PreetNama
ਖਬਰਾਂ/News

ਨਵੇਂ ਸਾਲ 2019 ਦੀ ਆਮਦ, ਬਾਦਲ ਪਰਿਵਾਰ ਵੀ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਨਵੇਂ ਸਾਲ 2019 ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਸਾਲ 2019 ਦੀ ਆਦਮ ਮੌਕੇ ਜਿਥੇ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖ਼ਸਅਤਾਂ ਨਤਮਸਤਕ ਹੋ ਰਹੀਆਂ ਹਨ। ਸਾਲ 2019 ਦੀ ਸ਼ੁਰੂਆਤ ਮੌਕੇ ਰਾਤ 12 ਵਜੇ ਹੀ ਸੰਗਤ ਦਾ ਠਾਠਾਂ ਮਾਰਦਾ ਇਕੱਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਕਰਮਾ ਵਿਚ ਪਰਿਵਾਰਾਂ ਸਮੇਤ ਪਹੁੰਚ ਗਿਆ।

ਸੰਗਤ ਨੇ ਜੈਕਾਰਿਆਂ ਦੀ ਗੂੰਜ ਨਾਲ ਸਾਲ 2019 ਦੀ ਆਮਦ ਕਰਦਿਆਂ ਸਤਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਪਰਿਵਾਰ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆਂ ਆਦਿ ਨੇ ਗੁਰੂ ਘਰ ਚ ਮੱਥਾ ਟੇਕਿਆ।

Related posts

ਚੀਨ ਨੇ ਪਾਕਿਸਤਾਨ ਨੂੰ 2.4 ਅਰਬ ਡਾਲਰ ਦਾ ਕਰਜ਼ਾ ਚੁਕਾਉਣ ’ਚ ਦਿੱਤੀ ਰਾਹਤ

On Punjab

ਕਲਾਨੌਰ-ਬਟਾਲਾ ਰੋਡ ‘ਤੇ ਭਿਆਨਕ ਹਾਦਸਾ; ਕਾਰ ਦਰੱਖ਼ਤ ‘ਚ ਵੱਜਣ ਕਾਰਨ ਆੜ੍ਹਤੀ ਮਾਮੇ ਦੀ ਮੌਤ, ਭਾਣਜਾ ਗੰਭੀਰ ਫੱਟੜ

On Punjab

Research Paper Writing Services

Pritpal Kaur