73.9 F
New York, US
March 11, 2026
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਦਿੱਲੀ ਆਬਕਾਰੀ ਨੀਤੀ ਕੇਸ: ਦਿੱਲੀ ਦੇ ਉਪ ਰਾਜਪਾਲ ਵੱਲੋਂ ਕੇਜਰੀਵਾਲ ਖਿਲਾਫ਼ ਕਾਰਵਾਈ ਲਈ ਈਡੀ ਨੂੰ ਹਰੀ ਝੰਡੀ

ਨਵੀਂ ਦਿੱਲੀ-ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਆਬਕਾਰੀ ਨੀਤੀ ਮਾਮਲੇ ਵਿਚ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਮੁਕੱਦਮਾ ਚਲਾਉਣ ਦੀ ਖੁੱਲ੍ਹ ਦੇ ਦਿੱਤੀ ਹੈ। ਉਪ ਰਾਜਪਾਲ ਨੇ ਇਹ ਫੈਸਲਾ 2025 ਦੀਆਂ ਦਿੱਲੀ ਅਸੈਂਬਲੀ ਚੋਣਾਂ ਤੋਂ ਪਹਿਲਾਂ ਲਿਆ ਹੈ, ਜੋ ਸਿਆਸੀ ਤੇ ਕਾਨੂੰਨੀ ਵਿਵਾਦਾਂ ਦਾ ਕਾਰਨ ਬਣ ਸਕਦਾ ਹੈ। ਦਿੱਲੀ ਸਰਕਾਰ ਦੀ ਵਿਵਾਦਿਤ ਆਬਕਾਰੀ ਨੀਤੀ ਨੂੰ ਲੈ ਕੇ ਮਹੀਨਿਆਂ ਤੋਂ ਚੱਲ ਰਹੀ ਜਾਂਚ ਮਗਰੋਂ ਈਡੀ ਨੇ 5 ਦਸੰਬਰ ਨੂੰ ਕੇਜਰੀਵਾਲ ਖਿਲਾਫ਼ ਮੁਕੱਦਮੇ ਦੀ ਮਨਜ਼ੂਰੀ ਮੰਗੀ ਸੀ। ਕੇਜਰੀਵਾਲ ਉੱਤੇ ਦੋਸ਼ ਹੈ ਕਿ ਉਨ੍ਹਾਂ ਸ਼ਰਾਬ ਕਾਰੋਬਾਰੀਆਂ ਨੂੰ ਫਾਇਦਾ ਪਹੁੰਚਾਉਣ ਤੇ ਭ੍ਰਿਸ਼ਟਾਚਾਰ ਨੂੰ ਹੱਲਾਸ਼ੇਰੀ ਦੇਣ ਦੇ ਇਰਾਦੇ ਨਾਲ ਇਹ ਯੋਜਨਾ ਤਿਆਰ ਕੀਤੀ ਸੀ। ਈਡੀ ਮੁਤਾਬਕ ਆਬਕਾਰੀ ਨੀਤੀ ਵਿਚ ਜਾਣਬੁੱਝ ਕੇ ਕਮੀਆਂ ਛੱਡੀਆਂ ਗਈਆਂ, ਜਿਸ ਨਾਲ ‘ਆਪ’ ਆਗੂਆਂ ਨੂੰ ਫਾਇਦਾ ਪਹੁੰਚਾਉਣ ਲਈ ਸ਼ਰਾਬ ਕਾਰੋਬਾਰੀਆਂ ਤੋਂ ਰਿਸ਼ਵਤ ਲਈ ਗਈ।

Related posts

ਉੱਤਰ ਪ੍ਰਦੇਸ਼ ਦੇ ਲਖਨਊ ‘ਚ ਇੱਕ ਟਿਊਸ਼ਨ ਅਧਿਆਪਕ ਨੇ ਵਿਦਿਆਰਥਣ ਨਾਲ ਕੀਤਾ ਜਬਰ-ਜ਼ਨਾਹ

On Punjab

ਕੈਨੇਡਾ ‘ਚ ਮੁਫ਼ਤ ਦਾ ਪ੍ਰੈਸ਼ਰ ਕੁੱਕਰ ਲੈਣ ਆਏ ਲੋਕ ਕੋਰੋਨਾ ਤੋਂ ਬੇਖੌਫ

On Punjab

Amit Shah : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ਵੰਡ ਦੌਰਾਨ ਹੋਈ ਹਿੰਸਾ ਤੇ ਅਣਮਨੁੱਖੀ ਘਟਨਾ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ

On Punjab