65.19 F
New York, US
June 27, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਜੰਮੂ-ਕਸ਼ਮੀਰ: ਸੋਪੋਰ ’ਚ ਅਤਿਵਾਦ ਵਿਰੋਧੀ ਅਭਿਆਨ ਤੀਜੇ ਦਿਨ ਮੁਕੰਮਲ

ਸ੍ਰੀਨਗਰ-ਜੰਮੂ-ਕਸ਼ਮੀਰ ਦੇ ਸੋਪੋਰ ਇਲਾਕੇ ’ਚ ਅਤਿਵਾਦ ਵਿਰੋਧੀ ਮੁਹਿੰਮ ਮੰਗਲਵਾਰ ਨੂੰ ਤੀਜੇ ਦਿਨ ਵੀ ਜਾਰੀ ਰਹੀ ਕਿਉਂਕਿ ਸੁਰੱਖਿਆ ਬਲਾਂ ਨੇ ਇਕ ਫੌਜੀ ਦੀ ਹੱਤਿਆ ਦੇ ਪਿੱਛੇ ਅਤਿਵਾਦੀਆਂ ਦਾ ਪਤਾ ਲਗਾਉਣ ਲਈ ਤਲਾਸ਼ੀ ਸ਼ੁਰੂ ਕੀਤੀ ਹੋਈ ਸੀ। ਅਧਿਕਾਰੀਆਂ ਨੇ ਇੱਥੇ ਕਿਹਾ, “ਅਤਿਵਾਦੀਆਂ ਦਾ ਪਤਾ ਲਗਾਉਣ ਲਈ ਜ਼ਲੂਰਾ ਗੁਜਰਪਤੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ  ਇਲਾਕਾ ਖਸਤਾ ਹੋਣ ਕਾਰਨ ਅਭਿਆਨ ਵੱਚ ਮੁਸ਼ਕਲਾਂ ਪੇਸ਼ ਆਈਆਂ।”

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਅਤਿਵਾਦੀਆਂ ਨਾਲ ਗੋਲੀਬਾਰੀ ’ਚ ਇਕ ਜਵਾਨ ਸ਼ਹੀਦ ਹੋ ਗਿਆ। ਮਾਰੇ ਗਏ ਸਿਪਾਹੀ ਦੀ ਡਰੋਨ ਫੁਟੇਜ ਸੋਸ਼ਲ ਮੀਡੀਆ ’ਤੇ ਘੁੰਮ ਰਹੀ ਹੈ, ਜਿਸ ਸਬੰਧੀ ਪੁਲੀਸ ਨੇ ਲੋਕਾਂ ਨੂੰ ਅਜਿਹੇ ਵੀਡੀਓ ਸ਼ੇਅਰ ਨਾ ਕਰਨ ਦੀ ਅਪੀਲ ਕੀਤੀ ਹੈ ਜੋ ਰਾਜ ਦੀ ਸੁਰੱਖਿਆ ਨਾਲ ਸਮਝੌਤਾ ਕਰ ਸਕਦੀਆਂ ਹਨ।

ਸੋਪੋਰ ਪੁਲੀਸ ਨੇ ਆਪਣੇ ਐਕਸ ’ਤੇ ਪੋਸਟ ਕੀਤਾ ਕਿ, “ਇਹ ਰਿਪੋਰਟ ਕੀਤੀ ਜਾਂਦੀ ਹੈ ਕਿ ਕੁਝ ਵਿਅਕਤੀ ਅਜਿਹੀ ਸਰਗਰਮੀ ਦੇ ਪ੍ਰਭਾਵ ਨੂੰ ਧਿਆਨ ਵਿੱਚ ਰੱਖੇ ਬਿਨਾਂ ਗੁੱਜਰਪਤੀ/ਜ਼ਲੂਰਾ ਘਟਨਾ ਬਾਰੇ ਸੰਵੇਦਨਸ਼ੀਲ ਵੇਰਵਿਆਂ ਨੂੰ ਪ੍ਰਸਾਰਿਤ/ਸਾਂਝਾ ਕਰ ਰਹੇ ਹਨ। ਸਾਰਿਆਂ ਨੂੰ ਸੂਬੇ ਦੀ ਸੁਰੱਖਿਆ ਨਾਲ ਸਮਝੌਤਾ ਕਰਨ ਵਾਲੇ ਗੈਰ-ਜ਼ਿੰਮੇਵਾਰਾਨਾ ਅਭਿਆਸਾਂ ਤੋਂ ਬਚਣ ਲਈ ਕਿਹਾ ਜਾਂਦਾ ਹੈ।”

Related posts

Tsunami alert in Indonesia : ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਸੁਨਾਮੀ ਦੀ ਚਿਤਾਵਨੀ ਜਾਰੀ

On Punjab

ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ‘Hydroxychloroquine’ ਨੂੰ ਸੰਜੀਵਨੀ ਬੂਟੀ ਦੱਸ ਕੀਤਾ ਭਾਰਤ ਦਾ ਧੰਨਵਾਦ

On Punjab

NASA ਦੇ ਸੈਟੇਲਾਇਟ ਨੇ ਲੱਭਿਆ ਵਿਕਰਮ ਲੈਂਡਰ ਦਾ ਮਲਬਾ,ਤਸਵੀਰ ਜਾਰੀ

On Punjab