68.9 F
New York, US
September 8, 2026
PreetNama
ਖਾਸ-ਖਬਰਾਂ/Important News

ਟੋਰਾਂਟੋ ‘ਚ ਗੋਲੀਬਾਰੀ ਦੌਰਾਨ 3 ਦੀ ਮੌਤ

Toronto Airbnb Shooting: ਟੋਰਾਂਟੋ: ਵਿਦੇਸ਼ਾਂ ਵਿੱਚ ਅਕਸਰ ਹੀ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ । ਅਜਿਹਾ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਟੋਰਾਂਟੋ ਸਥਿਤ ਇੱਕ ਅਪਾਰਟਮੈਂਟ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ । ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ,ਜਦਕਿ 2 ਜ਼ਖਮੀ ਹੋਏ ਹਨ ।

ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਦੀ ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਵਾਪਰੀ । ਇਸ ਘਟਨਾ ਵਿੱਚ 2 ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਤੀਜੇ ਵਿਅਕਤੀ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ ।

ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ ਜ਼ਖਮੀ ਹੋਏ ਇਕ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਦਕਿ ਦੂਜਾ ਵਿਅਕਤੀ ਨੂੰ ਮਾਮੂਲੀ ਰੂਪ ਤੋਂ ਜ਼ਖਮੀ ਹੋਇਆ ਹੈ । ਫਿਲਹਾਲ ਪੁਲਿਸ ਵੱਲੋਂ ਚਸ਼ਮਦੀਦਾਂ ਦੀ ਮਦਦ ਨਾਲ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ ।

Related posts

ਟਰੰਪ ਨੇ ਕੋਰੋਨਾ ਨੂੰ ਲੈ ਕੇ ਵਿਵਾਦਾਂ ‘ਚ ਘਿਰੇ WHO ਦੀ ਫੰਡਿੰਗ ‘ਤੇ ਲਗਾਈ ਰੋਕ

On Punjab

ਅਸਾਮ ਰਾਜ ਪੱਧਰੀ ਵਿਕਸ਼ਿਤ ਭਾਰਤ ਯੁਵਾ ਸੰਸਦ ਦੀ ਮੇਜ਼ਬਾਨੀ ਕਰਦਾ ਹੈ

On Punjab

ਸੁਪਰੀਮ ਕੋਰਟ ਨੇ ਅਸਾਮ ਦੇ ਮੁੱਖ ਮੰਤਰੀ ਵਿਰੁੱਧ ਪਟੀਸ਼ਨਾਂ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ

On Punjab