PreetNama
ਸਿਹਤ/Health

ਜਾਣੋ ਕਿੰਨਾ ਕਾਰਨਾਂ ਕਰਕੇ ਹੁੰਦੀ ਹੈ ‘ਪੱਥਰੀ ਦੀ ਸਮੱਸਿਆ’ ?

Kidney Stone problem: ਅੱਜ-ਕੱਲ੍ਹ ਪੱਥਰੀ ਹੋਣਾ ਹੁਣ ਇਕ ਆਮ ਸਮੱਸਿਆ ਬਣ ਗਈ ਹੈ। ਜ਼ਿਆਦਾਤਰ ਲੋਕ ਇਸੇ ਬੀਮਾਰੀ ਦਾ ਸ਼ਿਕਾਰ ਹੋ ਰਹੇ ਹਨ। ਪੱਥਰੀ ਵੀ ਕਈ ਤਰ੍ਹਾਂ ਦੀ ਹੋ ਸਕਦੀ ਹੈ ਜਿਵੇਂ ਕਿ ਪਿੱਤੇ ਦੀ ਪੱਥਰੀ, ਗੁਰਦੇ ਦੀ ਪੱਥਰੀ, ਬਲੈਡਰ ਦੀ ਪੱਥਰੀ ਆਦਿ। ਅਜਿਹੇ ‘ਚ ਆਮ ਤੌਰ ‘ਤੇ ਆਪਰੇਸ਼ਨ ਦੀ ਸਲਾਹ ਦਿੱਤੀ ਜਾਂਦੀ ਹੈ। ਇਹ ਕਿਸੇ ਵੀ ਉਮਰ–ਵਰਗ ਦੇ ਵਿਅਕਤੀ ਨੂੰ ਹੋ ਸਕਦੀ ਹੈ। ਇਸ ਨਾਲ ਢਿੱਡ ਜਾਂ ਪਿੱਠ ਵਿੱਚ ਕਾਫ਼ੀ ਜ਼ਿਆਦਾ ਦਰਦ ਹੁੰਦਾ ਹੈ। ਪੱਥਰੀ ਕੋਈ ਬੀਮਾਰੀ ਨਹੀਂ, ਸਗੋਂ ਸਾਡੀ ਗ਼ਲਤ ਜੀਵਨ–ਸ਼ੈਲੀ (ਲਾਈਫ਼–ਸਟਾਈਲ) ਦੀ ਦੇਣ ਹੈ, ਜਿਸ ਕਾਰਨ ਪੱਥਰੀ ਜਿਹੀ ਸਮੱਸਿਆ ਕਿਸੇ ਨੂੰ ਵੀ ਝੱਲਣੀ ਪੈ ਸਕਦੀ ਹੈ।

ਬੇਕਾਰ ਕਿਸਮ ਦਾ ਖਾਣਾ ਖਾਣ ਦੀ ਆਦਤ, ਪਾਣੀ ਘੱਟ ਪੀਣਾ ਇਸ ਦੇ ਮੁੱਖ ਕਾਰਨ ਹੈ। ਡੀਹਾਈਡ੍ਰੇਸ਼ਨ ਕਾਰਨ ਪਿਸ਼ਾਬ ਕੁਝ ਗੂੜ੍ਹੇ ਰੰਗ ਦਾ ਬਣਦਾ ਹੈ; ਜਿਸ ਵਿੱਚ ਕੈਲਸ਼ੀਅਮ ਸਾਲਟ ਵਧਣਾ ਹੈ ਤੇ ਪੱਥਰੀ ਬਣਨ ਦੀ ਸੰਭਾਵਨਾ ਵਧ ਜਾਂਦੀ ਹੈ। ਗਰਮੀਆਂ ਵਿੱਚ ਪਾਣੀ ਦੀ ਬੋਤਲ ਸਦਾ ਆਪਣੇ ਨਾਲ ਰੱਖੋ। ਜੇ ਤੁਸੀਂ ਚਾਹੁੰਦੇ ਹੋ ਕਿ ਤੁਹਾਨੂੰ ਪੱਥਰੀ ਨਾ ਹੋਵੇ, ਤਾਂ ਕੁਝ ਬੁਰੀਆਂ ਆਦਤਾਂ ਛੱਡਣੀਆਂ ਹੋਣਗੀਆਂ।

