PreetNama
ਫਿਲਮ-ਸੰਸਾਰ/Filmy

ਦਿਲਜੀਤ ਦੋਸਾਂਝ ਕਿਸਾਨਾਂ ਦੇ ਹੱਕ ‘ਚ ਡਟੇ, ਖੇਤੀ ਆਰਡੀਨੈਂਸਾ ਦਾ ਕੀਤਾ ਖੁੱਲ੍ਹ ਕੇ ਵਿਰੋਧ

ਚੰਡੀਗੜ੍ਹ: ਕੇਂਦਰੀ ਖੇਤੀ ਆਰਡੀਨੈਂਸਾ ਖਿਲਾਫ ਜਿੱਥੇ ਕਿਸਾਨ ਜਥੇਬੰਦੀਆਂ ਇਕਜੁੱਟ ਹੋਕੇ ਸਮੇਂ ਦੀ ਸਰਕਾਰ ਖਿਲਾਫ ਜੁੱਟ ਗਈਆਂ ਹਨ ਉੱਥੇ ਹੀ ਕਈ ਪੰਜਾਬੀ ਗਾਇਕਾਂ ਨੇ ਵੀ ਇਸ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ। ਇਸ ਤਹਿਤ ਹੁਣ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਟਵੀਟ ਕਰਦਿਆਂ ਕਿਸਾਨਾਂ ਦੇ ਹੱਕ ‘ਚ ਹਾਅ ਦਾ ਨਾਅਰਾ ਦਿੱਤਾ।

ਦਿਲਜੀਤ ਨੇ ਟਵੀਟ ਕਰਦਿਆਂ ਲਿਖਿਆ ‘ਕਿਸਾਨ ਬਚਾਓ ਦੇਸ਼ ਬਚਾਓ। ਉਨ੍ਹਾਂ ਲਿਖਿਆ ਕਿ ਕਿਸਾਨ ਵਿਰੋਧੀ ਬਿੱਲ ਦਾ ਅਸੀਂ ਸਾਰੇ ਵਿਰੋਧ ਕਰਦੇ ਹਾਂ।’

ਖੇਤੀ ਆਰਡੀਨੈਂਸਾ ਖਿਲਾਫ ਪੰਜਾਬ ‘ਚ ਰੋਜ਼ਾਨਾ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਦਾ ਰੋਸ ਹੈ ਕਿ ਇਹ ਆਰਡੀਨੈਂਸ ਉਨ੍ਹਾਂ ਦੀ ਜ਼ਿੰਦਗੀ ਤਬਾਹ ਕਰਨ ਵਾਲੇ ਹਨ।

Related posts

ਫਿਲਮੀ ਕਲਾਕਾਰਾਂ ਵੱਲੋਂ ਭਾਰਤੀ ਫ਼ੌਜ ਦੀ ਸ਼ਲਾਘਾ

On Punjab

ਬਾਹੂਬਲੀ ਕਟੱਪਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਬੇਟੇ ਨੇ ਪੋਸਟ ਸ਼ੇਅਰ ਕਰ ਕਿਹਾ- ‘ਪੂਰੀ ਤਰ੍ਹਾਂ ਠੀਕ ਹਨ ਅੱਪਾ’

On Punjab

Diljit Dosanjh Car Collection : ਦਿਲਜੀਤ ਦੋਸਾਂਝ ਨੂੰ ਗਾਣਿਆਂ ਤੋਂ ਇਲਾਵਾ ਹੈ ਮਹਿੰਗੀਆਂ ਗੱਡੀਆਂ ਦਾ ਸ਼ੌਕ, ਕਰੋੜਾਂ ਦੀ ਹੈ ਕੁਲੈਕਸ਼ਨ

On Punjab