PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ, ਹਥਿਆਰ ਜ਼ਬਤ

ਚੰਡੀਗੜ੍ਹ- ਪੰਜਾਬ ਪੁਲੀਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ‘ਚੋਂ ਅਤਿ-ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਪੰਜਾਬ ਪੁਲੀਸ ਦੇ ਡੀ ਜੀ ਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਟਾਲਾ, ਪੰਜਾਬ ਦੇ ਵਸਨੀਕ ਗੁਰਲਵ ਸਿੰਘ ਉਰਫ਼ ਲਵ ਰੰਧਾਵਾ ਵਜੋਂ ਹੋਈ ਹੈ। ਅਧਿਕਾਰੀਆਂ ਨੇ ਉਸਦੇ ਕਬਜ਼ੇ ‘ਚੋਂ ਤਿੰਨ ਮੈਗਜ਼ੀਨਾਂ ਅਤੇ 16 ਜ਼ਿੰਦਾ ਕਾਰਤੂਸਾਂ ਸਮੇਤ ਦੋ ਪਿਸਤੌਲ ਬਰਾਮਦ ਕੀਤੇ ਹਨ।

ਡੀ.ਜੀ.ਪੀ. ਗੌਰਵ ਯਾਦਵ ਨੇ ‘ਐਕਸ’ (X) ‘ਤੇ ਇੱਕ ਪੋਸਟ ਵਿੱਚ ਲਿਖਿਆ, ‘‘ਇੱਕ ਵੱਡੀ ਸਫ਼ਲਤਾ ਵਿੱਚ, ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਬਟਾਲਾ ਪੁਲੀਸ ਨਾਲ ਇੱਕ ਸਾਂਝੇ ਅਪਰੇਸ਼ਨ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ – ਗੁਰਲਵ ਸਿੰਘ ਉਰਫ਼ ਲਵ ਰੰਧਾਵਾ, ਵਾਸੀ ਬਟਾਲਾ ਨੂੰ ਗ੍ਰਿਫ਼ਤਾਰ ਕੀਤਾ ਅਤੇ ਅਤਿ-ਆਧੁਨਿਕ ਹਥਿਆਰ (3 ਮੈਗਜ਼ੀਨਾਂ ਅਤੇ 16 ਜ਼ਿੰਦਾ ਕਾਰਤੂਸਾਂ ਸਮੇਤ ਦੋ ਪਿਸਤੌਲ) ਬਰਾਮਦ ਕੀਤੇ।”

ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦਲਮ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ ਅਤੇ ਉਸਦਾ ਅਪਰਾਧਿਕ ਪਿਛੋਕੜ ਹੈ, ਜਿਸ ਵਿੱਚ ਅਸਲਾ ਐਕਟ, ਚੋਰੀ ਅਤੇ ਸੰਨ੍ਹ ਲਗਾਉਣ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਮੂਲੀਅਤ ਸ਼ਾਮਲ ਹੈ। ਇਸ ਮਾਮਲੇ ਵਿੱਚ ਬਟਾਲਾ ਦੇ ਸਿਵਲ ਲਾਈਨ ਪੁਲੀਸ ਸਟੇਸ਼ਨ ਵਿੱਚ ਐੱਫ ਆਈ ਆਰ ਦਰਜ ਕੀਤੀ ਗਈ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।

Related posts

Eid 2021: ਕੋਰੋਨਾ ਦੇ ਕਹਿਰ ‘ਚ ਮਨਾਈ ਜਾ ਰਹੀ ਈਦ, ਰਾਸ਼ਟਰਪਤੀ-ਪ੍ਰਧਾਨਮੰਤਰੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ

On Punjab

ਪੰਜਾਬ ਸਰਕਾਰ ਵੱਲੋਂ ਡੇਅਰੀਆਂ, ਦੁਕਾਨਾਂ ਦੀ ਅਚਨਚੇਤ ਜਾਂਚ; ਭੋਜਨ ਦੇ ਨਮੂਨੇ ਇਕੱਠੇ ਕੀਤੇ

On Punjab

ਰਾਹੁਲ ਗਾਂਧੀ ਮੁੜ ਤੋਂ ਮੋਦੀ ਸਰਕਾਰ ‘ਤੇ ਹਮਲਾਵਰ

On Punjab