ਦਾਲ–ਸਬਜ਼ੀ ਵਿੱਚ ਲੂਣ ਭਾਵ ਨਮਕ ਸਿਰਫ਼ ਬਲੱਡ–ਪ੍ਰੈਸ਼ਰ ਦੇ ਮਰੀਜ਼ਾਂ ਨੂੰ ਹੀ ਨਹੀਂ, ਸਗੋਂ ਸਭ ਨੂੰ ਹੀ ਘੱਟ ਖਾਣਾ ਚਾਹੀਦਾ ਹੈ। ਬਣੀ ਹੋਈ ਸਬਜ਼ੀ ਵਿੱਚ ਬਾਅਦ ’ਚ ਲੂਣ ਪਾਉਣ ਬਹੁਤ ਜ਼ਿਆਦਾ ਨੁਕਸਾਨ ਪਹੁੰਚਾ ਸਕਦਾ ਹੈ। ਉਸ ਨਾਲ ਪਿਸ਼ਾਬ ਵਿੱਚ ਸੋਡੀਅਮ ਦੀ ਮਾਤਰਾ ਵਧ ਜਾਂਦੀ ਹੈ ਤੇ ਉਹ ਕੈਲਸ਼ੀਅਮ ਵੀ ਆਪਣੇ ਨਾਲ ਬਾਹਰ ਸੁੱਟਦਾ ਹੈ ਤੇ ਇੰਝ ਪੱਥਰੀ ਬਣਨ ਦੀ ਸੰਭਾਵਨਾ ਵਧ ਜਾਂਦੀ ਹੈ।

ਇਸ ਤੋਂ ਇਲਾਵਾ ਕਦੇ ਵੀ ਡਾਕਟਰੀ ਸਲਾਹ ਤੋਂ ਬਗ਼ੈਰ ਵਿਟਾਮਿਨ ਤੇ ਕੈਲਸ਼ੀਅਮ ਦੀਆਂ ਗੋਲ਼ੀਆਂ ਜਾਂ ਹੋਰ ਦਵਾਈਆਂ ਖਾਣ ਨਾਲ ਵੀ ਇਹ ਸਮੱਸਿਆ ਪੈਦਾ ਹੋ ਜਾਂਦੀ ਹੈ। ਪੱਥਰੀ ਦੀ ਸ਼ਿਕਾਇਤ ਵਾਲੇ ਮਰੀਜ਼ਾਂ ਨੂੰ ਮਾਸਾਹਾਰੀ ਭੋਜਨ ਤੋਂ ਬਚਣਾ ਚਾਹੀਦਾ ਹੈ।

Related posts

20 ਫ਼ੀਸਦੀ ਜਵਾਨੀ ‘ਚ 32 ਦੀ ਬਜਾਏ ਹੁਣ ਸਿਰਫ਼ ਰਹਿ ਗਏ 28 ਦੰਦ, ਜਬਾੜੇ ਦੇ ਆਕਾਰ ‘ਚ ਆ ਰਹੀ ਕਮੀ, ਅਕਲ ਦਾੜ੍ਹ ਹੋ ਰਹੀ ਗਾਇਬ

On Punjab

Holi Precaution Tips: ਹੋਲੀ ਦਾ ਮਜ਼ਾ ਨਾ ਹੋ ਜਾਵੇ ਖਰਾਬ, ਇਨ੍ਹਾਂ ਗੱਲਾਂ ਦਾ ਖਾਸ ਧਿਆਨ ਰੱਖੋ

On Punjab

Milk Facts : ਜਾਣੋ ਕੀ ਹੈ ਦੁੱਧ ਪੀਣ ਦਾ ਸਹੀ ਸਮਾਂ, ਤਾਂ ਜੋ ਸਰੀਰ ਨੂੰ ਮਿਲਣ ਜ਼ਿਆਦਾ ਫਾਇਦੇ

On Punjab