PreetNama
ਰਾਜਨੀਤੀ/Politics

ਦੇਸ਼ ਭਰ ‘ਚ ਫੈਲਦੇ ਕਿਸਾਨ ਅੰਦੋਲਨ ਨੂੰ ਵੇਖ ਖੇਤੀ ਮੰਤਰੀ ਤੋਮਰ ਦਾ ਵੱਡਾ ਦਾਅਵਾ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਵਾਰ ਫਿਰ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਸੰਕੇਤ ਦਿੱਤੇ ਹਨ। ਤੋਮਰ ਨੇ ਕਿਹਾ ਹੈ ਕਿ ਸਰਕਾਰ ਤੇ ਕਿਸਾਨਾਂ ਵਿੱਚ ਚੱਲ ਰਹੇ ਵਿਵਾਦ ਨੂੰ ਖਤਮ ਕਰਨ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਹੈ ਤੇ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ।’

 

ਸ਼ਨੀਵਾਰ ਨੂੰ ਗਵਾਲੀਅਰ ਪਹੁੰਚੇ ਖੇਤੀਬਾੜੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਇਸ ਮੁੱਦੇ ਨੂੰ ਸੁਲਝਾਉਣ ਦਾ ਫੈਸਲਾ ਕਰਨ ਦੀ ਅਪੀਲ ਕਰਦਿਆਂ ਕਿਹਾ, ‘ਸਰਕਾਰ ਇਸ ਮਸਲੇ ਨੂੰ ਸੁਲਝਾਉਣ ਲਈ ਰਾਹ ਕੱਢੇਗੀ। ਕੇਂਦਰ ਗੱਲਬਾਤ ਲਈ ਤਿਆਰ ਹੈ ਤੇ ਇਸ ਮੁੱਦੇ ਨੂੰ ਸੁਲਝਾਉਣਾ ਚਾਹੁੰਦਾ ਹੈ।’

 

ਤੋਮਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਸਬੰਧੀ ਬਣਿਆ ਜਮੂਦ ਉਸ ਦਿਨ ਟੁੱਟੇਗਾ, ਜਿਸ ਦਿਨ ਕਿਸਾਨ ਯੂਨੀਅਨਾਂ ਇਸ ਮਸਲੇ ਦਾ ਹੱਲ ਕੱਢਣ ਦਾ ਫ਼ੈਸਲਾ ਕਰਨਗੀਆਂ। ਉਨ੍ਹਾਂ ਕਿਹਾ,‘ਸਰਕਾਰ ਵੀ ਕੋਈ ਰਾਹ ਕੱਢੇਗੀ। ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਹੈ ਤੇ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ।’

 

ਖੇਤੀ ਅੰਦੋਲਨ ਦੇ ਚਾਰ ਮਹੀਨੇ ਮੁਕੰਮਲ

 

ਦਿੱਲੀ ਦੇ ਬਾਰਡਰਾਂ ’ਤੇ ਪਿਛਲੇ ਚਾਰ ਮਹੀਨਿਆਂ ਤੋਂ ਪੰਜਾਬ, ਹਰਿਆਣਾ ਤੇ ਯੂਪੀ ਤੋਂ ਆਏ ਕਿਸਾਨ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਲਈ ਪ੍ਰਦਰਸ਼ਨ ਕਰ ਰਹੇ ਹਨ। ਇਸ ਮੁੱਦੇ ਨੂੰ ਲੈਕੇ ਕਿਸਾਨਾਂ ਤੇ ਸਰਕਾਰ ਵਿਚਾਲੇ ਕਈ ਦੌਰ ਦੀ ਬੈਠਕ ਹੋ ਚੁੱਕੀ ਹੈ ਪਰ ਗੱਲ ਕਿਸੇ ਤਣ ਪੱਤਣ ਨਹੀਂ ਲੱਗੀ।

Related posts

ਹੜ੍ਹਾਂ ਦੀ ਮਾਰ: ਪੰਜਾਬ ’ਚ ਇੱਕ ਲੱਖ ਏਕੜ ਫ਼ਸਲ ਡੁੱਬੀ

On Punjab

ਕੈਨੇਡਾ: ਜਗਮੀਤ ਦੇ ਤੋੜ ਵਿਛੋੜੇ ਦੇ ਐਲਾਨ ਤੋਂ ਬਾਅਦ ਟਰੂਡੋ ਸਰਕਾਰ ਦੀ ਕਿਸ਼ਤੀ ਮੰਝਧਾਰ ‘ਚ ਫਸੀ

On Punjab

ਅਮਰੀਕਾ ਅਤੇ ਭਾਰਤ ਮਿਲ ਕੇ ਬਹੁਤ ਕੁਝ ਕਰ ਸਕਦੇ ਹਨ: ਵੈਂਸ

On Punjab