PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

‘ਦਿੱਲੀ ‘ਚ ਇਕੱਲਿਆਂ ਲੜਾਂਗੇ ਚੋਣ’, ਕੇਜਰੀਵਾਲ ਦਾ ਐਲਾਨ; ਨਹੀਂ ਹੋਵਗਾ AAP-ਕਾਂਗਰਸ ਦਾ ਗਠਜੋੜ

ਨਵੀਂ ਦਿੱਲੀ : ਦਿੱਲੀ ‘ਚ ਅਗਲੇ ਸਾਲ ਫਰਵਰੀ ‘ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਬੁੱਧਵਾਰ ਨੂੰ ਆਪਣੇ ਐਕਸ ਅਕਾਊਂਟ ‘ਤੇ ਪੋਸਟ ਪਾ ਕੇ ਦੱਸਿਆ ਕਿ ਉਹ ਦਿੱਲੀ ‘ਚ ਇਕੱਲਿਆਂ ਹੀ ਚੋਣ ਲੜਨਗੇ।

ਆਪਣੇ ਦਮ ’ਤੇ ਲੜਾਂਗੇ ਚੋਣ-ਇਸ ਤੋਂ ਪਹਿਲਾਂ ਖ਼ਬਰਾਂ ਆ ਰਹੀਆਂ ਸਨ ਕਿ ਕਾਂਗਰਸ ਤੇ ‘ਆਪ’ ਵਿਚਾਲੇ ਗਠਜੋੜ ਲਈ ਸਮਝੌਤਾ ਅੰਤਿਮ ਪੜਾਅ ‘ਤੇ ਹੈ। ਕਾਂਗਰਸ ਨੂੰ 15 ਸੀਟਾਂ ਮਿਲ ਸਕਦੀਆਂ ਹਨ ਤੇ I.N.D.I.A ਗਠਜੋੜ ਦੇ ਹੋਰ ਮੈਂਬਰਾਂ ਨੂੰ 1 ਜਾਂ 2 ਸੀਟਾਂ ਮਿਲ ਸਕਦੀਆਂ ਹਨ। ਬਾਕੀ ਸੀਟਾਂ ‘ਤੇ ਆਮ ਆਦਮੀ ਪਾਰਟੀ ਖੁਦ ਚੋਣ ਲੜੇਗੀ ਪਰ ਹੁਣ ‘ਆਪ’ ਨੇ ਤਸਵੀਰ ਸਪੱਸ਼ਟ ਕਰ ਦਿੱਤੀ ਹੈ ਕਿ ਆਮ ਆਦਮੀ ਪਾਰਟੀ ਦਿੱਲੀ ‘ਚ ਇਕੱਲਿਆਂ ਹੀ ਚੋਣਾਂ ਲੜੇਗੀ।ਜ਼ਿਕਰਯੋਗ ਹੈ ਕਿ ਗਠਜੋੜ ਨੂੰ ਲੈ ਕੇ ਮੰਗਲਵਾਰ ਰਾਤ ਨੂੰ I.N.D.I.A. ਦੇ ਨੇਤਾਵਾਂ ਵਿਚਾਲੇ ਬੈਠਕ ਹੋਈ ਸੀ। ਇਸ ਤੋਂ ਬਾਅਦ ਹੀ ਬੁੱਧਵਾਰ ਨੂੰ ਕੇਜਰੀਵਾਲ ਨੇ ਇਕੱਲਿਆਂ ਚੋਣ ਲੜਨ ਦਾ ਐਲਾਨ ਕੀਤਾ ਹੈ।

Related posts

ਡੇਰਾ ਮੁਖੀ ਦੀ ਪੈਰੋਲ ਤੁਰੰਤ ਰੱਦ ਕੀਤੀ ਜਾਵੇ : ਸੇਖੋਂ

On Punjab

Lok Sabha Elections: ਵੋਟਾਂ ਤੋਂ ਪਹਿਲਾਂ ਮੋਦੀ ਸਰਕਾਰ ਕਰਨ ਜਾ ਰਹੀ ਵੱਡਾ ਧਮਾਕਾ, ਅਗਲੇ ਹਫ਼ਤੇ ਲਾਗੂ ਹੋਣ ਜਾ ਰਿਹਾ ਇਹ ਕਾਨੂੰਨ

On Punjab

ਬਰਤਾਨੀਆ: ਲੇਬਰ ਪਾਰਟੀ ਨੂੰ 14 ਸਾਲਾਂ ਬਾਅਦ ਬਹੁਮਤ ਮਿਲਿਆ; 650 ਵਿੱਚੋਂ 341 ਸੀਟਾਂ ਜਿੱਤੀਆਂ

On Punjab