PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਦਿੱਲੀ ਸ਼ਰਾਬ ਨੀਤੀ ਮਾਮਲਾ: ਸੀਬੀਆਈ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ

ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਨੇ ਸੀਬੀਆਈ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਅੱਜ ਮੁੱਖ ਮੰਤਰੀ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਵਿਸ਼ੇਸ਼ ਜੱਜ ਅਮਿਤਾਭ ਰਾਵਤ ਦੇ ਸਾਹਮਣੇ ਪੇਸ਼ ਕੀਤਾ, ਜਿੱਥੇ ਸੀਬੀਆਈ ਨੇ ਉਸ ਤੋਂ ਪੁੱਛ ਪੜਤਾਲ ਕਰਨ ਲਈ ਉਸ ਦੀ ਹਿਰਾਸਤ ਦੀ ਮੰਗ ਕੀਤੀ। ਸੀਬੀਆਈ ਨੇ ਮੰਗਲਵਾਰ ਸ਼ਾਮ ਨੂੰ ਤਿਹਾੜ ਜੇਲ੍ਹ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਤੋਂ ਪੁੱਛ ਪੜਤਾਲ ਕੀਤੀ ਸੀ।

 

Related posts

ਫ਼ਤਹਿਵੀਰ ਦੇ ਨਾਂ ‘ਤੇ ਸੜਕ, ਪੰਜਾਬ ਸਰਕਾਰ ਦਾ ਫੈਸਲਾ

On Punjab

ਚੀਨ ਦਾ ਮੁਕਾਬਲਾ ਕਰਨ ਲਈ ਬਾਇਡਨ ਨੇ ਭਾਰਤ-ਪ੍ਰਸ਼ਾਂਤ ਖੇਤਰ ਦੀ ਨੀਤੀ ਲਈ 1.8 ਬਿਲੀਅਨ ਡਾਲਰ ਦਾ ਰੱਖਿਆ ਪ੍ਰਸਤਾਵ

On Punjab

ਪੰਜਾਬ ਸਰਕਾਰ ਵੱਲੋਂ ਮੁਕਤਸਰ ਦਾ ਡੀਸੀ ਰਾਜੇਸ਼ ਤ੍ਰਿਪਾਠੀ ਮੁਅੱਤਲ

On Punjab