PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਧੋਖੇਬਾਜ਼ ਵੀਜ਼ਾ ਤੇ ਇਮੀਗ੍ਰੇਸ਼ਨ ਏਜੰਸੀਆਂ ਤੋਂ ਸਾਵਧਾਨ: ਮੁਹਾਲੀ ਪ੍ਰਸ਼ਾਸਨ ਵੱਲੋਂ ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਅਹਿਮ ਐਡਵਾਈਜ਼ਰੀ ਜਾਰੀ

ਮੁਹਾਲੀ- ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਨੇ ਭਾਰਤੀ ਨਾਗਰਿਕਾਂ, ਖ਼ਾਸ ਕਰਕੇ ਰੁਜ਼ਗਾਰ ਜਾਂ ਪੱਕੀ ਰਿਹਾਇਸ਼ (Residency) ਲਈ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਵੀਜ਼ਾ ਅਤੇ ਇਮੀਗ੍ਰੇਸ਼ਨ ਪ੍ਰੋਸੈਸਿੰਗ ਏਜੰਸੀਆਂ ਨਾਲ ਲੈਣ-ਦੇਣ ਕਰਦੇ ਸਮੇਂ ਪੂਰੀ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਅਬੂ ਧਾਬੀ ਸਥਿਤ ਭਾਰਤੀ ਦੂਤਾਵਾਸ (Embassy of India) ਅਤੇ ਦੁਬਈ ਤੇ ਉੱਤਰੀ ਅਮੀਰਾਤ ਸਥਿਤ ਭਾਰਤੀ ਕੌਂਸਲੇਟ ਜਨਰਲ (Consulate General of India) ਵੱਲੋਂ ਜਾਰੀ ਕੀਤੀ ਗਈ ਇੱਕ ਵਿਸ਼ੇਸ਼ ਐਡਵਾਈਜ਼ਰੀ ਦਾ ਹਵਾਲਾ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਆਦਿਤਿਆ ਡੇਚਲਵਾਲ ਨੇ ਦੱਸਿਆ ਕਿ ਸੰਯੁਕਤ ਅਰਬ ਅਮੀਰਾਤ (UAE) ਸਮੇਤ ਭਾਰਤ ਤੋਂ ਬਾਹਰ ਚੱਲ ਰਹੀਆਂ ਕੁਝ ਵੀਜ਼ਾ ਅਤੇ ਇਮੀਗ੍ਰੇਸ਼ਨ ਏਜੰਸੀਆਂ ਖ਼ਿਲਾਫ਼ ਭਾਰਤੀ ਨਾਗਰਿਕਾਂ ਵੱਲੋਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਹ ਏਜੰਸੀਆਂ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਤੀਜੇ ਦੇਸ਼ (Third-country) ਵਿੱਚ ਰੁਜ਼ਗਾਰ ਅਤੇ ਰਿਹਾਇਸ਼ੀ ਵੀਜ਼ਾ ਦਿਵਾਉਣ ਦੇ ਇਸ਼ਤਿਹਾਰ ਦਿੰਦੀਆਂ ਹਨ, ਬਿਨੈਕਾਰਾਂ ਤੋਂ ਮੋਟੀਆਂ ਫੀਸਾਂ ਵਸੂਲਦੀਆਂ ਹਨ ਅਤੇ ਬਾਅਦ ਵਿੱਚ ਨਾ ਤਾਂ ਵਾਅਦਾ ਕੀਤੀਆਂ ਸੇਵਾਵਾਂ ਦਿੰਦੀਆਂ ਹਨ ਅਤੇ ਨਾ ਹੀ ਪੈਸੇ ਵਾਪਸ ਕਰਦੀਆਂ ਹਨ।

