54.3 F
New York, US
April 23, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਦਿਲਜੀਤ ਦੋਸਾਂਝ ਅਤੇ ਅਹਾਨ ਸ਼ੈਟੀ ਵੱਲੋਂ ‘ਬਾਰਡਰ-2’ ਦੀ ਸ਼ੂਟਿੰਗ ਸ਼ੁਰੂ

ਲੁਧਿਆਣਾ- ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸਵੇਰੇ 7 ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪਹਿਲੇ ਚਾਰ ਘੰਟਿਆਂ ਦੌਰਾਨ 21.51 ਫੀਸਦੀ ਵੋਟਿੰਗ ਹੋਈ ਹੈ। ਪੁਲੀਸ ਤੇ ਪ੍ਰਸ਼ਾਸਨ ਨੇ ਇੱਥੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ 1.74 ਲੱਖ ਵੋਟਰ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਨਗੇ। ਪੋਲਿੰਗ ਸਟਾਫ਼ ਦੇ 776 ਮੁਲਾਜ਼ਮਾਂ ’ਤੇ ਅਧਾਰਿਤ 194 ਪਾਰਟੀਆਂ ਅੱਜ ਪੋਲਿੰਗ ਸਟੇਸ਼ਨਾਂ ’ਤੇ ਹਨ। ਜ਼ਿਮਨੀ ਚੋਣ ਲਈ ਭਖੇ ਹੋਏ ਮਾਹੌਲ ਦੇ ਮੱਦੇਨਜ਼ਰ ਕੇਂਦਰੀ ਬਲਾਂ ਦੀਆਂ ਪੰਜ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਹਲਕੇ ਵਿੱਚ 1404 ਪੁਲੀਸ ਮੁਲਾਜ਼ਮ ਲਗਾਏ ਗਏ ਹਨ। ਜ਼ਿਮਨੀ ਚੋਣ ਨੂੰ ਦੇਖਦਿਆਂ 60 ਪੁਲੀਸ ਨਾਕੇ ਲਾਏ ਗਏ ਹਨ ਅਤੇ 19 ਗਸ਼ਤੀ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ।

ਜ਼ਿਮਨੀ ਚੋਣ ’ਚ ਲੜ ਰਹੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਇਹ ਪਹਿਲੀ ਵਿਧਾਨ ਸਭਾ ਚੋਣ ਹੈ ਜਦੋਂ ਕਿ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੋ ਵਾਰ ਪਹਿਲਾਂ ਵੀ ਚੋਣ ਜਿੱਤੇ ਚੁੱਕੇ ਹਨ। ‘ਆਪ’ ਲਈ ਇਹ ਚੋਣ ਕਿਸੇ ਅਗਨੀ ਪ੍ਰੀਖਿਆ ਤੋਂ ਘੱਟ ਨਹੀਂ ਹੈ ਕਿਉਂਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੀ ਕੌਮੀ ਲੀਡਰਸ਼ਿਪ ਨੇ ਪੂਰਾ ਤਾਣ ਲਾਇਆ ਹੋਇਆ ਹੈ।

ਇਸ ਦੌਰਾਨ ਵੱਖ ਵੱਖ ਪਾਰਟੀਆਂ ਦੇ ਉਮੀਦਵਾਰ ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ, ਭਾਜਪਾ ਦੇ ਜੀਵਨ ਗੁਪਤਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਸ਼ਾਮਲ ਹਨ, ਨੇ ਆਪੋ ਆਪਣੇ ਪਰਿਵਾਰਾਂ ਨਾਲ ਵੋਟ ਪਾਉਣ ਲਈ ਪੋਲਿੰਗ ਬੂਥਾਂ ’ਤੇ ਪੁੱਜੇ।

