ਸੋਚੀ ਸਮਝੀ ਸਾਜ਼ਿਸ਼ ਤਹਿਤ ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ‘ਚ ਸਿਆਸੀ ਲਾਹਾ ਲੈਣ ਲਈ ਗੁਰਮੀਤ ਰਾਮ ਰਹੀਮ ਨੂੰ ਪੈਰੋਲ ‘ਤੇ ਰਿਹਾਅ ਕਰਵਾਇਆ ਹੈ, ਜਿਸ ਨਾਲ ਸਿੱਖ ਜਜ਼ਬਾਤਾਂ ਨੂੰ ਵੱਡਾ ਧੱਕਾ ਲੱਗਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਸਟੂਡੈਂਟਸ ਫੈੱਡਰੇਸ਼ਨ (ਮਹਿਤਾ) ਦੇ ਸਕੱਤਰ ਜਨਰਲ ਭਾਈ ਲਖਬੀਰ ਸਿੰਘ ਸੇਖੋਂ ਨੇ ਕੀਤਾ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਨੂੰ ਪੈਰੋਲ ‘ਤੇ ਰਿਹਾਅ ਕਰਨ ਨਾਲ ਪੰਜਾਬ ਦੀ ਸਮਾਜਿਕ ਭਾਈਚਾਰਕ ਸਾਂਝ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਭਾਈ ਲਖਬੀਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬੀਆਂ ਦੇ ਆਪਸੀ ਭਾਈਚਾਰੇ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਤੁਰੰਤ ਡੇਰਾ ਮੁਖੀ ਦੀ ਪੈਰੋਲ ਰੱਦ ਕਰਵਾ ਕੇ ਵਾਪਸ ਜੇਲ੍ਹ ‘ਚ ਬੰਦ ਕੀਤਾ ਜਾਵੇ।


