PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਤਰਨ ਤਾਰਨ ਤੋਂ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ

ਤਰਨਤਾਰਨ- ਤਰਨ ਤਾਰਨ ਅਸੈਂਬਲੀ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ(66) ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ, ਜਿਸ ਕਰਕੇ ਉਹ ਸਿਆਸੀ ਸਰਗਰਮੀਆਂ ਤੋਂ ਦੂਰ ਸਨ। ਉਨ੍ਹਾਂ ਅੰਮ੍ਰਿਤਸਰ ਦੇ ਐਸਕੋਰਟ ਹਸਪਤਾਲ ਵਿਚ ਆਖਰੀ ਸਾਹ ਲਏ।

ਉਨ੍ਹਾਂ ਦੇ ਪਰਿਵਾਰ ਵਿਚ ਪਤਨੀ ਨਵਜੋਤ ਕੌਰ ਹੁੰਦਲ, ਇੱਕ ਪੁੱਤਰ ਅਤੇ ਧੀ ਹਨ। ਉਨ੍ਹਾਂ ਦੇ ਦੋਵੇਂ ਬੱਚੇ ਡਾਕਟਰ ਹਨ। ਉਨ੍ਹਾਂ 2022 ਦੀ ਚੋਣ ਵਿੱਚ ਅਕਾਲੀ ਦਲ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਅਤੇ ਕਾਂਗਰਸ ਪਾਰਟੀ ਦੇ ਡਾ. ਧਰਮਵੀਰ ਅਗਨੀਹੋਤਰੀ ਨੂੰ ਹਰਾਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਸੋਹਲ ਦੇ ਦੇਹਾਂਤ ’ਤੇ ਦੁੱਖ ਜਤਾਇਆ ਹੈ।

ਮਾਨ ਨੇ ਪੋਸਟ ਵਿਚ ਕਿਹਾ, ‘‘ਤਰਨ ਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।’

Related posts

ਚੰਦਰਯਾਨ-2 ਮਿਸ਼ਨ ਲਈ Nasa ਨੇ ਕੀਤੀ Isro ਦੀ ਸ਼ਲਾਘਾ

On Punjab

ਨਸ਼ਿਆਂ ਕਾਰਨ ਜੀਅ ਗੁਆਉਣ ਵਾਲਿਆਂ ਨੂੰ ਮਿਲੇਗੀ ਮਾਲੀ ਇਮਦਾਦ

On Punjab

ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕਿਹਾ- ਭਗਵੰਤ ਮਾਨ ਪੁੱਛੇ ਤਾਂ ਗੈਰਕਾਨੂੰਨੀ ਮਾਈਨਿੰਗ ‘ਚ ਸ਼ਾਮਲ ਸਫੈਦਪੋਸ਼ਾਂ ਦੇ ਨਾਂ ਦੇਣ ਨੂੰ ਤਿਆਰ

On Punjab