PreetNama
ਸਮਾਜ/Socialਖਾਸ-ਖਬਰਾਂ/Important News

ਜੂਨ ਮਹੀਨੇ ਦੀ ਗਰਮੀ ਨੇ ਪੂਰੀ ਦੁਨੀਆ ‘ਚ ਤੋੜਿਆ ਰਿਕਾਰਡ, ਯੂਰਪ ਵੀ ਝੁਲਸਿਆ

ਨਵੀਂ ਦਿੱਲੀ: ਦੁਨੀਆ ਭਰ ‘ਚ ਇਸ ਸਾਲ ਦਾ ਜੂਨ ਹੁਣ ਤਕ ਦਾ ਸਭ ਤੋਂ ਗਰਮ ਮਹੀਨਾ ਰਿਹਾ। ਸੈਟੇਲਾਈਟ ਡੇਟਾ ਤੋਂ ਮੰਗਲਵਾਰ ਨੂੰ ਮਿਲੀ ਜਾਣਕਾਰੀ ਮੁਤਾਬਕ, ਪਿਛਲੇ ਮਹੀਨੇ ‘ਚ ਪੱਛਮੀ ਯੂਰਪ ‘ਚ ਭਿਆਨਕ ਗਰਮੀ ਪਈ। ਯੂਰਪੀ ਸੰਘ ਦੀ ਕਾਪਰਨਿਕਸ ਕਲਾਈਮੇਟ ਚੇਂਜ ਸਰਵਿਸ ਵੱਲੋਂ ਕੀਤੀ ਗਈ ਗਲੋਬਲ ਰੀਡਿੰਗ ਮੁਤਾਬਕ, ਯੂਰਪ ਦਾ ਤਾਪਮਾਨ ਆਮ ਤੋਂ 2ਡਿਗਰੀ ਜ਼ਿਆਦਾ ਰਿਹਾ।

ਕਾਪਰਨਿਕਸ ਦੀ ਟੀਮ ਨੇ ਕਿਹਾ ਕਿ ਇਸ ਰਿਕਾਰਡ ਤੋੜ ਗਰਮੀ ਲਈ ਸਿੱਧੇ ਤੌਰ ‘ਤੇ ਜਲਵਾਯੂ ਪਰਿਵਰਤਨ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ। ਇੱਕ ਹੋਰ ਸਟਡੀ ‘ਚ ਅੰਤਰਾਸ਼ਟਰੀ ਵਿਗਿਆਨੀਆ ਦੀ ਟੀਮ ਨੇ ਕਿਹਾ ਕਿ ਗਲੋਬਲ ਵਾਰਮਿੰਗ ਨਾਲ ਲੂ ‘ਚ ਘੱਟੋ–ਘੱਟ 5 ਗੁਣਾ ਦਾ ਇਜ਼ਾਫਾ ਹੋਇਆ ਹੈ। ਪਿਛਲੇ ਜੂਨ ਦੀ ਤੁਲਨਾ ਕੀਤੀ ਜਾਵੇ ਤਾਂ ਧਰਤੀ ਦਾ ਤਾਪਮਾਨ ਜੂਨ 2019 ‘ਚ 0.1 ਡਿਗਰੀ ਸੈਲਸੀਅਸ ਜ਼ਿਆਦਾ ਹੋਇਆ ਹੈ।

ਡੇਟਾ ਮੁਤਾਬਕ, ਬੀਤੇ ਜੂਨ ‘ਚ ਅਫਰੀਕਾ ਦਾ ਸਹਾਰਾ ਰੇਗਿਸਤਾਨ ਗਰਮ ਹਵਾਵਾਂ ਕਾਰਨ ਪੂਰੇ ਯੂਰਪ ਦਾ ਮੌਸਮ ਝੁਲਸਾਉਣ ਵਾਲਾ ਰਿਹਾ। ਇਹ ਇੰਨੀ ਭਿਆਨਕ ਸੀ ਕਿ ਫਰਾਂਸ,ਜਰਮਨੀ, ਉੱਤਰੀ ਸਪੇਨ ਤੇ ਇਟਲੀ ‘ਚ ਤਾਪਮਾਨ ਆਮ ਤੋਂ 10 ਸੈਲਸੀਅਸ ਜ਼ਿਆਦਾ ਦਰਜ ਕੀਤਾ ਗਿਆ।

ਪਿਛਲੇ ਮਹੀਨੇ ਹੀਟਵੇਵ ਕਰਕੇ ਸਪੇਨ ‘ਚ ਦੋ ਲੋਕਾਂ ਦੀ ਮੌਤ ਹੋ ਗਈ। ਇਟਲੀ ਸਮੇਤ ਮੱਧ ਯੂਰਪ ‘ਚ ਇਸ ਸਾਲ ਸਮੇਂ ਤੋਂ ਪਹਿਲਾਂ ਹੀ ਤੇਜ਼ ਗਰਮੀ ਪੈ ਰਹੀ ਹੈ।

Related posts

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।

On Punjab

‘ਚੀਨ ਨੇ ਅਜੇ ਤੱਕ ਕੋਰੋਨਾ ਦੇ ਡਾਟਾ ਦਾ ਕਿਉਂ ਨਹੀਂ ਕੀਤਾ ਖ਼ੁਲਾਸਾ’, WHO ਲਾਈ ਫਟਕਾਰ, ਕਿਹਾ, ਦੁਨੀਆ ਦੇ ਸਾਹਮਣੇ ਆਉਂਣਾ ਚਾਹੀਦੈ ਸੱਚ

On Punjab

ਪਾਕਿਸਤਾਨ ’ਚ ਅਤਿਵਾਦੀ ਹਮਲਿਆਂ ਤੋਂ ਬਾਅਦ ਜੰਮੂ-ਕਸ਼ਮੀਰ ’ਚ ਸੁਰੱਖਿਆ ਅਲਰਟ ਜਾਰੀ

On Punjab