PreetNama
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਢਾਬੀ ਗੁਜਰਾਂ ਬਾਰਡਰ ’ਤੇ ਕਿਸਾਨ ਮਹਾਂਪੰਚਾਇਤ ’ਚ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ

ਪਟਿਆਲਾ- ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਅਤੇ ਕਿਸਾਨ ਅੰਦੋਲਨ-2 ਦੇ ਬੈਨਰ ਹੇਠਾਂ ਅੰਤਰਰਾਜੀ ਬਾਰਡਰਾਂ ’ਤੇ ਜਾਰੀ ਕਿਸਾਨ ਮੋਰਚਿਆਂ ਨੂੰ ਸਾਲ ਪੂਰਾ ਹੋਣ ’ਤੇ ਅੱਜ ਢਾਬੀ ਗੁਜਰਾਂ ਬਾਰਡਰ ’ਤੇ ਵਿਸ਼ਾਲ ਮਹਾਂਪੰਚਾਇਤ ਕੀਤੀ ਗਈ। ਇਸ ਵਿਚ ਪੰਜਾਬ ਅਤੇ ਹਰਿਆਣਾ ਸਮੇਤ ਕਈ ਹੋਰ ਰਾਜਾਂ ਤੋ ਆਏ ਕਿਸਾਨਾਂ ਨੇ ਵੀ ਸ਼ਿਰਕਤ ਕੀਤੀ।

ਇਸ ਦੌਰਾਨ ਹੀ 79 ਦਿਨਾਂ ਤੋਂ ਮਰਨ ਵਰਤ ’ਤੇ ਚੱਲ ਰਹੇ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਨੇ ਵੀ ਆਪਣੇ ਟਰਾਲੀਨੁਮਾ ਕਮਰੇ ਵਿਚੋਂ ਹੀ ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਦੀ ਮਜਬੂਤੀ ਲਈ ਖੇਤੀ ਸੈਕਟਰ ਨੂੰ ਮਜ਼ਬੂਤ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਐਮਐਸਪੀ ਗਰੰਟੀ ਕਾਨੂੰਨ ਅਤੇ ਡਾ. ਸਵਾਮੀਨਾਥਨ ਦੀ ਰਿਪੋਰਟ ਵਿਚਲਾ ਫਾਰਮੂਲਾ ਲਾਗੂ ਕਰਨ ਸਮੇਤ ਹੋਰ ਕਿਸਾਨੀ ਮੰਗਾਂ ਦੀ ਪੂਰਤੀ ’ਤੇ ਵੀ ਜ਼ੋਰ ਦਿਤਾ।

ਇਸ ਦੇ ਨਾਲ ਹੀ ਉਨ੍ਹਾਂ ਨੇ ਹਾਲ ਹੀ ’ਚ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਕੇਂਦਰ ਅਤੇ ਰਾਜ ਸਰਕਾਰਾਂ ਤੋਂ ਇਨ੍ਹਾਂ ਪੀੜਤਾਂ ਦੀ ਬਾਂਹ ਫੜਨ ਦੀ ਮੰਗ ਕੀਤੀ। ਅਜਿਹੇ ਹਾਲਾਤ ਲਈ ਸਰਕਾਰ ਨੂੰ ਜ਼ਿੰਮਵਾਰ ਗਰਦਾਨਦਿਆਂ ਉਨ੍ਹਾਂ ਦਾ ਕਹਿਣਾ ਸੀ ਕਿ ਭਾਰਤ ‘ਚ ਖੇਤੀ ਧੰਦਾ ਮੰਦਾ ਹੋਣ ਸਮੇਤ ਰੁਜ਼ਗਾਰ ਦੇ ਹੋਰ ਢੁਕਵੇਂ ਸਾਧਨਾਂ ਦੀ ਤੋਟ ਹੋਣ ਕਾਰਨ ਹੀ ਇਨ੍ਹਾਂ ਨੂੰ ਆਪਣੇ ਤੇ ਪਰਿਵਾਰਾਂ ਦੇ ਸੁਨਹਿਰੇ ਭਵਿੱਖ ਲਈ ਵਿਦੇਸ਼ ਜਾਣਾ ਪਿਆ ਹੈ।

