PreetNama
ਰਾਜਨੀਤੀ/Politics

ਨਰੇਂਦਰ ਸਿੰਘ ਤੋਮਰ, ਪਿਊਸ਼ ਗੋਇਲ ਨੇ ਅਮਿਤ ਸ਼ਾਹ ਨਾਲ ਮਿਲ ਕੇ ਕਿਸਾਨਾਂ ਦੇ ਮੁੱਦਿਆਂ ‘ਤੇ ਕੀਤੀ ਚਰਚਾ

ਕੇਂਦਰੀ ਮੰਤਰੀਆਂ ਨਰੇਂਦਰ ਸਿੰਘ ਤੋਮਰ ਤੇ ਪਿਊਸ਼ ਗੋਇਲ ਨੇ ਬੁੱਧਵਾਰ ਨੂੰ ਇੱਥੇ ਚੱਲ ਰਹੇ ਕਿਸਾਨ ਅੰਦੋਲਨ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਇੱਥੇ ਹੀ ਉਨ੍ਹਾਂ ਦੀ ਰਿਹਾਇਸ਼ ‘ਤੇ ਬੈਠਕ ਕੀਤੀ। ਵਿਗਿਆਨ ਭਵਨ ‘ਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਚੱਲਦੇ 32 ਪ੍ਰਤੀਨਿਧੀਆਂ ਨਾਲ ਬੈਠਕ ਦੇ ਬਾਅਦ ਬੀਤੇ ਦਿਨੀਂ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਤੇ ਪਿਊਸ ਨੇ ਕ੍ਰਿਸ਼ੀ ਭਵਨ ‘ਚ ਕਿਸਾਨਾਂ ਦੇ ਨੇਤਾਵਾਂ ਦੇ ਨਾਲ ਬੈਠਕ ਕੀਤੀ ਸੀ। ਬੈਠਕ ਦੇ ਬਾਅਦ ਤੋਮਰ ਨੇ ਕਿਹਾ ਸੀ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਪ੍ਰਤੀਨਿਧੀਆਂ ਦੇ ਨਾਲ ਚਰਚਾ ‘ਵਧੀਆ ਸੀ’ ਤੇ ਚੌਥੇ ਦੌਰ ਦੀ ਗੱਲ 3 ਦਸੰਬਰ ਨੂੰ ਹੋਵੇਗੀ।
ਮੰਤਰੀ ਨੇ ਮੰਗਲਵਾਰ ਦੀ ਗੱਲ ਦੇ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਇਕ ਗਰੁੱਪ ਦੇ ਗਠਨ ਲਈ ਚਾਹਵਾਨ ਸੀ, ਪਰ ਕਿਸਾਨ ਨੇਤਾ ਚਾਹੁੰਦੇ ਹਨ ਕਿ ਗੱਲਬਾਤ ਸਾਰਿਆਂ ਨਾਲ ਹੋਣੀ ਚਾਹੀਦੀ ਹੈ। ਦੱਸ ਦਈਏ ਕਿ ਕਿਸਾਨ ਦ ਪ੍ਰੋਡਿਊਸਰ ਟ੍ਰੈਡ ਐਂਡ ਕਾਮਰਸ ਐਕਟ 2020, ਦ ਐਕਟਰਸ ਐਗ੍ਰੀਮੈਂਟ ਆਨ ਪ੍ਰਾਈਜ਼ ਇੰਸ਼ੋਰੈਂਸ ਐਂਡ ਫਾਰਮ ਸਰਵਿਸੇਜ਼ ਐਕਟ, 2020 ਤੇ ਦ ਅਸੈਂਸ਼ੀਅਲ ਕਮੋਡਿਟੀਜ਼ ਐਕਟ, 2020 ਦਾ ਵਿਰੋਧ ਕਰ ਰਹੇ ਹਨ।

Related posts

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਛੇ ਪਿਸਤੌਲਾਂ ਸਣੇ ਕਾਬੂ

On Punjab

ਸੈਫ ਦਾ ਪੁੱਤਰ ਇਬਰਾਹਿਮ ਧਰਮਾ ਪ੍ਰੋਡਕਸ਼ਨ ਨਾਲ ਕਰੇਗਾ ਅਦਾਕਾਰੀ ਦੀ ਸ਼ੁਰੂਆਤ: ਕਰਨ ਜੌਹਰ

On Punjab

ਸੰਘਣੀ ਧੁੰਦ ਕਾਰਨ ਹਵਾਈ ਅਤੇ ਰੇਲ ਆਵਾਜਾਈ ਪ੍ਰਭਾਵਿਤ

On Punjab