PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਜੰਮੂ ਦੇ ਸਾਂਬਾ ਵਿੱਚ ਕਈ ਸ਼ੱਕੀ ਡਰੋਨ ਦਿਖੇ

ਜੰਮੂ- ਸੁਰੱਖਿਆ ਬਲਾਂ ਨੇ ਅੱਜ ਰਾਤ ਵੇਲੇ ਦੱਸਿਆ ਕਿ ਜੰਮੂ ਖੇਤਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨਾਲ ਕਈ ਸ਼ੱਕੀ ਡਰੋਨ ਦੇਖੇ ਗਏ ਹਨ। ਸਰਹੱਦ ’ਤੇ ਡਰੋਨ ਗਤੀਵਿਧੀ ਦੀ ਇਹ ਤਾਜ਼ਾ ਘਟਨਾ ਅਪਰੇਸ਼ਨ ਸਿੰਧੂਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਸ਼ਟਰ ਨੂੰ ਪਹਿਲੇ ਸੰਬੋਧਨ ਅਤੇ ਭਾਰਤ ਅਤੇ ਪਾਕਿਸਤਾਨ ਦੇ ਡੀਜੀਐਮਓਜ਼ ਦੀ ਮੀਟਿੰਗ ਤੋਂ ਕੁਝ ਘੰਟੇ ਬਾਅਦ ਸਾਹਮਣੇ ਆਈ ਹੈ। ਹਾਲਾਂਕਿ ਫੌਜ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ।

ਦੂਜੇ ਪਾਸੇ ਪੰਜਾਬ ਦੇ ਅੰਮ੍ਰਿਤਸਰ ਤੇ ਹੁਸ਼ਿਆਰਪੁਰ ਵਿੱਚ ਅੱਜ ਰਾਤ ਵੇਲੇ ਬਲੈਕਆਊਟ ਕਰ ਦਿੱਤਾ ਗਿਆ ਜਿਸ ਕਾਰਨ ਲੋਕ ਸਹਿਮ ਗਏ ਪਰ ਪ੍ਰਸ਼ਾਸਨ ਨੇ ਕਿਹਾ ਹੈ ਕਿ ਇਹ ਚੌਕਸੀ ਵਜੋਂ ਕੀਤਾ ਗਿਆ ਹੈ ਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ।

Related posts

ਸੈਂਸੈਕਸ ਅਤੇ ਨਿਫਟੀ ਲਗਾਤਾਰ 6ਵੇਂ ਦਿਨ ਵਧੇ

On Punjab

ਕੈਨੇਡਾ ਦੇ ਪੀਐਮ ਜਸਟਿਨ ਟਰੂਡੋ ਦੇ ਅਸਤੀਫੇ ਦੀ ਉੱਠੀ ਮੰਗ, ਭੱਖਿਆ ਮਸਲਾ

On Punjab

MasterChef Australia : ਭਾਰਤੀ ਮੂਲ ਦੇ ਜਸਟਿਨ ਨਾਰਾਇਣ ਬਣੇ ‘ਮਾਸਟਰਸ਼ੈਫ ਆਸਟ੍ਰੇਲੀਆ ਸੀਜ਼ਨ 13 ਦੇ ਜੇਤੂ

On Punjab