PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਜੰਮੂ ਕਸ਼ਮੀਰ: ਰਾਜੌਰੀ ਦੇ ਹਸਪਤਾਲ ’ਚ ਅੱਗ ਲੱਗੀ

ਜੰਮੂ- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਸਰਕਾਰੀ ਮੈਡੀਕਲ ਕਾਲਜ (ਜੀਐੱਮਸੀ) ਵਿੱਚ ਅੱਜ ਅੱਗ ਲੱਗ ਗਈ, ਜਿਸ ਮਗਰੋਂ 150 ਤੋਂ ਵੱਧ ਮਰੀਜ਼ਾਂ ਨੂੰ ਹਸਪਤਾਲ ’ਚੋਂ ਬਾਹਰ ਕੱਢਿਆ ਗਿਆ। ਅਧਿਕਾਰੀਆਂ ਮੁਤਾਬਕ, ਰਾਜੌਰੀ ਕਸਬੇ ਵਿੱਚ ਸਥਿਤ ਹਸਪਤਾਲ ਦੀ ਬੇਸਮੈਂਟ ਵਿੱਚ ਅੱਜ ਸਵੇਰੇ ਅੱਗ ਲੱਗ ਗਈ। ਫਾਇਰ ਬ੍ਰਿਗੇਡ ਤੇ ਐਮਰਜੈਂਸੀ ਸੇਵਾਵਾਂ ਦੇ ਸਹਾਇਕ ਨਿਰਦੇਸ਼ਕ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਅੱਗ ’ਤੇ ਇਕ ਘੰਟੇ ਦੇ ਅੰਦਰ ਕਾਬੂ ਪਾ ਲਿਆ ਗਿਆ ਪਰ ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਵਾਰਡਾਂ ਵਿੱਚ ਧੂੰਆਂ ਭਰਨ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਹਸਪਤਾਲ ਦੀ ਇਮਾਰਤ ’ਚੋਂ ਬਾਹਰ ਕੱਢਿਆ ਗਿਆ।

ਅਧਿਕਾਰੀ ਨੇ ਦੱਸਿਆ ਕਿ ਅੱਗ ਬੁਝਾਉਣ ਵਾਸਤੇ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੂੰ ਘਟਨਾ ਸਥਾਨ ’ਤੇ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਜਾਰੀ ਹੈ। ਰਾਜੌਰੀ ਦੇ ਡਿਪਟੀ ਕਮਿਸ਼ਨਰ ਅਭਿਸ਼ੇਕ ਸ਼ਰਮਾ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਆਪਣੀ ਟੀਮ ਦੇ ਨਾਲ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਕਿਹਾ, ‘‘ਸਾਡੀ ਤਰਜੀਹ ਹਸਪਤਾਲ ਵਿੱਚ ਓਪੀਡੀ ਸੇਵਾਵਾਂ ਸਣੇ ਆਮ ਕੰਮਕਾਜ ਬਹਾਲ ਕਰਨਾ ਹੈ।’’ ਹਸਪਤਾਲ ਦੀ ਅੰਦਰੂਨੀ ਅਗਨੀ ਸੁਰੱਖਿਆ ਪ੍ਰਣਾਲੀ ਦੀ ਕਥਿਤ ਅਸਫ਼ਲਤਾ ’ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਹਸਪਤਾਲ ਦੇ ਮੁਲਾਜ਼ਮਾਂ ਤੇ ਕਈ ਸਵੈਮ ਸੇਵਕਾਂ ਨੇ ਤੇਜ਼ੀ ਨਾਲ ਕੰਮ ਕੀਤਾ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਜਿਸ ਮਗਰੋਂ ਫਾਇਰ ਬ੍ਰਿਗੇਡ ਕਾਮਿਆਂ ਨੇ ਕੰਮ ਸੰਭਾਲਿਆ ਅਤੇ ਅੱਗ ਨੂੰ ਬੇਸਮੈਂਟ ਤੱਕ ਹੀ ਸੀਮਿਤ ਕਰ ਦਿੱਤਾ।

Related posts

ਬਿਨਾਂ ਰਾਜਨੀਤੀ ਦੇ ਬੁਲੰਦਸ਼ਹਿਰ ‘ਚ ਹੋਈ ਸਾਧੂਆਂ ਦੀ ਹੱਤਿਆ ਦੀ ਹੋਵੇ ਨਿਰਪੱਖ ਜਾਂਚ : ਪ੍ਰਿਯੰਕਾ

On Punjab

ਏਅਰ ਇੰਡੀਆ ਵੱਲੋਂ ਦਿੱਲੀ-ਸ਼ੰਘਾਈ ਲਈ ਮੁੜ ਉਡਾਣਾਂ ਜਲਦ

On Punjab

ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ‘Hydroxychloroquine’ ਨੂੰ ਸੰਜੀਵਨੀ ਬੂਟੀ ਦੱਸ ਕੀਤਾ ਭਾਰਤ ਦਾ ਧੰਨਵਾਦ

On Punjab