PreetNama
ਖਾਸ-ਖਬਰਾਂ/Important News

ਟਰੰਪ 24 ਅਕਤੂਬਰ ਨੂੰ ਵ੍ਹਾਈਟ ਹਾਊਸ ’ਚ ਮਨਾਉਣਗੇ ਦੀਵਾਲੀ

ਵੀਰਵਾਰ ਯਾਨੀ ਕਿ 24 ਅਕਤੂਬਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵ੍ਹਾਈਟ ਹਾਊਸ ਵਿੱਚ ਦੀਵਾਲੀ ਦਾ ਜਸ਼ਨ ਮਨਾਉਣਗੇ । ਇਹ ਪ੍ਰੋਗਰਾਮ ਭਾਰਤ ਵਿੱਚ ਦੀਵਾਲੀ ਮਨਾਏ ਜਾਣ ਤੋਂ ਤਿੰਨ ਦਿਨ ਪਹਿਲਾਂ ਹੋਵੇਗਾ । ਵ੍ਹਾਈਟ ਹਾਊਸ ਵਿੱਚ ਟਰੰਪ ਦੀ ਰਾਸ਼ਟਰਪਤੀ ਵਜੋਂ ਤੀਜੀ ਦੀਵਾਲੀ ਹੈ । ਇਸ ਰਵਾਇਤ ਦੀ ਸ਼ੁਰੂਆਤ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਵੱਲੋਂ ਸਾਲ 2009 ਵਿੱਚ ਕੀਤੀ ਗਈ ਸੀ । ਦੱਸਿਆ ਜਾ ਰਿਹਾ ਹੈ ਕਿ ਟਰੰਪ ਵ੍ਹਾਈਟ ਹਾਊਸ ਵਿੱਚ ਦੀਵੇ ਜਗਾ ਕੇ ਜਸ਼ਨ ਦੀ ਸ਼ੁਰੂਆਤ ਕਰਨਗੇ ।ਜ਼ਿਕਰਯੋਗ ਹੈ ਕਿ ਸਾਲ 2017 ਵਿੱਚ ਉਨ੍ਹਾਂ ਨੇ ਓਵਲ ਦਫਤਰ ਵਿੱਚ ਭਾਰਤੀ-ਅਮਰੀਕੀ ਭਾਈਚਾਰੇ ਅਤੇ ਪ੍ਰਸਾਸ਼ਨ ਦੇ ਕੁਝ ਅਧਿਕਾਰੀਆਂ ਦੇ ਨਾਲ ਦੀਵੇ ਬਾਲ ਕੇ ਦੀਵਾਲੀ ਦਾ ਜਸ਼ਨ ਮਨਾਇਆ ਸੀ ।

ਦਰਅਸਲ, ਅਮਰੀਕਾ ਵਿੱਚ ਦੀਵਾਲੀ ਤੋਂ ਇੱਕ ਹਫਤਾ ਪਹਿਲਾਂ ਹੀ ਸਿਆਸਤਦਾਨਾਂ ਅਤੇ ਅਧਿਕਾਰੀਆਂ ਵੱਲੋਂ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ । ਇਸ ਸਬੰਧੀ ਸ਼ਨੀਵਾਰ ਨੂੰ ਟੈਕਸਾਸ ਦੇ ਗਵਰਨਰ ਗ੍ਰੇਗ ਅਬੋਟ ਨੇ ਭਾਰਤੀ ਅਮਰੀਕੀ ਭਾਈਚਾਰੇ ਨਾਲ ਦੀਵਾਲੀ ਮਨਾਈ ।

ਇਸ ਸਬੰਧੀ ਉਨ੍ਹਾਂ ਵੱਲੋਂ ਟਵੀਟ ਵੀ ਕੀਤਾ ਗਿਆ । ਇਸ ਸਬੰਧੀ ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ਉਨ੍ਹਾਂ ਨੇ ਗਵਰਨਰ ਮੈਨਸ਼ਨ ਵਿੱਚ ਦੀਵੇ ਬਾਲ਼ੇ । ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਮੁਲਾਕਾਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਟੈਕਸਾਸ ਦੌਰੇ ਦੀ ਵੀ ਚਰਚਾ ਕੀਤੀ ਗਈ ।

Related posts

ਪਾਕਿਸਤਾਨ ‘ਚ ਇਮਰਾਨ ਖ਼ਾਨ ਨਾਲ ‘ਖੇਲਾ’! ਵੱਧ ਸੀਟਾਂ ਮਿਲਣ ਦੇ ਬਾਵਜੂਦ ਵੀ ਨਹੀਂ ਬਣਾ ਸਕਦੇ ਸਰਕਾਰ ?

On Punjab

ਪੁਣਛ ਹਮਲੇ ’ਚ ਜ਼ਖ਼ਮੀ ਪਿਓ ਪੁੱਤ ਇਲਾਜ ਲਈ ਅੰਮ੍ਰਿਤਸਰ ਪੁੱਜੇ

On Punjab

ਨਸ਼ਿਆਂ ਦੀ ਗ੍ਰਿਫ਼ਤ ‘ਚੋਂ ਨਿਕਲੇ ਪਿੰਡ ਲਖਣਪਾਲ ਦੇ ਵਾਸੀਆਂ ਨੇ ਚਿਹਰਿਆਂ ‘ਤੇ ਖੁਸ਼ੀਆਂ ਲਿਆਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

On Punjab