PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਡਾਕਟਰਾਂ ਨੂੰ ਨਾ ਮਿਲੀ ਤਨਖਾਹ; 15 ਦਸੰਬਰ ਤੋਂ ਓਪੀਡੀ ਸੇਵਾਵਾਂ ਬੰਦ ਕਰਨ ਦਾ ਐਲਾਨ

ਬਰਨਾਲਾ- ਸਿਹਤ ਵਿਭਾਗ ਵਿੱਚ ਸੇਵਾਵਾਂ ਦੇ ਰਹੇ ਸਰਕਾਰੀ ਡਾਕਟਰਾਂ ਵੱਲੋਂ ਤਨਖ਼ਾਹ ਮਿਲਣ ਵਿੱਚ ਹੋ ਰਹੀ ਬੇਲੋੜੀ ਦੇਰੀ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਅਗਲੇ ਸੋਮਵਾਰ ਤੋਂ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਬਰਨਾਲਾ ਦੇ ਵਫ਼ਦ ਵੱਲੋਂ ਐੱਸ.ਐੱਮ.ਓ. ਬਰਨਾਲਾ ਡਾ. ਇੰਦੂ ਬਾਂਸਲ ਨੂੰ ਮੰਗ ਪੱਤਰ ਸੌਂਪਿਆ ਗਿਆ।

ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਕੰਵਲਜੀਤ ਬਾਜਵਾ ਤੇ ਡਾ. ਦੀਪਲੇਖ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਕਥਿਤ ਤੌਰ ’ਤੇ ਜਾਣ ਬੁੱਝ ਕੇ ਡਾਕਟਰਾਂ ਨੂੰ ਤਨਖਾਹ ਜਾਰੀ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਨਾਲ ਦੋ ਵਾਰ ਮੁਲਾਕਾਤ ਕਰਕੇ ਸੂਚਿਤ ਕੀਤੇ ਜਾਣ ਦੇ ਬਾਵਜੂਦ ਅਜੇ ਤੱਕ ਇਸ ਦਾ ਕੋਈ ਸਥਾਈ ਹੱਲ ਨਹੀਂ ਕੀਤਾ ਗਿਆ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਸਮੂਹ ਮੈਡੀਕਲ ਅਫ਼ਸਰ ਜਨਤਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਅ ਰਹੇ ਹਨ ਪਰ ਸਾਰੇ ਮੈਡੀਕਲ ਅਫ਼ਸਰਾਂ ਨੂੰ ਤਨਖਾਹਾਂ ਮਿਲਣ ਵਿੱਚ ਹੁੰਦੀ ਬੇਲੋੜੀ ਦੇਰੀ ਜਿੱਥੇ ਉਨ੍ਹਾਂ ‘ਚ ਨਿਰਾਸ਼ਤਾ ਪੈਦਾ ਕਰਦੀ ਹੈ ਉੱਥੇ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਵੀ ਕਰਦੀ ਹੈ ਜਿਸ ਨਾਲ ਮਰੀਜ਼ਾਂ ਦੀਆਂ ਸਿਹਤ ਸੇਵਾਵਾਂ ‘ਚ ਵਿਘਨ ਪਵੇਗਾ। ਆਗੂਆਂ ਨੇ ਆਪਣੇ ਨਾਲ ਹੋ ਰਹੀ ਇਸ ਧੱਕੇਸ਼ਾਹੀ ਖਿਲਾਫ਼ ਜ਼ਿਲ੍ਹਾ ਐਸੋਸੀਏਸ਼ਨ ਵੱਲੋਂ 15 ਦਸੰਬਰ ਦਿਨ ਸੋਮਵਾਰ ਤੋਂ ਜ਼ਿਲ੍ਹਾ ਬਰਨਾਲਾ ਦੇ ਸਮੂਹ ਸਰਕਾਰੀ ਹਸਪਤਾਲਾਂ ਵਿੱਚ ਓ.ਪੀ.ਡੀ. ਸੇਵਾਵਾਂ ਮੁਕੰਮਲ ਤੌਰ ’ਤੇ ਬੰਦ ਕਰਨ ਦਾ ਐਲਾਨ ਕੀਤਾ। ਇਸ ਮੌਕੇ ਡਾ.ਰਾਜ ਕੁਮਾਰ, ਡਾ.ਰਿਸ਼ੂ, ਡਾ.ਲਵਲੀਨ , ਡਾ.ਅੰਕੁਸ਼ ਜਿੰਦਲ ਆਦਿ ਸ਼ਾਮਲ ਸਨ।

Related posts

ਸਰਕਾਰ ਵੱਲੋਂ 10 ਲੱਖ ਨਿਓਲੇ ਮਾਰਨ ਦਾ ਐਲਾਨ, ਕੋਰੋਨਾ ਕੇਸ ਵਧਣ ਮਗਰੋਂ ਫੈਸਲਾ

On Punjab

ਕੈਨੇਡਾ: ਲੈਂਗਲੀ ’ਚ ਗੈਂਗਵਾਰ ਦੌਰਾਨ ਪੰਜਾਬੀ ਨੌਜਵਾਨ ਦੀ ਹੱਤਿਆ

On Punjab

ਪਾਕਿਸਤਾਨ ਦੀ ਸਰਕਾਰੀ ਏਅਰਲਾਈਨ ਦੇ 5 ਪਾਈਲਟ ਨਿੱਕਲੇ 10ਵੀਂ ਫ਼ੇਲ੍ਹ

Pritpal Kaur