87.78 F
New York, US
July 16, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਤਕਨੀਕੀ ਚੁਣੌਤੀਆਂ ਕਾਰਨ ਮਿਆਦ ਪੁੱਗਾ ਚੁੱਕੇ ਵਾਹਨਾਂ ਨੂੰ ਤੇਲ ਨਾ ਪਾਉਣ ਦੀ ਪਾਬੰਦੀ ਸੰਭਵ ਨਹੀਂ: ਦਿੱਲੀ ਸਰਕਾਰ

ਨਵੀਂ ਦਿੱਲੀ- ਵੱਧ ਉਮਰ ਵਾਲੇ ਵਾਹਨਾਂ ‘ਤੇ ਤੇਲ ਦੀ ਪਾਬੰਦੀ ਸੰਭਵ ਨਹੀਂ ਦਿੱਲੀ ਸਰਕਾਰ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਊਐਮ) ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਤਕਨੀਕੀ ਚੁਣੌਤੀਆਂ ਅਤੇ ਗੁੰਝਲਦਾਰ ਪ੍ਰਣਾਲੀਆਂ ਕਾਰਨ ਨਿਰਧਾਰਤ ਮਿਆਦ ਪੁੱਗਾ ਚੁੱਕੇ ਵਾਹਨਾਂ ’ਚ ਤੇਲ ਪਾਉਣ ਦੀ ਪਾਬੰਦੀ ਸੰਭਵ ਨਹੀਂ ਹੈ।  ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਕਦਮ ਨਾਲ ਲੋਕਾਂ ਵਿੱਚ ਨਿਰਾਸ਼ਾ ਹੈ ਅਤੇ ਸਰਕਾਰ ਉਨ੍ਹਾਂ ਦੀ ਸਮੱਸਿਆ ਨਾਲ ਸਹਿਮਤ ਹੈ।

ਸਰਕਾਰ ਨੇ ਸੁਝਾਅ ਦਿੱਤਾ ਹੈ ਕਿ ਇਹ ਪਾਬੰਦੀ ਪੂਰੇ ਕੌਮੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਲਾਗੂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਵੱਧ ਉਮਰ ਦੇ ਵਾਹਨਾਂ ਲਈ ਗੁੰਝਲਦਾਰ ਪ੍ਰਕਿਰਿਆ ਨਿਰਧਾਰਤ ਕਰਨ ’ਤੇ ਪਿਛਲੀ ‘ਆਪ’ ਸਰਕਾਰ ਦੀ ਨਿੰਦਾ ਕੀਤੀ। ਦਿੱਲੀ ਸਰਕਾਰ ਨੇ ਪਹਿਲੀ ਜੁਲਾਈ ਤੋਂ ਇਨ੍ਹਾਂ ਵਾਹਨਾਂ ਨੂੰ ਪੈਟਰੋਲ ਤੇ ਡੀਜ਼ਲ ਦੇਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਡੀਜ਼ਲ ਵਾਹਨਾਂ ਲਈ 10 ਸਾਲ ਜਾਂ ਇਸ ਤੋਂ ਵੱਧ ਅਤੇ ਪੈਟਰੋਲ ਵਾਹਨਾਂ ਲਈ 15 ਸਾਲ ਜਾਂ ਇਸ ਤੋਂ ਵੱਧ ਦੇ ਮਾਡਲਾਂ ’ਤੇ ਪਾਬੰਦੀ ਲਾਈ ਹੈ। ਟਰਾਂਸਪੋਰਟ ਵਿਭਾਗ ਅਤੇ ਟਰੈਫਿਕ ਪੁਲੀਸ ਇਨ੍ਹਾਂ ਵਾਹਨਾਂ ਵਿਚ ਪੈਟਰੋਲ ਪਵਾਉਣ ਲਈ ਪੰਪਾਂ ’ਤੇ ਆ ਰਹੇ ਵਾਹਨਾਂ ਨੂੰ ਜ਼ਬਤ ਕਰ ਰਹੇ ਹਨ। ਇਸ ਕਾਰਨ ਲੋਕਾਂ ਵਿਚ ਸਰਕਾਰ ਖ਼ਿਲਾਫ਼ ਰੋਸ ਹੈ ਤੇ ਉਨ੍ਹਾਂ ਆਰਥਿਕ ਸਮੱਸਿਆਵਾਂ ਦਾ ਹਵਾਲਾ ਦਿੰਦਿਆਂ ਅਜਿਹੀਆਂ ਪਾਬੰਦੀਆਂ ਹਟਾਉਣ ਦੀ ਮੰਗ ਕੀਤੀ ਹੈ।

Related posts

ਚੀਨ ਦੀ ਡੀਪਸੀਕ ਏ.ਆਈ. ਉਤੇ ਉਈਗਰ ਸੈਂਸਰਸ਼ਿਪ ਤੇ ਸਰਕਾਰੀ ਪ੍ਰਚਾਰ ਸਬੰਧੀ ਉਠੇ ਸਵਾਲ

On Punjab

ਚੀਨ ਵੱਲੋਂ ਜੰਗ ਦੀ ਤਿਆਰੀ, ਫੌਜ ਨੂੰ ਹਾਈ ਅਲਰਟ ‘ਤੇ ਰਹਿਣ ਦਾ ਹੁਕਮ

On Punjab

ਮੋਰਬੀ ਹਾਦਸੇ ‘ਤੇ ਦੁਨੀਆ ਦੇ ਕਈ ਦੇਸ਼ਾਂ ਨੇ ਪ੍ਰਗਟਾਇਆ ਦੁੱਖ, ਪੁਤਿਨ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

On Punjab