74.08 F
New York, US
August 6, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਜੰਗਬੰਦੀ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵੱਲੋਂ ਉੱਚ ਪੱਧਰੀ ਮੀਟਿੰਗ

ਨਵੀਂ ਦਿੱਲੀ- ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਕਾਰਵਾਈਆਂ ਨੂੰ ਰੋਕਣ ਲਈ ਸਹਿਮਤੀ ਬਣਨ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਸਮੇਤ ਉੱਚ ਸਰਕਾਰੀ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਐੱਨਐੱਸਏ ਅਜੀਤ ਡੋਵਾਲ, ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ ਅਤੇ ਤਿੰਨੋਂ ਸੈਨਾ ਮੁਖੀ ਮੀਟਿੰਗ ਵਿੱਚ ਸ਼ਾਮਲ ਹੋਏ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਸੀ ਕਿ ਭਾਰਤ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨ (ਡੀਜੀਐੱਮਓ) ਸ਼ਨਿਚਰਵਾਰ ਸ਼ਾਮ 5 ਵਜੇ ਤੋਂ ਜ਼ਮੀਨ, ਹਵਾ ਅਤੇ ਸਮੁੰਦਰ ’ਤੇ ਸਾਰੀਆਂ ਗੋਲੀਬਾਰੀ ਅਤੇ ਫੌਜੀ ਕਾਰਵਾਈਆਂ ਨੂੰ ਰੋਕਣ ਲਈ ਸਹਿਮਤ ਹੋਏ ਹਨ। ਵਿਦੇਸ਼ ਸਕੱਤਰ ਵੱਲੋਂ ਇਹ ਸੰਖੇਪ ਐਲਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਬਿਆਨ ਤੋਂ ਥੋੜ੍ਹੀ ਦੇਰ ਬਾਅਦ ਆਇਆ।

Related posts

Lockdown Again in 2022 : ਕੀ ਸ਼ੁਰੂ ਹੋ ਚੁੱਕੀ ਹੈ ਕੋਰੋਨਾ ਦੀ ਇਕ ਹੋਰ ਲਹਿਰ, ਚੀਨ ‘ਚ ਲਾਕਡਾਊਨ, ਯੂਰਪ ‘ਚ ਫਿਰ ਭਰੇ ਹਸਪਤਾਲ

On Punjab

Nuclear War: ਪਰਮਾਣੂ ਯੁੱਧ ਵਿੱਚ ਸਭ ਤੋਂ ਪਹਿਲਾਂ ਕਿਹੜਾ ਸ਼ਹਿਰ ਹੋਵੇਗਾ ਤਬਾਹ? ਖੁਫੀਆ ਦਸਤਾਵੇਜ਼ਾਂ ‘ਚ ਖੁਲਾਸਾ

On Punjab

ਭਾਰਤ ਅਮਰੀਕਾ ਖ਼ਿਲਾਫ਼ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ‘ਚ ਮਦਦਗਾਰ ਬਣਿਆ ਤੁਰਕੀ, ਜਾਣੋ ਕੀ ਹੈ ਮਾਮਲਾ

On Punjab