PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਨਜ਼ਰਬੰਦੀ ਨੂੰ ਚੁਣੌਤੀ: ਸੁਪਰੀਮ ਕੋਰਟ ਵੱਲੋਂ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ, ਹਾਈ ਕੋਰਟ ਜਾਣ ਲਈ ਕਿਹਾ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਕੌਮੀ ਸੁਰੱਖਿਆ ਐਕਟ (NSA) ਤਹਿਤ ਆਪਣੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐੱਨਵੀ ਅੰਜਾਰੀਆ ਦੇ ਬੈਂਚ ਨੇ ਸਿੰਘ ਨੂੰ ਆਪਣੀ ਪਟੀਸ਼ਨ  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਛੇ ਹਫ਼ਤਿਆਂ ਅੰਦਰ ਫੈਸਲਾ ਲੈਣ ਦੀ ਹਦਾਇਤ ਕੀਤੀ ਹੈ। ‘ਵਾਰਿਸ ਪੰਜਾਬ ਦੇ’ ਸੰਗਠਨ ਦਾ ਮੁਖੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਐਨਐਸਏ ਅਧੀਨ ਨੌਂ ਸਾਥੀਆਂ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

Related posts

ਅਡਾਨੀ ਮਾਮਲੇ ਵਿਚ ਵਿਰੋਧ ਜਾਰੀ; ਵਿਰੋਧੀ ਧਿਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

On Punjab

ਕੇਜਰੀਵਾਲ ਤੇ ਸਿਸੋਦੀਆ ‘ਤੇ 2000 ਕਰੋੜ ਦੇ ਘਪਲੇ ਦੇ ਇਲਜ਼ਾਮ

On Punjab

ਸ਼ਮਸ਼ੇਰ ਗਿੱਲ ਕੰਜ਼ਰਵੇਟਿਵ ਪਾਰਟੀ ਦੀ ਨੈਸ਼ਨਲ ਆਊਟਰੀਚ ਸਲਾਹਕਾਰ ਕੌਂਸਲ ਦੇ ਵਾਈਸ ਚੇਅਰਮੈਨ ਨਿਯੁਕਤ

On Punjab