PreetNama
ਖਾਸ-ਖਬਰਾਂ/Important News

ਡਾ. ਓਬਰਾਏ ਵਲੋਂ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਕਰਵਾਏ ਗਏ ਮੁਫਤ ਦਰਸ਼ਨ

Dr. Oberoi gives free visit : ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਗੁਰੂ ਸਾਹਿਬ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਸਾਲੀ ਪਹਿਲਕਦਮੀ ਕਰਦਿਆਂ ਲੋੜਵੰਦ ਸ਼ਰਧਾਲੂਆਂ ਨੂੰ ਆਪਣੇ ਖਰਚ `ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਦੀਦਾਰੇ ਕਰਵਾਉਣ ਦੇ ਚੁੱਕੇ ਬੀੜੇ ਤਹਿਤ ਅੱਜ ਡਾ.ਓਬਰਾਏ ਦੇ ਧਰਮ ਪਤਨੀ ਮਨਿੰਦਰ ਕੌਰ ਓਬਰਾਏ ਨੇ 107 ਸ਼ਰਧਾਲੂਆਂ ਦੇ ਇੱਕ ਜਥਾ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਝੰਡੀ ਵਿਖਾ ਕੇ ਰਵਾਨਾ ਕੀਤਾ।
ਉਨ੍ਹਾਂ ਦੱਸਿਆ ਕਿ ਟਰੱਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਜਾਣ ਵਾਲੇ ਜੱਥੇ ਵਿੱਚ 107 ਸ਼ਰਧਾਲੂ ਸ਼ਾਮਿਲ ਹਨ,ਜਿਨ੍ਹਾਂ ਵਿੱਚ 44 ਮਰਦ ਤੇ 8 ਔਰਤਾਂ ਭਾਵ 52 ਸ਼ਰਧਾਲੂ ਅਜਿਹੇ ਵੀ ਸ਼ਾਮਿਲ ਹਨ ਜੋ ਨਾ ਤਾਂ ਬੋਲ ਸਕਦੇ ਹਨ ਤੇ ਨਾ ਹੀ ਸੁਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੁੱਚੇ ਜਥੇ ਲਈ ਰਸਤੇ `ਚ ਖਾਣ ਪੀਣ ਦਾ ਪ੍ਰਬੰਧ ਵੀ ਟਰੱਸਟ ਵੱਲੋਂ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਆਪਣੇ ਖਰਚੇ ਤੇ ਆਉਂਦੇ ਕੁਝ ਦਿਨਾਂ ‘ਚ ਹੋਰ ਜਥੇ ਵੀ ਦਰਸ਼ਨਾਂ ਲਈ ਭੇਜੇ ਜਾ ਰਹੇ ਹਨ।

ਡਾ. ਓਬਰਾਏ ਨੇ ਇਹ ਵੀ ਦੱਸਿਆ ਕਿ ਟਰੱਸਟ ਹੁਣ ਅਜਿਹੇ ਸ਼ਰਧਾਲੂਆਂ ਦੇ ਪਾਸਪੋਰਟ ਵੀ ਆਪਣੇ ਖਰਚ `ਤੇ ਬਣਵਾ ਕੇ ਦੇ ਰਹੀ ਹੈ, ਜੋ ਆਪ ਪਾਸਪੋਰਟ ਨਹੀਂ ਬਣਵਾ ਸਕਦੇ। ਦੱਸਣਯੋਗ ਹੈ ਕਿ ਟਰੱਸਟ ਰਾਹੀਂ ਦਰਸ਼ਨ ਕਰਨ ਜਾਣ ਲਈ ਚੁਣੇ ਗਏ ਸ਼ਰਧਾਲੂ ਦਾ ਟਰੱਸਟ ਵੱਲੋਂ ਹੀ ਆਨਲਾਈਨ ਅਪਲਾਈ ਕੀਤਾ ਜਾਂਦਾ ਹੈ ਅਤੇ ਸਰਕਾਰ ਵੱਲੋਂ ਮਨਜ਼ੂਰੀ ਮਿਲ ਜਾਣ ਉਪਰੰਤ ਟਰੱਸਟ ਫਿਰ ਉਸ ਸ਼ਰਧਾਲੂ ਦਾ ਘਰ ਤੋਂ ਲੈ ਕੇ ਦਰਸ਼ਨ ਕਰਨ ਉਪਰੰਤ ਫਿਰ ਘਰ ਤੱਕ ਪਹੁੰਚਣ ਦਾ ਸਾਰਾ ਖ਼ਰਚ ਆਪ ਕਰਦਾ ਹੈ । ਉਨ੍ਹਾਂ ਕਿਹਾ ਕਿ ਜੋ ਆਮ ਸ਼ਰਧਾਲੂ ਖਰਚ ਤਾਂ ਆਪ ਕਰ ਸਕਦੇ ਹਨ ਪਰ ਉਨਾਂ ਨੂੰ ਫ਼ਾਰਮ ਆਦਿ ਭਰਨ `ਚ ਦਿੱਕਤ ਆ ਰਹੀ ਹੈ ਉਹ ਵੀ ਸੰਪਰਕ ਕਰ ਸਕਦੇ ਹਨ। ਟਰੱਸਟ ਦੀ ਸੇਵਾ ਦਾ ਲਾਭ ਲੈਣ ਦੇ ਚਾਹਵਾਨ ਸ਼ਰਧਾਲੂ ਟਰੱਸਟ ਦੇ ਜਲੰਧਰ ਵਿਚਲੇ ਦਫ਼ਤਰ ਦੇ ਹੈਲਪ ਲਾਈਨ ਨੰਬਰ 01815096900 ਤੇ ਸਵੇਰੇ 9 ਤੋਂ ਸ਼ਾਮ 5.30 ਵਜੇ ਤੱਕ ਸੰਪਰਕ ਕਰ ਸਕਦੇ ਹਨ ।

Related posts

ਪੰਜਾਬੀ ਮੂਲ ਦੇ ਅਮਰੀਕੀ ਨੇਵੀ ਅਫ਼ਸਰ ਦਾ ਗੋਲ਼ੀਆਂ ਮਾਰ ਕੇ ਕਤਲ

On Punjab

ਗਲੋਬਲ ਵਾਰਮਿੰਗ ਨੂੰ ਲੈ ਕੇ ਅਮਰੀਕਾ ਨੇ ਭਾਰਤ ਤੇ ਪਾਕਿਸਤਾਨ ਨੂੰ ਚਿੰਤਾਜਨਕ ਦੇਸ਼ਾਂ ਦੀ ਲਿਸਟ ‘ਚ ਪਾਇਆ

On Punjab

Asaram Bapu : ਆਸਾਰਾਮ ਬਾਪੂ ਨੂੰ ਸਜ਼ਾ ਦਾ ਐਲਾਨ, ਜਬਰ ਜਨਾਹ ਮਾਮਲੇ ‘ਚ ਉਮਰ ਕੈਦ; ਲਗਾਇਆ 50 ਹਜ਼ਾਰ ਦਾ ਜੁਰਮਾਨਾ

On Punjab