PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਜੰਮੂ ਕਸ਼ਮੀਰ ਰਾਜ ਦੀ ਬਹਾਲੀ: ਸੁਪਰੀਮ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਦਾ ਰਾਜ ਵਜੋਂ ਦਰਜਾ ਬਹਾਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਤੋਂ ਜਵਾਬ ਮੰਗ ਲਿਆ ਹੈ। ਭਾਰਤ ਦੇ ਚੀਫ਼ ਜਸਟਿਸ (CJI) ਬੀਆਰ ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕੇਂਦਰ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਦੀਆਂ ਦਲੀਲਾਂ ਦਾ ਵੀ ਨੋਟਿਸ ਲਿਆ ਕਿ ‘ਫੈਸਲਾ ਲੈਣ ਦੇ ਅਮਲ ਵਿਚ ਕਈ ਗੱਲਾਂ ’ਤੇ ਵਿਚਾਰ ਸ਼ਾਮਲ ਹਨ।’

ਸਿੱਖਿਆ ਸ਼ਾਸਤਰੀ ਜ਼ਹੂਰ ਅਹਿਮਦ ਭੱਟ ਅਤੇ ਸਮਾਜਿਕ-ਸਿਆਸੀ ਕਾਰਕੁਨ ਅਹਿਮਦ ਮਲਿਕ ਵੱਲੋਂ ਦਾਇਰ ਪਟੀਸ਼ਨ ਨੂੰ ਅੱਠ ਹਫ਼ਤਿਆਂ ਬਾਅਦ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਸੀ। ਭੱਟ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਗੋਪਾਲ ਸ਼ੰਕਰਨਾਰਾਇਣਨ ਨੇ ਜਲਦੀ ਸੁਣਵਾਈ ਦੀ ਮੰਗ ਕੀਤੀ ਤਾਂ ਸੀਜੇਆਈ ਨੇ ਕਿਹਾ, ‘‘ਪਹਿਲਗਾਮ ਵਿੱਚ ਜੋ ਕੁਝ ਹੋਇਆ ਤੁਸੀਂ ਉਸ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੇ… ਇਹ ਸੰਸਦ ਅਤੇ ਕਾਰਜਪਾਲਿਕਾ ਦਾ ਫੈਸਲਾ ਹੈ।’’

Related posts

ਮਜੀਠਾ ਜ਼ਹਿਰੀਲੀ ਸ਼ਰਾਬ ਦੁਖਾਂਤ: ਪੁਲੀਸ ਵੱਲੋਂ ਦਿੱਲੀ ਦੇ ਦੋ ਵਪਾਰੀ ਕਾਬੂ

On Punjab

ਸੰਵਿਧਾਨ ਦੀ ਪ੍ਰਸਤਾਵਨਾ: ਸੰਵਿਧਾਨ ਦੀ ਪ੍ਰਸਤਾਵਨਾ ’ਚ ‘ਸਮਾਜਵਾਦੀ’ ਤੇ ‘ਧਰਮ ਨਿਰਪੱਖ’ ਸ਼ਬਦਾਂ ਖ਼ਿਲਾਫ਼ ਪਟੀਸ਼ਨਾਂ ਸੁਪਰੀਮ ਕੋਰਟ ਵੱਲੋਂ ਖ਼ਾਰਜ

On Punjab

ਟਰੰਪ ਛੱਡੇਗਾ ਰਾਸ਼ਟਰਪਤੀ ਦਾ ਅਹੁਦਾ ਜਾਂ ਨਹੀਂ? ਵਾਈਟ ਹਾਊਸ ਖਾਲੀ ਕਰਨ ਲਈ ਰੱਖੀ ਇਹ ਸ਼ਰਤ

On Punjab