ਇਹ ਆਦੇਸ਼ ਜਸਟਿਸ ਸਲਿਲ ਕੁਮਾਰ ਰਾਏ ਨੇ ਦਿੱਤਾ ਹੈ। ਮਾਮਲੇ ਦੇ ਤੱਥਾਂ ਦੇ ਅਨੁਸਾਰ, 20 ਸਾਲਾ ਪਟੀਸ਼ਨਕਰਤਾ ਨੇ ਧਰਮ ਪਰਿਵਰਤਨ ਤੋਂ ਬਾਅਦ 11 ਫਰਵਰੀ 2021 ਨੂੰ ਇਕ 40 ਸਾਲਾ ਵਿਅਕਤੀ ਨਾਲ ਵਿਆਹ ਕੀਤਾ। ਉਸਨੇ ਪਰਿਵਾਰਕ ਮੈਂਬਰਾਂ ਉੱਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਧਮਕੀਆਂ ਦੇਣ ਦਾ ਦੋਸ਼ ਲਾਇਆ। ਅਦਾਲਤ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਕਾਨੂੰਨੀ ਸਥਿਤੀ ਸਪੱਸ਼ਟ ਹੈ। ਦੋ ਬਾਲਗ ਆਦਮੀ ਅਤੇ ਔਰਤ, ਜਾਤ ਜਾਂ ਧਰਮ ਦੀ ਪਰਵਾਹ ਕੀਤੇ ਬਿਨਾਂ ਆਪਣੀ ਮਰਜ਼ੀ ਨਾਲ ਵਿਆਹ ਕਰਵਾ ਸਕਦੇ ਹਨ।