ਮਹਾਂਪੰਚਾਇਤ ਦੀ ਸਟੇਜ ਤੋਂ ਸ਼ਹੀਦ ਸ਼ੁਭਕਰਨ ਸਿੰਘ ਬੱਲੋ ਨੂੰ ਸ਼ਰਧਾਂਜਲੀ ਭੇਂਟ ਕੀਤੇ ਗਈ ਤੇ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਣ ਮਗਰੋਂ ਪੀਜੀਆਈ ਵਿਖੇ ਇਲਾਜ ਦੌਰਾਨ ਦਮ ਤੋੜਨ ਵਾਲੇ ਕਿਸਾਨ ਚਰਨਜੀਤ ਸਿੰਘ ਕਾਲਾ ਦੀ ਮੌਤ ’ਤੇ ਵੀ ਦੁੱਖ ਪ੍ਰਗਟ ਕੀਤਾ ਗਿਆ। ਇਸ ਤੋਂ ਇਲਾਵਾ ਕਾਕਾ ਸਿੰਘ ਕੋਟੜਾ ਅਤੇ ਸੁਖਜੀਤ ਸਿੰਘ ਹਰਦੋਝੰਡੇ ਸਮੇਤ ਕਈ ਹੋਰ ਕਿਸਾਨ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਜਿਥੇ ਇਸ ਕਿਸਾਨ ਅੰਦੋਲਨ ਦਾ ਸਾਲ ਭਰ ਦਾ ਲੇਖਾ ਜੋਖਾ ਪੇਸ਼ ਕੀਤਾ, ਉਥੇ ਹੀ ਇਸ ਨੂੰ ਦੇਸ਼ ਭਰ ਦੇ ਲੋਕਾਂ ਦੀ ਸਾਂਝੀ ਲੜਾਈ ਦੱਸਦਿਆਂ ਇਸ ਨੂੰ ਜਿੱਤ ਤੱਕ ਲਿਜਾਣ ਲਈ ਸਾਰੇ ਵਰਗਾਂ ਦੇ ਭਰਵੇਂ ਸਹਿਯੋਗ ਦੀ ਮੰਗ ਵੀ ਕੀਤੀ ਗਈ।

ਉਧਰ ਇਸ ਮਹਾਂਪੰਚਾਇਤ ਦੇ ਸ਼ੁਰੂਆਤੀ ਦੌਰ ਦੌਰਾਨ ਹੀ ਦਿਲ ਦਾ ਦੌਰਾ ਪੈਣ ਕਾਰਨ ਸੀਨੀਅਰ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਚੱਕਰ ਖਾ ਕੇ ਡਿੱਗ ਪਏ ਸਨ। ਇਸ ਮਗਰੋਂ ਉਨ੍ਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਇਸੇ ਦੌਰਾਨ ਏਕਤਾ ਦੇ ਮਤੇ ’ਤੇ ਐਸਕੇਐਮ ਦੀ ਤਾਲਮੇਲ ਕਮੇਟੀ ਵੱਲੋਂ ਸੱਦੀ ਗਈ ਮੀਟਿੰਗ ’ਚ ਸ਼ਾਮਲ ਹੋਣ ਕਰਕੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਸਮੇਤ ਕਈ ਹੋਰ ਆਗੂ ਅੱਜ ਦੀ ਇਸ ਮਹਾਂਪੰਚਾਇਤ ’ਚ ਸ਼ਾਮਲ ਨਾ ਹੋ ਸਕੇ।

Related posts

Mumbai: ਮਾਂ ਦਾ ਕਤਲ ਕਰ ਕੇ ਕੜਾਹੀ ‘ਚ ਪਕਾ ਕੇ ਖਾ ਗਿਆ ਸਰੀਰ ਦੇ ਅੰਗ… ਮਾਮਲਾ ਜਾਣ ਕੇ ਜੱਜ ਦੇ ਵੀ ਹੈਰਾਨ ਬੰਬੇ ਹਾਈ ਕੋਰਟ ਨੇ ਮੰਗਲਵਾਰ ਨੂੰ ਕੋਲਹਾਪੁਰ ਦੀ ਇੱਕ ਅਦਾਲਤ ਵੱਲੋਂ ਸਾਲ 2017 ਵਿੱਚ ਆਪਣੀ ਮਾਂ ਦੀ ਹੱਤਿਆ ਕਰਨ ਅਤੇ ਉਸਦੇ ਸਰੀਰ ਦੇ ਕੁਝ ਅੰਗਾਂ ਨੂੰ ਕਥਿਤ ਤੌਰ ‘ਤੇ ਖਾਣ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਸੁਣਾਈ ਗਈ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ। ਹਾਈ ਕੋਰਟ ਨੇ ਕਿਹਾ ਕਿ ਦੋਸ਼ੀ ਦੇ ਸੁਧਾਰ ਦੀ ਕੋਈ ਸੰਭਾਵਨਾ ਨਹੀਂ ਹੈ। ਜੇ ਉਸ ਨੂੰ ਜੇਲ੍ਹ ਵਿੱਚ ਰੱਖਿਆ ਗਿਆ ਤਾਂ ਉਹ ਉੱਥੇ ਵੀ ਅਜਿਹਾ ਜ਼ੁਲਮ ਕਰ ਸਕਦਾ ਹੈ।

On Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗੌੜੇ ਅਪਰਾਧੀ ਅੰਮ੍ਰਿਤ ਦਾਲਮ ਦੀ ਮੋਲਡੋਵਾ ਤੋਂ ਹਵਾਲਗੀ ਹਾਸਲ ਕਰਨ ਵਾਲੀ ਪੰਜਾਬ ਪੁਲਿਸ ਦੀ ਟੀਮ ਨੂੰ ਕੀਤਾ ਸਨਮਾਨਿਤ

On Punjab

Web Series Glory ਦੀ ਟੀਮ ਚੰਡੀਗੜ੍ਹ ਪਹੁੰਚੀ, ਪਹਿਲੀ ਮਈ ਨੂੰ Netflix ’ਤੇ ਹੋਵੇਗੀ ਰਿਲੀਜ਼

On Punjab