PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਨਵਜੋਤ ਕੌਰ ਟਿੱਪਣੀ: ਜਾਖੜ ਵੱਲੋਂ ਮੁੱਖ ਮੰਤਰੀ ਨੂੰ ਚੁਣੌਤੀ, ‘ਹਾਈਕੋਰਟ ਨਿਗਰਾਨੀ ਹੇਠ ਹੋਵੇ ਪਾਰਟੀਆਂ ਦੀ ਜਾਂਚ’

ਚੰਡੀਗੜ੍ਹ- ਪੰਜਾਬ ਦੀ ਸਿਆਸਤ ਵਿੱਚ ਨਵਜੋਤ ਕੌਰ ਸਿੱਧੂ ਦੇ ਬਿਆਨ ਤੋਂ ਬਾਅਦ ਇੱਕ ਵਾਰ ਫਿਰ ਵੱਡਾ ਘਮਾਸਾਨ ਸ਼ੁਰੂ ਹੋ ਗਿਆ ਹੈ। ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਦੀ ਜੜ੍ਹ ਤੱਕ ਜਾਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ਼ ਜਸਟਿਸ ਦੀ ਨਿਗਰਾਨੀ ਹੇਠ ਸਮਾਂਬੱਧ ਜਾਂਚ ਕਰਵਾਈ ਜਾਵੇ। ਜਾਖੜ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਭ੍ਰਿਸ਼ਟਾਚਾਰ ਅੱਜ ਸਮਾਜ ਦਾ ‘ਨਸੂਰ’ ਬਣ ਚੁੱਕਿਆ ਹੈ ਅਤੇ ਹੁਣ ਤਾਂ 70 ਸਾਲ ਦੇਸ਼ ਵਿੱਚ ਰਾਜ ਕਰਨ ਵਾਲੀ ਪਾਰਟੀ (ਕਾਂਗਰਸ) ਦੇ ਸੀਨੀਅਰ ਆਗੂ ਖ਼ੁਦ ਹੀ ਇੱਕ-ਦੂਜੇ ’ਤੇ ਗੰਭੀਰ ਦੋਸ਼ ਲਗਾ ਰਹੇ ਹਨ।

ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਪੁਰਾਣੇ ਬਿਆਨ ਯਾਦ ਕਰਵਾਏ, ਜਿਸ ਵਿੱਚ ਉਨ੍ਹਾਂ ਨੇ ਭ੍ਰਿਸ਼ਟਾਚਾਰ ਨੂੰ ਕੈਂਸਰ ਕਿਹਾ ਸੀ। ਜਾਖੜ ਨੇ ਸਵਾਲ ਕੀਤਾ, “ਭਗਵੰਤ ਮਾਨ ਜੀ, ਤੁਸੀਂ ਇਹ ਵੀ ਆਖਦੇ ਹੋ ਕੇ ਮੇਰੇ ਕੋਲ ਫਾਇਲਾਂ ਹਨ, ਤਾਂ ਫਿਰ ਫਾਇਲਾਂ ਖੋਲਦੇ ਕਿਉਂ ਨਹੀਂ ਹੋ? ਮੈਂ ਤਾਂ ਪਹਿਲਾਂ ਵੀ ਤੁਹਾਨੂੰ ਪੱਤਰ ਲਿਖਿਆ ਸੀ ਅਤੇ ਹੁਣ ਫਿਰ ਮੰਗ ਕਰਦਾ ਹਾਂ ਕਿ ਹਾਈਕੋਰਟ ਦੇ ਮਾਨਯੋਗ ਚੀਫ਼ ਜਸਟਿਸ ਦੀ ਨਿਗਰਾਨੀ ਵਿੱਚ ਸਾਰੀਆਂ ਪਾਰਟੀਆਂ ਦੇ ਸਾਰੇ ਲੀਡਰਾਂ (ਸਮੇਤ ਮੇਰੇ) ਦੀ ਸਮਾਂਬੱਧ ਜਾਂਚ ਕਰਵਾਓ ਤਾਂ ਜੋ ਸੱਚ ਸਾਹਮਣੇ ਆ ਸਕੇ ਅਤੇ ਵੱਖ-ਵੱਖ ਭ੍ਰਿਸ਼ਟਾਚਾਰਾਂ ਦਾ ਪੈਸਾ ਕਿਸ ਕੋਲ ਪਹੁੰਚਿਆ, ਇਸ ਦਾ ਪਤਾ ਲੱਗ ਸਕੇ।”

ਜਾਖੜ ਦੀ ਇਹ ਮੰਗ ਅਜਿਹੇ ਸਮੇਂ ਆਈ ਹੈ ਜਦੋਂ ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਦੇ ਅੰਦਰੋਂ ਹੀ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗੇ ਹਨ। ਪੰਜਾਬ ਦੇ ਸਾਬਕਾ ਕ੍ਰਿਕਟਰ ਅਤੇ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਹਾਲ ਹੀ ਵਿੱਚ ਪਾਰਟੀ ਦੇ ਅੰਦਰੂਨੀ ਮਾਮਲਿਆਂ ਤੇ ਵੱਡੇ ਸਵਾਲ ਖੜ੍ਹੇ ਕੀਤੇ ਸਨ। ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਬਣਨ ਦੇ ਚਾਹਵਾਨਾਂ ਤੋਂ ਮੋਟੀਆਂ ਰਕਮਾਂ ਮੰਗਣ ਦਾ ਅਸਿੱਧਾ ਦੋਸ਼ ਲਾਉਂਦਿਆਂ ਕਿਹਾ ਸੀ, “ਮੁੱਖ ਮੰਤਰੀ ਦੀ ਕੁਰਸੀ ਲਈ ਸਾਡੇ ਕੋਲ 500 ਕਰੋੜ ਦਾ ਸੂਟਕੇਸ ਨਹੀਂ ਹੈ, ਜੋ ਅਸੀਂ ਅੱਗੇ ਪੇਸ਼ ਕਰ ਸਕੀਏ।” ਇਸ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਨੇ ਇਸ ਨੂੰ ਅਨੁਸ਼ਾਸਨਹੀਣਤਾ ਮੰਨਦੇ ਹੋਏ ਨਵਜੋਤ ਕੌਰ ਸਿੱਧੂ ਨੂੰ ਮੁਅੱਤਲ ਕਰ ਦਿੱਤਾ।

Related posts

ਮ੍ਰਿਤਕ-ਦੇਹ ਤੋਂ ਨਹੀਂ ਫੈਲਦਾ ਕੋਰੋਨਾ ਵਾਇਰਸ- ਏਮਜ਼ ਡਾਇਰੈਕਟਰ

On Punjab

ਵਿਸ਼ਵ ਪ੍ਰਸਿੱਧ ਲੋਕ ਨਾਚ ਦੀ ‘ਰਾਣੀ’ ਹਰੀਸ਼ ਸਣੇ 4 ਕਲਾਕਾਰਾਂ ਦੀ ਹਾਦਸੇ ‘ਚ ਮੌਤ, 5 ਜ਼ਖ਼ਮੀ

On Punjab

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਛੱਡਿਆ ਦੇਸ਼ ! ਕੁਝ ਦਿਨ ਪਹਿਲਾਂ ਸਰਕਾਰ ਨੂੰ ਦਿੱਤਾ ਸੀ ਅਲਟੀਮੇਟਮ

On Punjab