PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਡਿਪਟੀ ਕਮਿਸ਼ਨਰ ਨੇ ਦਰਿਆ ਵਿੱਚ ਚੱਲ ਰਹੇ ਕੰਮਾਂ ਦਾ ਦੇਰ ਰਾਤ ਜਾਇਜ਼ਾ ਲਿਆ

ਚੰਡੀਗੜ੍ਹ- ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੇਰ ਰਾਤ ਪਿੰਡ ਦਾਊਦਪੁਰ ਅਤੇ ਫੱਸੇ ਦੇ ਸਾਹਮਣੇ ਦਰਿਆ ਸਤਲੁਜ ਵਿੱਚ ਚੱਲ ਰਹੇ ਬੰਨ੍ਹਾਂ ਦੀ ਮਜ਼ਬੂਤੀ ਦੇ ਕੰਮਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵਾਲੀਆ ਨੇ ਕੰਮ ਕਰ ਰਹੇ ਇਲਾਕਾ ਵਾਸੀਆਂ ਅਤੇ ਅਧਿਕਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆ ਉਨ੍ਹਾਂ ਵੱਲੋਂ ਮੌਜੂਦਾ ਹਾਲਤਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ।
ਉਨ੍ਹਾਂ ਪਿੰਡ ਫੱਸੇ ਵਿਖੇ ਸਤਲੁਜ ਕਿਨਾਰੇ ਬੰਨ੍ਹ ਨੂੰ ਪੱਕੇ ਕਰਨ ਸਬੰਧੀ ਚਲਾਏ ਜਾ ਰਹੇ ਕਾਰਜ ਮੌਕੇ ਇਲਾਕਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਪੱਧਰ ਉੱਤੇ ਲੋਕਾਂ ਦੀ ਸੁਰੱਖਿਆ ਯਕੀਨੀ ਕਰੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਆਰਮੀ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ, ਜੋ ਲੋਕਾਂ ਦੀ ਸੁਰੱਖਿਆ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ।  ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਸਿਰਫ਼ ਸਰਕਾਰੀ ਮਾਧਿਅਮਾਂ ਤੋਂ ਮਿਲ ਰਹੀ ਜਾਣਕਾਰੀ ਨੂੰ ਹੀ ਮੰਨਿਆ ਜਾਵੇ।

Related posts

ਰਾਜਸਥਾਨ ‘ਚ ਬਾਰਸ਼ ਦਾ ਕਹਿਰ, ਮਕਾਨ ਡਿੱਗਣ ਨਾਲ ਤਿੰਨ ਮੌਤਾਂ, ਇੱਕ ਨੌਜਵਾਨ ਹੜ੍ਹਿਆ

On Punjab

ਫਰਾਂਸ ‘ਚ ਅਧਿਆਪਕ ਦੇ ਸਿਰ ਕਲਮ ਮਾਮਲੇ ‘ਚ ਪੁਲਿਸ ਨੇ ਨੌ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

On Punjab

ਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ*

On Punjab