ਤਰਨ ਤਾਰਨ- ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲੜ ਰਹੇ 15 ਉਮੀਦਵਾਰਾਂ ਦੀ ਜਿੱਤ-ਹਾਰ ਦਾ ਫ਼ੈਸਲਾ ਅੱਜ ਹੋਵੇਗਾ| ਪ੍ਰਸ਼ਾਸਨ ਨੇ ਵੋਟਾਂ ਗਿਣਤੀ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ| ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਮਾਈ ਭਾਗੋ ਇੰਟਰਨੈਸ਼ਨਲ ਕਾਲਜ ਆਫ ਨਰਸਿੰਗ, ਪਿੱਦੀ (ਤਰਨ ਤਾਰਨ) ’ਚ ਹੋਵੇਗੀ। ਰਿਟਰਨਿੰਗ ਅਫਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ਿਮਨੀ ਚੋਣ ਵਿੱਚ ਕੁੱਲ 15 ਉਮੀਦਵਾਰ ਮੈਦਾਨ ਵਿੱਚ ਹਨ; ਈ ਵੀ ਐੱਮ ਵਿੱਚ 16 ਨੰਬਰ ਉੱਪਰ ਨੋਟਾ ਜੋੜਿਆ ਗਿਆ ਹੈ।

