PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਟਰੰਪ ਦੀ ਭਾਰਤ ਨੂੰ ਚੇਤਾਵਨੀ… ਰੂਸੀ ਤੇਲ ਖਰੀਦਣਾ ਬੰਦ ਕਰੋ ਜਾਂ ਫਿਰ ਵੱਡੇ ਟੈਰਿਫਾਂ ਲਈ ਤਿਆਰ ਰਹੋ

ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਤਵਾਰ ਨੂੰ ਮੁੜ ਜ਼ੋਰ ਦੇ ਕੇ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਕਿਹਾ ਕਿ ਭਾਰਤ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦੇਵੇਗਾ। ਉਂਝ ਟਰੰਪ ਨੇ ਚੇਤਾਵਨੀ ਦਿੱਤੀ ਕਿ ਜੇਕਰ ਭਾਰਤ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ ‘ਮੋਟੇ’ ਟੈਕਸਾਂ ਦੇ ਰੂਪ ਵਿਚ ਕੀਮਤ ਤਾਰਨੀ ਹੋਵੇਗੀ।

ਏਅਰ ਫੋਰਸ ਵਨ ’ਤੇ ਸਵਾਰ ਟਰੰਪ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਮੈਂ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕੀਤੀ ਹੈ ਤੇ ਉਨ੍ਹਾਂ ਕਿਹਾ ਕਿ ਉਹ ਰੂਸ ਤੋਂ ਤੇਲ ਨਹੀਂ ਖਰੀਦਣਗੇ।’’ ਭਾਰਤ ਦੇ ਇਸ ਦਾਅਵੇ ਕਿ ਉਸ ਨੂੰ ਮੋਦੀ ਤੇ ਟਰੰਪ ਦਰਮਿਆਨ ਅਜਿਹੀ ਕਿਸੇ ਗੱਲਬਾਤ ਬਾਰੇ ਕੋਈ ਜਾਣਕਾਰੀ ਨਹੀਂ ਹੈ, ਬਾਰੇ ਪੁੱਛਣ ’ਤੇ ਟਰੰਪ ਨੇ ਕਿਹਾ, ‘‘ਪਰ ਜੇ ਉਹ ਇਹ ਕਹਿਣਾ ਚਾਹੁੰਦੇ ਹਨ, ਤਾਂ ਉਹ ਵੱਡੇ ਟੈਰਿਫ ਅਦਾ ਕਰਦੇ ਰਹਿਣਗੇ, ਅਤੇ ਉਹ ਅਜਿਹਾ ਨਹੀਂ ਕਰਨਾ ਚਾਹੁੰਦੇ।’’ ਪੱਛਮੀ ਮੁਲਕਾਂ ਵਿਚ ਹੱਥ ਪਿਛਾਂਹ ਖਿੱਚਣ ਮਗਰੋਂ ਭਾਰਤ ਰੂਸ ਤੋਂ ਤੇਲ ਖਰੀਦਣ ਵਾਲਾ ਸਭ ਤੋਂ ਵੱਡਾ ਖਰੀਦਦਾਰ ਹੈ। ਮਾਸਕੋ ਵੱਲੋਂ 2022 ਵਿਚ ਯੂਕਰੇਨ ’ਤੇ ਕੀਤੇ ਹਮਲੇ ਮਗਰੋਂ ਪੱਛਮੀ ਮੁਲਕਾਂ ਨੇ ਰੂਸ ’ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾ ਦਿੱਤੀਆਂ ਸਨ।

ਕਾਬਿਲੇਗੌਰ ਹੈ ਕਿ ਟਰੰਪ ਨੇ ਪਿਛਲੇ ਹਫ਼ਤੇ (ਬੁੱਧਵਾਰ ਨੂੰ) ਵੀ ਦਾਅਵਾ ਕੀਤਾ ਸੀ ਕਿ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਭਾਰਤ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦੇਵੇਗਾ। ਟਰੰਪ ਦੇ ਇਸ ਦਾਅਵੇ ਮਗਰੋਂ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਉਸ ਨੂੰ ਦੋਵਾਂ ਆਗੂਆਂ ਦਰਮਿਆਨ ਟੈਲੀਫੋਨ ’ਤੇ ਅਜਿਹੀ ਕਿਸੇ ਵੀ ਗੱਲਬਾਤ ਬਾਰੇ ਕੋਈ ਜਾਣਕਾਰੀ ਨਹੀਂ ਹੈ। ਮੰਤਰਾਲੇ ਨੇ ਸਾਫ਼ ਕਰ ਦਿੱਤਾ ਸੀ ਕਿ ਭਾਰਤ ਦੀ ਤੇਲ ਦਰਾਮਦ ‘ਭਾਰਤੀ ਖਪਤਕਾਰਾਂ ਦੇ ਹਿੱਤਾਂ ਦੀ ਸੁਰੱਖਿਆ’ ਯਕੀਨੀ ਬਣਾਉਣ ’ਤੇ ਅਧਾਰਿਤ ਹੈ।

Related posts

ਪ੍ਰਦੂਸ਼ਣ ਫੈਲਾਉਣ ਵਾਲੇ ਕਾਰਖਾਨੇ 3 ਮਹੀਨਿਆਂ ‘ਚ ਬੰਦ ਕਰਨ ਦੇ ਹੁਕਮ

On Punjab

Amazon CEO Jeff Bezos : ਐਮਾਜ਼ੋਨ ਦੇ ਸੰਸਥਾਪਕ ਤੇ ਅਰਬਪਤੀ ਜੈਫ ਬੇਜੋਸ ਜੁਲਾਈ ‘ਚ ਭਰਨਗੇ ਪੁਲਾੜ ਦੀ ਉਡਾਣ

On Punjab

Guru Randhawa Engagement : ਗੁਰੂ ਰੰਧਾਵਾ ਦੀ ਮੰਗਣੀ ਦੀ ਖ਼ਬਰ, ਨੌਰਾ ਫਹੇਤੀ ਤੇ ਜੈਕਲਿਨ ਨੇ ਦਿੱਤੀ ਵਧਾਈ

On Punjab