ਸੋਸ਼ਲ ਮੀਡੀਆ ਇਸ਼ਤਿਹਾਰਾਂ ’ਤੇ ਅੰਨ੍ਹਾ ਭਰੋਸਾ ਨਾ ਕਰਨ ਦੀ ਅਪੀਲ- ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਉਹ ਸਿਰਫ਼ ਸੋਸ਼ਲ ਮੀਡੀਆ ਇਸ਼ਤਿਹਾਰਾਂ ’ਤੇ ਨਿਰਭਰ ਨਾ ਰਹਿਣ ਅਤੇ ਨਿੱਜੀ ਵੀਜ਼ਾ ਏਜੰਸੀਆਂ—ਖ਼ਾਸ ਕਰਕੇ ਵਿਦੇਸ਼ਾਂ ਵਿੱਚ ਬੈਠੀਆਂ ਏਜੰਸੀਆਂ, ’ਤੇ ਅੰਨ੍ਹਾ ਭਰੋਸਾ ਨਾ ਕਰਨ। ਬਿਨੈਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਿਸ ਵੀ ਦੇਸ਼ ਵਿੱਚ ਜਾਣਾ ਚਾਹੁੰਦੇ ਹਨ, ਉੱਥੋਂ ਦੀਆਂ ਵੀਜ਼ਾ ਸ਼ਰਤਾਂ, ਅਰਜ਼ੀ ਪ੍ਰਕਿਰਿਆ ਅਤੇ ਅਧਿਕਾਰਤ ਚੈਨਲਾਂ ਦੀ ਪੁਸ਼ਟੀ ਸਿੱਧੇ ਤੌਰ ’ਤੇ ਆਪਣੇ ਰਿਹਾਇਸ਼ੀ ਦੇਸ਼ ਵਿੱਚ ਸਥਿਤ ਸਬੰਧਤ ਦੇਸ਼ ਦੇ ਦੂਤਾਵਾਸ ਜਾਂ ਕੌਂਸਲੇਟ ਤੋਂ ਕਰਨ।

ਕੋਈ ਵੀ ਏਜੰਸੀ ਵੀਜ਼ਾ ਮਨਜ਼ੂਰੀ ਦੀ ਗਾਰੰਟੀ ਨਹੀਂ ਦੇ ਸਕਦੀ- ਐਡਵਾਈਜ਼ਰੀ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਕੋਈ ਵੀ ਏਜੰਸੀ ਵੀਜ਼ਾ ਮਿਲਣ ਦੀ ਗਾਰੰਟੀ ਨਹੀਂ ਦੇ ਸਕਦੀ, ਕਿਉਂਕਿ ਵੀਜ਼ਾ ਜਾਰੀ ਕਰਨ ਦਾ ਅਧਿਕਾਰ ਸਿਰਫ਼ ਸਬੰਧਤ ਦੇਸ਼ ਦੀ ਸਰਕਾਰ ਕੋਲ ਹੁੰਦਾ ਹੈ। ਇਸ ਲਈ ਬਿਨੈਕਾਰਾਂ ਨੂੰ ਕਦੇ ਵੀ ਵੀਜ਼ਾ ਮਨਜ਼ੂਰ ਕਰਵਾਉਣ ਦੇ ਝੂਠੇ ਵਾਅਦਿਆਂ ਜਾਂ ਭਰੋਸਿਆਂ ਦੇ ਆਧਾਰ ’ਤੇ ਕਿਸੇ ਨੂੰ ਕੋਈ ਰਕਮ ਅਦਾ ਨਹੀਂ ਕਰਨੀ ਚਾਹੀਦੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਸਲਾਹ ਦਿੱਤੀ ਕਿ ਉਹ ਤੀਜੀ ਧਿਰ ਦੇ ਸਰੋਤਾਂ ’ਤੇ ਨਿਰਭਰ ਰਹਿਣ ਦੀ ਬਜਾਏ ਸਹੀ ਅਤੇ ਤਾਜ਼ਾ ਜਾਣਕਾਰੀ ਲਈ ਹਮੇਸ਼ਾ ਸਬੰਧਤ ਦੇਸ਼ ਦੀ ਸਰਕਾਰ ਅਤੇ ਦੂਤਾਵਾਸ ਦੀਆਂ ਅਧਿਕਾਰਤ ਵੈੱਬਸਾਈਟਾਂ ਦੀ ਹੀ ਵਰਤੋਂ ਕਰਨ ਅਤੇ ਕਿਸੇ ਵੀ ਏਜੰਸੀ ਨੂੰ ਭੁਗਤਾਨ ਕਰਨ ਤੋਂ ਪਹਿਲਾਂ ਸਾਰੇ ਤੱਥਾਂ ਦੀ ਚੰਗੀ ਤਰ੍ਹਾਂ ਪੜਤਾਲ ਕਰਨ।

Related posts

ਸਰਕਾਰ FASTag ਆਧਾਰਤ ਸਾਲਾਨਾ ਪਾਸ ਲਿਆਵੇਗੀ, ਇਹ ਹੋਵੇਗੀ ਕੀਮਤ

On Punjab

ਨੇਪਾਲ ਵਿਚ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ, ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ

On Punjab

ਸਰਕਾਰ ਨੇ ਆਈ.ਟੀ. ਨਿਯਮਾਂ ਵਿੱਚ ਬਦਲਾਅ ਦਾ ਪ੍ਰਸਤਾਵ ਰੱਖਿਆ; AI ਸਮੱਗਰੀ ਲਈ ਲੇਬਲਿੰਗ, ਮਾਰਕਿੰਗ ਦੀ ਤਜਵੀਜ਼

On Punjab