PreetNama
ਸਮਾਜ/Social

ਨਨਕਾਣਾ ਸਾਹਿਬ ਪੁੱਜੇ ਸਿੱਖ ਜਥੇ ਦਾ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ, ਭਲਕੇ ਚੱਲੇਗਾ ਅੰਤਰਰਾਸ਼ਟਰੀ ਨਗਰ ਕੀਰਤਨ

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ‘ਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਰਵਾਨਾ ਹੋਇਆ ਜਥਾ ਬਾਅਦ ਦੁਪਹਿਰ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਪੁੱਜ ਗਿਆ। ਜਥੇ ਵਿੱਚ ਲਗਪਗ ਪੰਜ ਸੌ ਸਿੱਖ ਸ਼ਰਧਾਲੂ ਸ਼ਾਮਲ ਸਨ, ਜਿਨ੍ਹਾਂ ਨੂੰ ਪਹਿਲੀ ਵਾਰ ਕਰਤਾਰਪੁਰ ਲਾਂਘਾ ਟੱਪਣ ਦਾ ਸੁਭਾਗ ਪ੍ਰਾਪਤ ਹੋਇਆ।

 

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਸ਼ਰਧਾਲੂਆਂ ਦਾ ਸ੍ਰੀ ਨਨਕਾਣਾ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜਾ ਮਨਸੂਰ ਅਹਿਮਦ ਸਮੇਤ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਅਟਾਰੀ ਸਰਹੱਦ ਤੋਂ ਪਾਕਿਸਤਾਨ ’ਚ ਪੈਂਦੇ ਵਾਹਗਾ ਵਿਖੇ ਪਹੁੰਚਣ ‘ਤੇ ਭਾਈ ਲੌਂਗੋਵਾਲ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ, ਸ. ਮਨਜਿੰਦਰ ਸਿੰਘ ਸਿਰਸਾ, ਬਾਬਾ ਬਲਬੀਰ ਸਿੰਘ ਨਿਹੰਗ ਮੁਖੀ ਦਾ ਸਵਾਗਤ ਕੀਤਾ ਗਿਆ

 

ਸੰਗਤਾਂ ਦੇ ਸਵਾਗਤ ਲਈ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਇਸੇ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬਾਨ ਅਤੇ ਸੰਗਤਾਂ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਥੇ ਸੰਗਤ ਦੀ ਆਮਦ ’ਤੇ ਸਥਾਨਕ ਸਿੱਖ ਸੰਗਤ ਵੱਲੋਂ ਗੁਰਦੁਆਰੇ ਵਿਚ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਹੋਈ ਸੀ।

Related posts

20 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਬਰਫ਼ ਹਟਾਉਣ ‘ਚ ਲੱਗੇ ਫ਼ੌਜੀ ਜਵਾਨ

On Punjab

ਤਰਕਸ਼ੀਲ ਸੁਸਾਇਟੀ ਕੈਨੇਡਾ ਵੱਲੋਂ ਬਰੈਮਪਟਨ ‘ਚ ਦੋ ਅਕਤੂਬਰ ਨੂੰ ਕਰਵਾਇਆ ਜਾਵੇਗਾ ਸਲਾਨਾ ‘Run and Walk’ ਸਮਾਗਮ

On Punjab

ਲਾਰੈਂਸ ਬਿਸ਼ਨੋਈ ਨੇ ਕੀਤਾ ਦਿੱਲੀ ਹਾਈ ਕੋਰਟ ਦਾ ਰੁਖ਼, 1 ਜੂਨ ਨੂੰ ਹੋਵੇਗੀ ਸੁਣਵਾਈ, ਐਨਕਾਉਂਟਰ ਦਾ ਕੀਤਾ ਦਾਅਵਾ

On Punjab