44.29 F
New York, US
April 26, 2026
PreetNama
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਠੰਢ ਕਾਰਨ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ’ਚ ਵਾਧਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ-ਪੰਜਾਬ ਸਰਕਾਰ ਨੇ ਖ਼ਿੱਤੇ ਵਿਚ ਜਾਰੀ ਭਿਆਨਕ ਸੀਤ ਲਹਿਰ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ਵਿਚ  ਸਰਦੀਆਂ ਦੀਆਂ ਛੁੱਟੀਆਂ ਇਕ ਹਫ਼ਤੇ ਲਈ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਤਹਿਤ  ਸੂਬੇ ਦੇ  ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਹੁਣ 7 ਜਨਵਰੀ ਤੱਕ ਛੁੱਟੀਆਂ ਰਹਿਣਗੀਆਂ ਅਤੇ ਸੂਬੇ ਦੇ ਸਾਰੇ ਸਕੂਲ 8 ਜਨਵਰੀ ਬੁੱਧਵਾਰ ਨੂੰ ਖੁੱਲ੍ਹਣਗੇ।

ਪਹਿਲਾਂ ਸਰਕਾਰ ਵੱਲੋਂ ਸੂਬੇ ਦੇ  ਸਾਰੇ ਸਕੂਲਾਂ ਵਿੱਚ 24 ਤੋਂ 31 ਦਸੰਬਰ ਤੱਕ ਛੁੱਟੀਆਂ ਕੀਤੀਆਂ ਗਈਆਂ ਸਨ।  ਹੁਣ ਇਹ ਛੁੱਟੀਆਂ ਇਕ ਹਫ਼ਤੇ ਲਈ ਵਧਾ ਦਿੱਤੀਆਂ ਗਈਆਂ ਹਨ।

ਇਹ ਐਲਾਨ ਮੰਗਲਵਾਰ ਨੂੰ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ (X) ਉਤੇ ਪੰਜਾਬੀ ਅਤੇ ਅੰਗਰੇਜ਼ੀ ਵਿਚ ਪਾਈ ਇਕ ਪੋਸਟ ਵਿਚ ਕੀਤਾ ਹੈ।

ਆਪਣੀ ਟਵੀਟ ਵਿਚ ਬੈਂਸ ਨੇ ਕਿਹਾ,  ‘‘ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁਲ੍ਹਣਗੇ।’’

Related posts

ਗੈਂਗਸਟਰ ਤੋਂ ਸਿਆਸਤਦਾਨ ਬਣਿਆ ਗੁਰਪ੍ਰੀਤ ਸੇਖੋਂ ਫ਼ਿਰੋਜ਼ਪੁਰ ਪੁਲੀਸ ਵੱਲੋਂ ਗ੍ਰਿਫ਼ਤਾਰ; ਸਮਰਥਕਾਂ ਵੱਲੋਂ ਹਾਈਵੇਅ ਜਾਮ

On Punjab

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ, ਸਵੇਰੇ 10:55 ਵਜੇ ਆਖਰੀ ਸਾਹ ਲਏ

On Punjab

ਅਮਰੀਕਾ ‘ਚ ਵੱਧ ਓਮੀਕ੍ਰੋਨ ਵੇਰੀਐੱਟ ਦਾ ਖ਼ਤਰਾ, ਨਿਊਯਾਰਕ ‘ਚ ਵਧ ਰਹੇ ਮਰੀਜ਼, ਸਰਕਾਰ ਦੀ ਵੀ ਵਧੀ ਚਿੰਤਾ

On Punjab