PreetNama
ਖਬਰਾਂ/News

ਦਿੱਲੀ ਚੋਣਾਂ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਜ਼ਮਾਨਤ ਦੀਆਂ ਸ਼ਰਤਾਂ ‘ਚ ਮਿਲੀ ਢਿੱਲ

 ਨਵੀਂ ਦਿੱਲੀ :‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਮਨੀਸ਼ ਸਿਸਾਦੀਆ ਨੇ ਆਪਣੇ ਐਕਸ ਅਕਾਊਂਟ ‘ਤੇ ਇਕ ਪੋਸਟ ਪਾਈ, ਜਿਸ ‘ਚ ਉਨ੍ਹਾਂ ਨੇ ਅਦਾਲਤ ਦਾ ਧੰਨਵਾਦ ਕੀਤਾ।

ਸਿਸੋਦੀਆ ਨੇ ਲਿਖਿਆ ਕਿ ਮਾਣਯੋਗ ਸੁਪਰੀਮ ਕੋਰਟ ਦਾ ਤਹਿ ਦਿਲੋਂ ਧੰਨਵਾਦ, ਜਿਸ ਨੇ ਜ਼ਮਾਨਤ ਦੀ ਸ਼ਰਤ ਹਟਾ ਕੇ ਰਾਹਤ ਪ੍ਰਦਾਨ ਕੀਤੀ ਹੈ। ਇਹ ਫੈਸਲਾ ਨਾ ਸਿਰਫ਼ ਨਿਆਂਪਾਲਿਕਾ ਵਿਚ ਮੇਰਾ ਵਿਸ਼ਵਾਸ ਹੋਰ ਮਜ਼ਬੂਤ ​​ਕਰਦਾ ਹੈ ਸਗੋਂ ਸਾਡੀਆਂ ਸੰਵਿਧਾਨਕ ਕਦਰਾਂ-ਕੀਮਤਾਂ ਦੀ ਮਜ਼ਬੂਤੀ ਨੂੰ ਵੀ ਦਰਸਾਉਂਦਾ ਹੈ। ਮੈਂ ਹਮੇਸ਼ਾ ਨਿਆਂਪਾਲਿਕਾ ਤੇ ਸੰਵਿਧਾਨ ਪ੍ਰਤੀ ਆਪਣੇ ਫਰਜ਼ਾਂ ਦਾ ਸਨਮਾਨ ਕਰਾਂਗਾ।

ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਸੁਣਵਾਈ ਅੱਜ ਯਾਨੀ 11 ਦਸੰਬਰ ਨੂੰ ਹੋਈ। ਸਿਸੋਦੀਆ ਨੇ ਜ਼ਮਾਨਤ ਦੀਆਂ ਸ਼ਰਤਾਂ ‘ਚ ਢਿੱਲ ਦੇਣ ਦੀ ਮੰਗ ਕੀਤੀ ਸੀ। ਦਿੱਲੀ ਆਬਕਾਰੀ ਨੀਤੀ ਨਾਲ ਸਬੰਧਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿਚ ਆਪਣੀ ਜ਼ਮਾਨਤ ਦੀਆਂ ਸ਼ਰਤਾਂ ਦੇ ਹਿੱਸੇ ਵਜੋਂ ਸਿਸੋਦੀਆ ਨੂੰ ਹਫ਼ਤੇ ਵਿਚ ਦੋ ਵਾਰ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣਾ ਪੈਂਦਾ ਹੈ।

Related posts

On Punjab

ਪੁਲਵਾਮਾ ਹਮਲੇ ਦਾ ਮਾਸਟਰ ਮਾਈਂਡ ਮਸੂਦ ਅਜ਼ਹਰ ਕੌਮਾਂਤਰੀ ਅੱਤਵਾਦੀ ਐਲਾਨਿਆ

On Punjab

ਸਪੇਸਐਕਸ ਨੂੰ ਸਟਾਰਸ਼ਿਪ ਰਾਕਟ ਦੀ ਪਰਖ ਉਡਾਣ ਦੀ ਮਿਲੀ ਮਨਜ਼ੂਰੀ, ਕੰਪਨੀ ਨੂੰ ਪੁਲਾੜ ਸਬੰਧੀ ਆਪਣੇ ਟੀਚੇ ਪ੍ਰਾਪਤ ਕਰਨ ’ਚ ਮਿਲੇਗੀ ਮਦਦ

On Punjab