PreetNama
ਖਬਰਾਂ/News

…ਤੇ ਹੁਣ ਸਟਿੱਕਰ ਲੱਗੇ ਫਲ ਵੇਚਣ ਵਾਲਿਆਂ ਦੀ ਖੈਰ ਨਹੀ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਦ ਦੇ ਮਕਸਦ ਨਾਲ ਜ਼ਿਲ੍ਹਾ ਮੰਡੀ ਅਫ਼ਸਰ ਸ੍ਰ: ਸਵਰਨ ਸਿੰਘ ਵੱਲੋਂ  ਸਬਜ਼ੀ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਫਲ ਅਤੇ ਸਬਜ਼ੀਆਂ ਉੱਪਰ ਲੱਗੇ ਸਟਿੱਕਰਾਂ ਸਬੰਧੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੰਡੀ ਅਫ਼ਸਰ ਸ੍ਰ: ਸਵਰਨ ਸਿੰਘ ਨੇ  ਦੱਸਿਆ ਕਿ ਫੂਡ ਸੇਫ਼ਟੀ ਕਮਿਸ਼ਨਰ ਪੰਜਾਬ ਕਾਹਨ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਲਾਂ ਅਤੇ ਸਬਜ਼ੀਆਂ ਉੱਤੇ ਸਟਿੱਕਰ ਨਾ ਚਿਪਕਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ।
ਜਿਸ ਤਹਿਤ ਜਿੱਥੇ ਸਬਜ਼ੀ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਫਲਾਂ ਅਤੇ ਸਬਜ਼ੀਆਂ ਉੱਤੇ ਲੱਗੇ ਸਟਿੱਕਰਾਂ ਦੀ ਚੈਕਿੰਗ ਕੀਤੀ ਗਈ ਉੱਥੇ ਹੀ ਫਲਾਂ ਤੇ ਸਬਜ਼ੀਆਂ ਦੇ ਧੰਦੇ ਨਾਲ ਜੁੜੇ ਵਪਾਰੀਆਂ ਨੂੰ ਸਟਿੱਕਰ ਵਾਲੇ ਫਲ ਅਤੇ ਸਬਜ਼ੀਆਂ ਦੀ ਖ਼ਰੀਦ ਅਤੇ ਵੇਚ ਨਾ ਕਰਨ ਸਬੰਧੀ ਜਾਗਰੂਕ ਵੀ ਕੀਤਾ।  ਇਸ ਤੋਂ ਇਲਾਵਾ ਅੱਜ ਉਨ੍ਹਾਂ ਦੀ ਟੀਮ ਵੱਲੋਂ ਖ਼ਰਾਬ ਆਲੂ ਦੇ 20 ਤੋਂ ਜ਼ਿਆਦਾ ਗੱਟੇ ਅਤੇ 30 ਦੇ ਕਰੀਬ ਨਾ ਖਾਣ ਯੋਗ ਕਿੰਨੂ ਵੀ ਨਸ਼ਟ ਕੀਤੇ ਗਏ ।

Related posts

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਫੂਕਿਆ ਮੋਦੀ ਤੇ ਟਰੰਪ ਦਾ ਪੁਤਲਾ

Pritpal Kaur

ਸਿਡਨੀ ਟੈਸਟ ਲਈ ਕਪਤਾਨ ਰੋਹਿਤ ਸ਼ਰਮਾ ਦੀ ਹੋ ਸਕਦੀ ਹੈ ਛੁੱਟੀ

On Punjab

ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Pritpal Kaur