73.42 F
New York, US
June 18, 2026
PreetNama
ਖਬਰਾਂ/News

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ

ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਅਤੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮਹੀਨਾਵਾਰ ਮੀਟਿੰਗਾਂ ਕੀਤੀਆਂ ਗਈਆਂ। ਜਿਸ ਵਿੱਚ ਉਨ੍ਹਾਂ  ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਮਾਂਬੱਧ ਸੇਵਾਵਾਂ ਦਾ ਰੀਵਿਊ ਵੀ ਕੀਤਾ ਅਤੇ ਅਧਿਕਾਰੀਆਂ ਨੂੰ ਵਿਭਾਗ ਨਾਲ ਸਬੰਧਿਤ ਪੈਡਿੰਗ ਪਏ ਕੇਸਾਂ ਨੂੰ ਜਲਦੀ ਨਿਪਟਾਉਣ ਸਬੰਧੀ ਨਿਰਦੇਸ਼ ਦਿੱਤੇ।ਜ਼ਿਲ੍ਹਾ ਪੱਧਰੀ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਮੁਕੰਮਲ ਹੋਏ, ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ।  ਉਨ੍ਹਾਂ ਵਿਕਾਸ ਦੇ ਕੰਮਾਂ ਜਿਵੇਂ ਕਿ  ਸੜਕਾਂ ਦੀ ਉਸਾਰੀ/ਮੁਰੰਮਤ, ਸੀਵਰੇਜ, ਪਖਾਨਿਆਂ, ਪੈਨਸ਼ਨਾਂ, ਆਸ਼ੀਰਵਾਦ ਸਕੀਮ, ਡੱਕ ਵੀਡ ਅਤੇ ਰੂਰਲ ਸੈਨੀਟੇਸ਼ਨ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ  ਪੂਰਾ ਕਰਨ ਅਤੇ ਪੂਰੇ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਵੀ ਜਲਦੀ ਜਮਾਂ ਕਰਵਾਉਣ ।ਉਨ੍ਹਾਂ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਉਨ੍ਹਾਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲਾਂ ਵਿਚ ਚੱਲ ਰਹੇ ਪ੍ਰਾਜੈਕਟ ਅਤੇ ਮਿੱਡ ਡੇ ਮੀਲ ਅਤੇ ਕੰਸਟਰੱਕਸ਼ਨ ਵਰਕ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਲਈ ਆਖਿਆ। ਉਨ੍ਹਾਂ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਰੀਵਿਊ ਕਰਦਿਆਂ ਸਬੰਧਿਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਦੀਆਂ ਸਕੀਮਾਂ ਦਾ ਬਣਦਾ ਲਾਭ ਸਾਰੇ ਯੋਗ ਲਾਭਪਾਤਰੀਆਂ ਨੂੰ ਸਹੀ ਤਰੀਕੇ ਨਾਲ ਮੁਹੱਈਆ ਕਰਵਾਇਆ ਜਾਵੇ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਸਿਹਤ ਸੋਸਾਇਟੀ, ਰੋਡ ਸੇਫ਼ਟੀ, ਜ਼ਿਲ੍ਹਾ ਅਟਾਰਨੀ ਅਤੇ ਮਾਈਨਿੰਗ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਮਹੀਨਾਵਾਰ ਰਿਪੋਰਟਾਂ ਵਾਚਣ ਉਪਰੰਤ ਜਿਨ੍ਹਾਂ ਬਲਾਕਾਂ ਦੀਆਂ ਰਿਪੋਰਟਾਂ ਵਿੱਚ ਤਰੁੱਟੀਆਂ ਪਾਈਆਂ ਗਈਆਂ, ਉਨ੍ਹਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਭਵਿੱਖ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਹਰ ਪੱਖੋਂ ਟੀਚੇ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜ. ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰਪਾਲ ਸਿੰਘ, ਸਹਾਇਕ ਕਮਿਸ਼ਨਰ (ਜ.) ਰਣਜੀਤ ਸਿੰਘ, ਐਸ.ਡੀ.ਐਮ ਅਮਿੱਤ ਗੁਪਤਾ, ਡੀਡੀਪੀਓ ਹਰਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Related posts

Highlights of the 15th April 2019 programme to organise 550th Birth Centenary of Guru Nanak Dev Jee and 456th ParKash Divas Guru Arjan Dev Jee

Pritpal Kaur

ਖਰਮਸ ਤਾਰੀਖ 2024-2025 : ਕਿੰਨੇ ਦਿਨਾਂ ਲਈ ਰਹੇਗਾ ਖਰਮਾਸ ਦਾ ਮਹੀਨਾ ? 2025 ‘ਚ 74 ਦਿਨ ਵਿਆਹ ਦੇ ਮਹੂਰਤ

On Punjab

ਪਨਗ੍ਰੇਨ ਦੇ ਚੇਅਰਮੈਨ ਤੇ ‘ਆਪ’ ਆਗੂ ਮਿਆਦੀਆਂ ਦੇ PA ਦੀ ਸੜਕ ਹਾਦਸੇ ‘ਚ ਮੌਤ, ਡਿਊਟੀ ਤੋਂ ਵਾਪਸੀ ਵੇਲੇ ਵਾਹਨ ਨੇ ਮਾਰੀ ਟੱਕਰ

On Punjab