70.63 F
New York, US
April 14, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਦੋ ਘੰਟੇ ਲਈ ਬੰਦ ਰਹਿਣਗੀਆਂ ਇਹ ਮੁੱਖ ਸੜਕਾਂ, ਦੇਖੋ ਨਵਾਂ ਰੂਟ ਪਲਾਨ

ਪੰਚਕੂਲਾ- ਡਾ. ਭੀਮ ਰਾਓ ਰਾਮਜੀ ਅੰਬੇਡਕਰ ਜਯੰਤੀ ਦੇ ਸਬੰਧ ਵਿੱਚ ਮੰਗਲਵਾਰ ਨੂੰ ਕੱਢੀ ਜਾਣ ਵਾਲੀ ਮੈਰਾਥਨ ਕਾਰਨ ਪੰਚਕੂਲਾ ਦੀਆਂ ਕਈ ਸੜਕਾਂ ਸਵੇਰੇ ਛੇ ਵਜੇ ਤੋਂ ਅੱਠ ਵਜੇ ਤੱਕ ਬੰਦ ਰਹਿਣਗੀਆਂ। ਪੰਚਕੂਲਾ ਟਰੈਫਿਕ ਪੁਲੀਸ ਨੇ ਇਸ ਮੈਰਾਥਨ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਹ ਮੈਰਾਥਨ ਸੈਕਟਰ ਛੇ ਸਥਿਤ ਸ਼ਕਤੀ ਭਵਨ ਤੋਂ ਸ਼ੁਰੂ ਹੋ ਕੇ ਸੈਕਟਰ 8/9 ਲਾਈਟ ਪੁਆਇੰਟ, ਸੈਕਟਰ 9/10 ਲਾਈਟ ਪੁਆਇੰਟ, ਬੱਸ ਸਟੈਂਡ ਤਵਾ ਚੌਂਕ, ਸੈਕਟਰ 12/4 ਲਾਈਟ ਪੁਆਇੰਟ ਅਤੇ ਨੈਸ਼ਨਲ ਹਾਈਵੇਅ 5 (03/21 ਲਾਈਟ ਪੁਆਇੰਟ) ਰਾਹੀਂ ਹੁੰਦੀ ਹੋਈ ਤਾਊ ਦੇਵੀ ਲਾਲ ਸਟੇਡੀਅਮ ਵਿਖੇ ਸਮਾਪਤ ਹੋਵੇਗੀ। ਨਾਗਰਿਕਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਇਨ੍ਹਾਂ ਰਸਤਿਆਂ ਦੀ ਵਰਤੋਂ ਕਰਨ ਤੋਂ ਬਚਣ, ਸਮੇਂ ਸਿਰ ਆਪਣੀ ਯਾਤਰਾ ਦੀ ਯੋਜਨਾ ਬਣਾਉਣ, ਟਰੈਫਿਕ ਪੁਲੀਸ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਐਂਬੂਲੈਂਸ ਤੇ ਫਾਇਰ ਬ੍ਰਿਗੇਡ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਪਹਿਲ ਦੇਣ।

Related posts

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।

On Punjab

ਯੂਜੀਸੀ ਬੁਝਾਰਤ: ਬਰਾਬਰੀ ਦੇ ਨਾਮ ‘ਤੇ ਅਸਮਾਨਤਾ

On Punjab

American President swearing-in ceremony : ਕੈਪੀਟਲ ਹਿਲ ’ਚ ਹੋਵੇਗਾ ਬਾਇਡਨ ਦਾ ਦਬਦਬਾ, ਜਾਣੋ ਕਿਉਂ ਖ਼ਾਸ ਹੈ ਇਹ ਸਹੁੰ ਚੁੱਕ ਸਮਾਗਮ

On Punjab