ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਦੌਰਾਨ ਢਿੱਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਮਹੋਰ ਤਹਿਸੀਲ ਦੇ ਬਡੋਰਾ ਪਹਾੜੀ ਪੱਟੀ ਵਿੱਚ ਭਗਵਾਨ ਸ਼ਿਵ ਨੂੰ ਸਮਰਪਿਤ ਇੱਕ ਧਾਰਮਿਕ ਸਥਾਨ ਦੇ ਨੇੜੇ ਵਾਪਰੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਦੋਵੇਂ, ਜਿਨ੍ਹਾਂ ਨੂੰ ਮੰਦਰ ਵੱਲ ਜਾਣ ਵਾਲੇ ਰਸਤੇ ਨੂੰ ਪੱਧਰਾ ਕਰਨ ਲਈ ਤਾਇਨਾਤ ਕੀਤਾ ਗਿਆ ਸੀ, ਇੱਕ ਤੰਬੂ ਵਿੱਚ ਸੌਂ ਰਹੇ ਸਨ ਜਦੋਂ ਢਿੱਗਾਂ ਡਿੱਗਣ ਗਈਆਂ।
ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਲੋਕਾਂ ਅਤੇ ਪੁਲੀਸ ਕੀਤੀ ਜੱਦੋਂ ਜਹਿਦ ਦੌਰਾਨ ਦੋਵਾਂ ਲਾਸ਼ਾਂ ਮਲਬੇ ਵਿੱਚੋਂ ਬਰਾਮਦ ਕੀਤੀਆਂ ਗਈਆਂ ਹਨ। ਮ੍ਰਿਤਕਾਂ ਦੀ ਪਛਾਣ ਤੁਲੀ ਕਲਾਵਨ ਦੇ ਰਹਿਣ ਵਾਲੇ 26 ਸਾਲਾ ਰਛਪਾਲ ਸਿੰਘ ਅਤੇ ਚੇਨਾਨੀ ਦੇ ਰਹਿਣ ਵਾਲੇ 23 ਸਾਲਾ ਰਵੀ ਕੁਮਾਰ ਵਜੋਂ ਹੋਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।