹੋਣ ਮਗਰੋਂ ਈਂਧਣ ਦੇ ਅੱਗ ਫੜ ਲੈਣ ਕਰਕੇ ਤਾਪਮਾਨ ਇੰਨਾ ਵੱਧ ਗਿਆ ਕਿ ਕਿਸੇ ਨੂੰ ਬਚਾਉਣ ਦਾ ਕੋਈ ਮੌਕਾ ਨਹੀਂ ਸੀ। ਉਧਰ ਸੂਤਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਅਹਿਮਦਾਬਾਦ ਦਾ ਦੌਰਾ ਕਰ ਸਕਦੇ ਹਨ।

ਸ਼ਾਹ ਨੇ ਪੱਤਰਕਾਰਾਂ ਨੂੰ ਕਿਹਾ, ‘‘ਜਹਾਜ਼ ਦੇ ਅੰਦਰ 1.25 ਲੱਖ ਲਿਟਰ ਤੇਲ ਸੀ। ਜਿਸ ਕਰਕੇ ਧਮਾਕੇ ਮਗਰੋਂ ਕਿਸੇ ਨੂੰ ਬਚਾਉਣਾ ਅਸੰਭਵ ਸੀ।’’ ਉਨ੍ਹਾਂ ਕਿਹਾ ਕਿ ਇਸ ਦੁਖਾਂਤ ਤੋਂ ਬਾਅਦ ਪੂਰਾ ਦੇਸ਼ ਡੂੰਘੇ ਸਦਮੇ ਵਿੱਚ ਹੈ। ਸ਼ਾਹ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਪ੍ਰਤੀ ਹਮਦਰਦੀ ਜ਼ਾਹਿਰ ਕੀਤੀ ਹੈ। ਸ਼ਾਹ ਨੇ ਕਿਹਾ ਕਿ ਡੀਐੱਨਏ ਟੈਸਟ ਮਗਰੋਂ ਪੀੜਤਾਂ ਦੀ ਪਛਾਣ ਤੋਂ ਬਾਅਦ ਅਧਿਕਾਰੀਆਂ ਵੱਲੋਂ ਮ੍ਰਿਤਕਾਂ ਦੀ ਅਧਿਕਾਰਤ ਗਿਣਤੀ ਜਾਰੀ ਕੀਤੀ ਜਾਵੇਗੀ।’’

ਉਨ੍ਹਾਂ ਕਿਹਾ, ‘‘ਖੁਸ਼ਖਬਰੀ ਇਹ ਹੈ ਕਿ ਇੱਕ ਵਿਅਕਤੀ ਹਾਦਸੇ ਵਿੱਚ ਬਚ ਗਿਆ ਅਤੇ ਮੈਂ ਉਸ ਨੂੰ ਮਿਲਣ ਤੋਂ ਬਾਅਦ ਇੱਥੇ ਆ ਰਿਹਾ ਹਾਂ।’’ ਸ਼ਾਹ ਨੇ ਕਿਹਾ, ‘‘ਜਹਾਜ਼ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਤੋਂ ਡੀਐਨਏ ਨਮੂਨੇ ਇਕੱਠੇ ਕਰਨ ਦੀ ਪ੍ਰਕਿਰਿਆ ਖਤਮ ਹੋ ਗਈ ਹੈ। ਗੁਜਰਾਤ ਵਿੱਚ ਫੋਰੈਂਸਿਕ ਸਾਇੰਸ ਲੈਬਾਰਟਰੀ ਅਤੇ ਨੈਸ਼ਨਲ ਫੋਰੈਂਸਿਕ ਸਾਇੰਸਜ਼ ਯੂਨੀਵਰਸਿਟੀ ਪੀੜਤਾਂ ਦੇ ਡੀਐਨਏ ਟੈਸਟ ਕਰਵਾਉਣਗੇ।’

Related posts

ਸ਼ਰਨਾਰਥੀਆਂ ਨਾਲ ਭਰੀ ਕਿਸ਼ਤੀ ਪਲਟੀ, 70 ਤੋਂ ਵੱਧ ਮੌਤਾਂ

On Punjab

ਸਕਾਟਲੈਂਡ ਦੇ ਫਸਟ ਮਨਿਸਟਰ ਵੱਲੋਂ ਗਾਜਾ ਦੇ ਸ਼ਰਨਾਰਥੀਆਂ ਦੀ ਬਾਂਹ ਫੜਨ ਦਾ ਐਲਾਨ

On Punjab

ਕੈਨੇਡਾ ਦਾ ਵੱਡਾ ਐਲਾਨ, ਮਿਆਂਮਾਰ ਫੌਜੀ ਸ਼ਾਸਨ ਨੂੰ ਹਥਿਆਰ ਸਪਲਾਈ ਕਰਨ ਵਾਲਿਆਂ ‘ਤੇ ਲੱਗੀਆਂ ਪਾਬੰਦੀਆਂ

On Punjab