PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਦਲਜੀਤ ਸਿੰਘ ਦਾ 5 ਨਵੰਬਰ ਨੂੰ ਹੋਵੇਗਾ ਅੰਤਿਮ ਸਸਕਾਰ

ਮਾਨਸਾ- ਪਿੰਡ ਭੰਮੇ ਕਲਾਂ ਦੇ ਮ੍ਰਿਤਕ ਨੌਜਵਾਨ ਦਲਜੀਤ ਸਿੰਘ ਦਾ ਹਾਈ ਕੋਰਟ ਦੇ ਆਦੇਸ਼ ’ਤੇ ਪੋਸਟਮਾਰਟਮ ਉਪਰੰਤ ਕੱਲ੍ਹ 5 ਨਵੰਬਰ ਨੂੰ ਸਵੇਰੇ 11 ਵਜੇ ਉਸ ਦੇ ਆਪਣੇ ਪਿੰਡ ਭੰਮੇ ਕਲਾਂ ਵਿਖੇ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਸਬੰਧ ਵਿੱਚ ਮ੍ਰਿਤਕ ਦੀ ਭੈਣ ਅਮਰਜੀਤ ਕੌਰ ਨੇ ਮਾਣਯੋਗ ਹਾਈ ਕੋਰਟ ਵਿੱਚ ਅਪੀਲ ਕੀਤੀ ਸੀ, ਜਿਸ ’ਤੇ ਅਦਾਲਤ ਨੇ ਪੋਸਟਮਾਰਟਮ ਕਰਵਾਉਣ ਉਪਰੰਤ ਅੰਤਿਮ ਸਸਕਾਰ ਕਰਨ ਦੇ ਆਦੇਸ਼ ਦਿੱਤੇ ਸਨ। ਬੁੱਧਵਾਰ ਨੂੰ ਮ੍ਰਿਤਕ ਦਲਜੀਤ ਸਿੰਘ ਦੀ ਪਤਨੀ ਪਰਮਜੀਤ ਕੌਰ ਅਤੇ ਭੈਣ ਅਮਰਜੀਤ ਕੌਰ ਮਾਣਯੋਗ ਅਦਾਲਤ ਪੁੱਜੀਆਂ ਅਤੇ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਪਿੰਡ ਵਿੱਚ ਕਰਨ ਦੀ ਇੱਛਾ ਜ਼ਾਹਰ ਕੀਤੀ। ਇਸ ’ਤੇ ਅਦਾਲਤ ਨੇ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਜ਼ਿਲ੍ਹਾ ਮਾਨਸਾ ਦੇ ਪਿੰਡ ਭੰਮੇ ਕਲਾਂ ਵਿਖੇ ਭਲਕੇ ਸਵੇਰੇ 11 ਵਜੇ ਕਰਨ ਦੇ ਹੁਕਮ ਦੇ ਦਿੱਤੇ ਹਨ। ਜ਼ਿਕਰਯੋਗ ਹੈ ਕਿ ਅਦਾਲਤ ਨੇ ਸਸਕਾਰ ਮੌਕੇ ਕਿਸੇ ਵੀ ਰਾਜਸੀ ਆਗੂ ਦੇ ਜਾਣ ਦੀ ਮਨਾਹੀ ਕੀਤੀ ਹੈ।

Related posts

ਅੰਮ੍ਰਿਤਸਰ: ਬੀਐੱਸਐੱਫ ਨੇ ਪਾਕਿਸਤਾਨ ਤੋਂ ਤਸਕਰੀ ਕੀਤੀ 7 ਕਿਲੋ ICE ਜ਼ਬਤ ਕੀਤੀ

On Punjab

ਕੌਮੀ ਰਾਜਧਾਨੀ ਵਿੱਚ ਭਾਰੀ ਮੀਂਹ; ਕਈ ਥਾਈਂ ਆਵਾਜਾਈ ਜਾਮ

On Punjab

Babri Mosque Case: ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਬੰਦ ਕਰਨ ਦਾ ਕੀਤਾ ਐਲਾਨ

On Punjab