60.26 F
New York, US
October 23, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਤੇਜ਼ ਹਵਾਵਾਂ ਤੇ ਤੂਫਾਨ: ਦਿੱਲੀ ਹਵਾਈ ਅੱਡੇ ’ਤੇ 200 ਤੋਂ ਵੱਧ ਹਵਾਈ ਉਡਾਣਾਂ ਪ੍ਰਭਾਵਿਤ

ਨਵੀਂ ਦਿੱਲੀ- ਇਥੋਂ ਦੇ ਹਵਾਈ ਅੱਡੇ ’ਤੇ ਤੇਜ਼ ਹਵਾਵਾਂ ਚੱਲਣ ਕਾਰਨ ਲਗਪਗ ਦੋ ਸੌ ਦੇ ਕਰੀਬ ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ ਜਦਕਿ ਚਾਲੀ ਤੋਂ ਵੱਧ ਦੇ ਰੂਟ ਬਦਲੇ ਗਏ ਹਨ ਤੇ ਉਨ੍ਹਾਂ ਨੂੰ ਨੇੜਲੇ ਹਵਾਈ ਅੱਡਿਆਂ ’ਤੇ ਭੇਜਿਆ ਗਿਆ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੇਰ ਸ਼ਾਮ ਨੂੰ ਹਨੇਰੀ ਆਈ ਤੇ ਤੇਜ਼ ਹਵਾਵਾਂ ਚੱਲੀਆਂ ਜਿਸ ਕਾਰਨ ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ ਤੇ ਇਹ ਵਰਤਾਰਾ ਅੱਜ ਸਵੇਰ ਸੱਤ ਵਜੇ ਤਕ ਚਲਦਾ ਰਿਹਾ ਜਿਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਯਾਤਰੀਆਂ ਨੇ ਦੋਸ਼ ਲਾਇਆ ਕਿ ਉਡਾਣਾਂ ਦੇਰੀ ਨਾਲ ਚੱਲਣ ਕਾਰਨ ਉਨ੍ਹਾਂ ਨੂੰ ਕਈ ਵਾਰ ਚੈਕ ਇਨ ਕਰਨਾ ਪਿਆ ਤੇ ਹਵਾਈ ਅੱਡੇ ’ਤੇ ਭੀੜ ਜਮ੍ਹਾ ਹੋ ਗਈ ਤੇ ਅਫਰਾ ਤਫਰੀ ਵਾਲਾ ਮਾਹੌਲ ਪੈਦਾ ਹੋ ਗਿਆ। ਇਸ ਤੋਂ ਬਾਅਦ ਏਅਰ ਇੰਡੀਆ, ਇੰਡੀਗੋ ਤੇ ਹੋਰ ਉਡਾਣਾਂ ਨੇ ਐਕਸ ’ਤੇ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।

Related posts

ਚੀਨ ਨੇ ਜੋ ਬਾਇਡਨ ਨੂੰ ਵਧਾਈ ਦੇਣ ਤੋਂ ਕੀਤਾ ਇਨਕਾਰ, ਕਹਿ ਦਿੱਤੀ ਇਹ ਵੱਡੀ ਗੱਲ

On Punjab

ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਗੇੜ ਦਿੱਤਾ

On Punjab

ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਫਾਂਸੀ ਦੀ ਸਜ਼ਾ ’ਤੇ ਕਾਰਵਾਈ ਮੁਲਤਵੀ

On Punjab