72.05 F
New York, US
May 9, 2025
PreetNama
ਸਮਾਜ/Social

ਜੇਲ੍ਹ ਮੰਤਰੀ ਦੀ ਫੇਰੀ ਤੋਂ ਪਹਿਲਾਂ ਕੈਦੀਆਂ ਨੇ ਡਿਪਟੀ ਸੁਪਰਡੈਂਟ ‘ਤੇ ਕੀਤਾ ਹਮਲਾ, ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ

 ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਦੇ ਦੌਰੇ ਤੋਂ ਪਹਿਲਾਂ ਕੇਂਦਰੀ ਜੇਲ੍ਹ ਵਿਵਾਦਾਂ ਵਿੱਚ ਘਿਰ ਗਈ ਹੈ। ਚੈਕਿੰਗ ਲਈ ਗਏ ਡਿਪਟੀ ਜੇਲਰ ‘ਤੇ ਕੈਦੀਆਂ ਨੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਜੇਲ੍ਹ ਵਿਭਾਗ ਨੇ ਜੇਲ੍ਹ ਵਿੱਚੋਂ ਜਰਦਾ ਅਤੇ ਛੇ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਦੱਸ ਦੇਈਏ ਕਿ ਜੇਲ੍ਹ ਮੰਤਰੀ ਅੱਜ ਬਾਅਦ ਦੁਪਹਿਰ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਆ ਰਹੇ ਹਨ ਅਤੇ ਉਨ੍ਹਾਂ ਵੱਲੋਂ ਇੱਥੇ ਇਕ ਰਿਟੇਲ ਸਟੋਰ ਦਾ ਉਦਘਾਟਨ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਜੇਲ੍ਹ ਵਿੱਚ ਡਿਪਟੀ ਜੇਲ੍ਹਰ ’ਤੇ ਹਮਲਾ ਕਈ ਤਰ੍ਹਾਂ ਨਾਲ ਸਵਾਲ ਖੜ੍ਹੇ ਕਰਦਾ ਹੈ।

ਜੇਲ੍ਹਰ ਕੋਲੋਂ ਮੋਬਾਈਲ ਖੋਹਣ ਦੀ ਕੋਸ਼ਿਸ਼

ਡਿਪਟੀ ਜੇਲ੍ਹਰ ਅਨੂ ਮਲਿਕ ਕੇਂਦਰੀ ਜੇਲ੍ਹ ਵਿੱਚ ਚੈਕਿੰਗ ਕਰ ਰਹੇ ਸਨ, ਜਦੋਂ ਉਹ ਬੈਰਕ ਨੰ.੩ ਦੀ ਤਲਾਸ਼ੀ ਕਰ ਰਹੇ ਸਨ ਤਾਂ ਇਸ ਦੌਰਾਨ ਜੇਲ੍ਹ ਵਿੱਚ ਬੰਦ ਕੈਦੀ ਰਣਬੀਰ ਸਿੰਘ ਕੋਲੋਂ ਇਕ ਮੋਬਾਈਲ ਬਰਾਮਦ ਹੋਇਆ। ਇਸ ਕਾਰਵਾਈ ਤੋਂ ਗੁੱਸੇ ‘ਚ ਆ ਕੇ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਡਿਪਟੀ ਜੇਲ੍ਹਰ ‘ਤੇ ਹਮਲਾ ਕਰ ਦਿੱਤਾ, ਇੰਨਾ ਹੀ ਨਹੀਂ ਉਸ ਤੋਂ ਮੋਬਾਈਲ ਖੋਹਣ ਦੀ ਵੀ ਕੋਸ਼ਿਸ਼ ਕੀਤੀ ਗਈ।ਡਿਪਟੀ ਜੇਲ੍ਹਰ ਵੱਲੋਂ ਲਿਖੇ ਪੱਤਰ ਤੋਂ ਬਾਅਦ ਪੁਲਿਸ ਨੇ ਰਣਬੀਰ ਸਿੰਘ, ਹਰਮਿੰਦਰ ਸਿੰਘ, ਗੌਰਵ ਕੁਮਾਰ, ਅਮਨਦੀਪ ਸਿੰਘ, ਜਸਪ੍ਰੀਤ ਸਿੰਘ ਖ਼ਿਲਾਫ਼ ਸਰਕਾਰੀ ਨੌਕਰੀ ਵਿੱਚ ਰੁਕਾਵਟ ਪਾਉਣ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਸੱਟਾਂ ਮਾਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਜੇਲ੍ਹ ਵਿੱਚੋਂ ਛੇ ਮੋਬਾਈਲ ਅਤੇ ਜਰਦਾ ਮਿਲਿਆ

ਇਸੇ ਤਰ੍ਹਾਂ ਡਿਪਟੀ ਜੇਲ੍ਹਰ ਇੰਦਰਪ੍ਰੀਤ ਸਿੰਘ ਨੇ ਸੁਸ਼ੀਲ ਕੁਮਾਰ ਕੋਲੋਂ ਦੋ ਮੋਬਾਈਲ ਫ਼ੋਨ, ਡਿਪਟੀ ਜੇਲ੍ਹਰ ਸੁਖਪਾਲ ਸਿੰਘ ਤੋਂ ਇਕ ਮੋਬਾਈਲ ਫ਼ੋਨ, ਡਿਪਟੀ ਜੇਲ੍ਹਰ ਕਸ਼ਮੀਰ ਲਾਲ ਨੇ ਮੁਹੰਮਦ ਉਮਰ ਤੋਂ ਇਕ ਮੋਬਾਈਲ ਫ਼ੋਨ, ਡਿਪਟੀ ਜੇਲ੍ਹਰ ਇੰਦਰਪ੍ਰੀਤ ਸਿੰਘ ਨੇ ਕੈਦੀ ਯੋਗੇਸ਼ ਕੁਮਾਰ ਕੋਲੋਂ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ। ਇੰਨਾ ਹੀ ਨਹੀਂ ਡਿਪਟੀ ਜੇਲਰ ਸੁਖਦੇਵ ਸਿੰਘ ਨੇ ਰਜਿੰਦਰਪਾਲ ਸਿੰਘ ਕੋਲੋਂ 20 ਗ੍ਰਾਮ ਚੂਰਾ ਪੋਸਤ ਵੀ ਬਰਾਮਦ ਕੀਤਾ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਜੇਲ੍ਹ ਅਕਸਰ ਵਿਵਾਦਾਂ ‘ਚ ਰਹਿੰਦੀ ਹੈ। ਇੱਥੇ ਪਹਿਲਾਂ ਵੀ ਕਈ ਵਾਰ ਮੋਬਾਈਲ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਜਾ ਚੁੱਕੇ ਹਨ।

Related posts

ਪੰਜਾਬੀ ਸਿਨੇਮਾ ਦਾ ਮਾਣ ਵਿਜੈ ਟੰਡਨ

On Punjab

ਮੰਤਰੀ ਦਾ ਵਤੀਰਾ

Pritpal Kaur

ਭਾਰਤ ਦੇ ਚੀਨ ਨੂੰ ਵੱਡੇ ਝਟਕੇ, ਆਰਥਿਕ ਹਥਿਆਰ ਨਾਲ ਸਬਕ ਸਿਖਾਉਣ ਦੀ ਤਿਆਰੀ

On Punjab