36.12 F
New York, US
January 22, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਜਾਵੇਦ ਅਖਤਰ ਵੱਲੋਂ ਦਾਇਰ ਮਾਣਹਾਨੀ ਕੇਸ ਵਿੱਚ ਕੰਗਨਾ ਅਦਾਲਤ ਪੇਸ਼ ਹੋਈ

ਮੁੰਬਈ: ਕੰਗਨਾ ਰਣੌਤ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਮਸ਼ਹੂਰ ਲੇਖਕ ਜਾਵੇਦ ਅਖਤਰ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਇੱਥੇ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਈ। ਰਣੌਤ ਦੁਪਹਿਰ ਨੂੰ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਲਈ ਨਾਮਜ਼ਦ ਵਿਸ਼ੇਸ਼ ਮੈਜਿਸਟਰੇਟ ਅਦਾਲਤ ਦੇ ਸਾਹਮਣੇ ਪੇਸ਼ ਹੋਈ।

ਅਖਤਰ ਨੇ 2020 ਵਿੱਚ ਰਣੌਤ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਇੱਕ ਟੈਲੀਵਿਜ਼ਨ ਇੰਟਰਵਿਊ ਵਿੱਚ ਉਸਦੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਦੋਸ਼ ਲਾਇਆ, ਜਿਸ ਨਾਲ ਕਥਿਤ ਤੌਰ ’ਤੇ ਅਖਤਰ ਦੀ ਸਾਖ ਨੂੰ ਨੁਕਸਾਨ ਪਹੁੰਚਿਆ ਸੀ। ਮੁਕੱਦਮੇ ਦੀ ਸ਼ੁਰੂਆਤ ਉਪਨਗਰ ਅੰਧੇਰੀ ਦੀ ਮੈਜਿਸਟ੍ਰੇਟ ਅਦਾਲਤ ਨੇ ਕੀਤੀ ਸੀ ਪਰ 2024 ਵਿੱਚ ਰਣੌਤ ਦੇ ਹਿਮਾਚਲ ਪ੍ਰਦੇਸ਼ ਵਿੱਚ ਮੰਡੀ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਇਹ ਮਾਮਲਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਜੁੜੇ ਮਾਮਲਿਆਂ ਲਈ ਮਨੋਨੀਤ ਵਿਸ਼ੇਸ਼ ਮੈਜਿਸਟਰੇਟ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।ਅਖਤਰ ਵੱਲੋਂ ਦਾਇਰ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਅਦਾਕਾਰਾ ਨੂੰ ਪੇਸ਼ ਹੋਣ ਦਾ ਆਖਰੀ ਮੌਕਾ ਦਿੱਤਾ ਸੀ। ਇਸੇ ਤਹਿਤ ਉਹ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਹੋਈ।

Related posts

ਜੰਮੂ ਕਸ਼ਮੀਰ ਪੁਲੀਸ ਨੇ ਚਾਰ ਜਣੇ ਹਿਰਾਸਤ ’ਚ ਲਏ

On Punjab

ਫ਼ਤਹਿਵੀਰ ਨੂੰ ਹਜ਼ਾਰਾਂ ਲੋਕਾਂ ਦਿੱਤੀ ਵਿਦਾਈ, ਅਫਸਰਾਂ ਨੂੰ ਵੇਖ ਭੜਕੀ ਜਨਤਾ

On Punjab

Most Powerful Countries: ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ਾਂ ਦੀ ਲਿਸਟ ‘ਚ ਅੱਵਲ ਅਮਰੀਕਾ, ਭਾਰਤ ਨੂੰ ਟੌਪ 10 ‘ਚ ਵੀ ਨਹੀਂ ਮਿਲੀ ਜਗ੍ਹਾ

On Punjab