ਦੂਸਰੇ ਪਾਸੇ ਪੰਜਾਬ ਕਾਂਗਰਸ ਦੀ ਆਪਸੀ ਧੜੇਬੰਦੀ ਵਿਚਾਲੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਲਈ ਰਾਹ ਸੁਖਾਲਾ ਨਹੀਂ ਹੈ। ਇਸ ਜ਼ਿਮਨੀ ਚੋਣ ਦੇ ਨਤੀਜੇ ਦਾ ਸਿੱਧਾ ਅਸਰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ’ਤੇ ਪੈਣਾ ਹੈ ਜਿਸ ਕਰਕੇ ਕੋਈ ਵੀ ਸਿਆਸੀ ਧਿਰ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਉੱਥੇ ਦੱਸਣਾ ਬਣਦਾ ਹੈ ਕਿ ਲੁਧਿਆਣਾ ਪੱਛਮੀ ਨਿਰੋਲ ਸ਼ਹਿਰੀ ਸੀਟ ਹੈ ਅਤੇ ਤਾਪਮਾਨ ਘਟਣ ਕਰਕੇ ਅੱਜ ਪੋਲਿੰਗ ਦਰ ਠੀਕ ਰਹਿਣ ਦੀ ਸੰਭਾਵਨਾ ਹੈ। ਪਹਿਲਾਂ ਵੀ ਕਦੇ ਇਸ ਹਲਕੇ ਦੀ ਪੋਲਿੰਗ ਦਰ 62 ਫ਼ੀਸਦੀ ਤੋਂ ਡਿੱਗੀ ਨਹੀਂ ਹੈ। ਇਸ ਹਲਕੇ ਤੋਂ ਛੇ ਵਾਰ ਕਾਂਗਰਸ ਪਾਰਟੀ ਜੇਤੂ ਰਹੀ ਹੈ। ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਵੱਕਾਰ ਵੀ ਹਲਕੇ ਨਾਲ ਜੁੜਿਆ ਹੋਇਆ ਹੈ ਜਿੱਥੋਂ ਭਾਜਪਾ ਦੇ ਜੀਵਨ ਗੁਪਤਾ ਮੈਦਾਨ ਵਿੱਚ ਹਨ। ਉਨ੍ਹਾਂ ਦੇ ਚੋਣ ਪ੍ਰਚਾਰ ਵਿੱਚ ਕਈ ਦਿੱਗਜ ਆਗੂ ਆ ਚੁੱਕੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪ੍ਰਚਾਰ ਦੇ ਆਖ਼ਰੀ ਦਿਨਾਂ ਵਿੱਚ ਪਾਰਟੀ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਦੀ ਹਮਾਇਤ ਵਿੱਚ ਹੰਭਲਾ ਮਾਰਿਆ ਹੈ। ਪ੍ਰਸ਼ਾਸਨ ਵੱਲੋਂ ਅੱਜ ਲੁਧਿਆਣਾ ਵਿੱਚ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। ਇਸ ਦੌਰਾਨ ਜਨਰਲ ਅਬਜ਼ਰਵਰ ਦੀ ਅਗਵਾਈ ਹੇਠ 66 ਮਾਈਕਰੋ ਅਬਜ਼ਰਵਰ ਲਾਏ ਗਏ ਹਨ। ‘ਆਪ’ ਅਤੇ ਕਾਂਗਰਸ ਵਿੱਚ ਸਿਰ-ਧੜ ਦੀ ਬਾਜ਼ੀ ਲੱਗੀ ਹੋਣ ਕਰਕੇ ਮਾਹੌਲ ਵਿੱਚ ਕਾਫ਼ੀ ਤਲਖ਼ੀ ਬਣੀ ਹੋਈ ਹੈ।

Related posts

ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ: ਸਪੈਸ਼ਲ ਡੀਜੀਪੀ

On Punjab

ਜ਼ਖਮਾਂ ‘ਤੇ ਮਿਰਚ ਪਾਊਡਰ, ਬੁੱਲ੍ਹ ਗੂੰਦ ਨਾਲ ਬੰਦ ਕਰਕੇ ਗੁਆਂਢੀ ਇਕ ਮਹੀਨੇ ਤੱਕ ਔਰਤ ਨਾਲ ਕਰਦਾ ਰਿਹਾ ਬਲਾਤਕਾਰ

On Punjab

ਡਾ. ਐਂਥਨੀ ਫੋਸੀ ਖ਼ਤਰਨਾਕ ਡੈਲਟਾ ਵੇਰੀਐਂਟ ਨੂੰ ਲੈ ਕੇ ਚਿੰਤਤ, ਕਿਹਾ ਡੈਲਟਾ ਵੇਰੀਐਂਟ ਅਮਰੀਕਾ ਲਈ ਸਭ ਤੋਂ ਵੱਡਾ ਖ਼ਤਰਾ

On Punjab