PreetNama
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਨਵ-ਨਿਯੁਕਤ ਨੌਜਵਾਨਾਂ ਵੱਲੋਂ ਭਵਿੱਖ ਰੁਸ਼ਨਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ

ਚੰਡੀਗੜ੍ਹ:ਸੂਬੇ ਦੇ ਨਵ-ਨਿਯੁਕਤ ਨੌਜਵਾਨਾਂ, ਜਿਨ੍ਹਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ, ਨੇ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਨਵ-ਨਿਯੁਕਤ ਨੌਜਵਾਨਾਂ ਨੇ ਦੱਸਿਆ ਕਿ ਇਹ ਨੌਕਰੀਆਂ ਉਨ੍ਹਾਂ ਨੂੰ ਨਿਰੋਲ ਮੈਰਿਟ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ, ਜਿਸ ਨਾਲ ਉਨ੍ਹਾਂ ਦਾ ਭਵਿੱਖ ਉਜਵਲ ਹੋ ਗਿਆ ਹੈ।
ਸੁਖਪ੍ਰੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਅਤੇ ਉਸ ਦੀ ਪਤਨੀ ਹਰਪ੍ਰੀਤ ਕੌਰ ਸਹਾਇਕ ਪ੍ਰੋਫੈਸਰ ਵਜੋਂ ਨੌਕਰੀ ਮਿਲਣ ਉਪਰੰਤ ਵਿਦੇਸ਼ ਤੋਂ ਵਾਪਸ ਆਏ ਹਨ। ਉਸ ਨੇ ਸੂਬੇ ਦੇ ਨੌਜਵਾਨਾਂ ਨੂੰ ਸਲਾਹ ਦਿੱਤੀ ਕਿ ਹੁਣ ਨੌਕਰੀ ਲੈਣ ਲਈ ਵਿਦੇਸ਼ ਜਾਣ ਦੀ ਲੋੜ ਨਹੀਂ ਹੈ, ਸਗੋਂ ਸਖ਼ਤ ਮਿਹਨਤ ਕਰਕੇ ਆਪਣੇ ਦੇਸ਼ ਵਿੱਚ ਹੀ ਨੌਕਰੀ ਲਈ ਜਾ ਸਕਦੀ ਹੈ ਕਿਉਂਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਅਨੇਕਾਂ ਮੌਕੇ ਪ੍ਰਦਾਨ ਕਰ ਰਹੀ ਹੈ।
ਇਸੇ ਤਰ੍ਹਾਂ ਡਾ. ਅਲਕਾ ਕਲਿਆਣ ਨੇ ਕਿਹਾ ਕਿ ਉਸ ਲਈ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਸ ਨੂੰ ਇਹ ਨੌਕਰੀ ਨਿਰੋਲ ਯੋਗਤਾ ਦੇ ਆਧਾਰ `ਤੇ ਮਿਲੀ ਹੈ। ਉਸ ਨੇ ਕਿਹਾ ਕਿ 1158 ਸਹਾਇਕ ਪ੍ਰੋਫੈਸਰਾਂ ਨੂੰ ਸੂਬਾ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ ਹੈ। ਉਸ ਨੇ ਦੱਸਿਆ ਕਿ 30 ਸਾਲਾਂ ਬਾਅਦ ਸੂਬੇ ਦੇ ਕਾਲਜਾਂ ਵਿੱਚ ਪ੍ਰੋਫ਼ੈਸਰ ਤਾਇਨਾਤ ਕੀਤੇ ਗਏ ਹਨ ਅਤੇ ਚੋਣ ਨਿਰੋਲ ਯੋਗਤਾ ਦੇ ਆਧਾਰ `ਤੇ ਕੀਤੀ ਗਈ ਹੈ। ਉਸ ਨੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਦੇ ਰੰਗਲਾ ਪੰਜਾਬ ਮਿਸ਼ਨ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਦੇਵੇਗੀ।
ਫ਼ਤਿਹਜੀਤ ਸਿੰਘ ਨੇ ਕਿਹਾ ਕਿ ਉਸ ਨੂੰ ਪੇਂਡੂ ਵਿਕਾਸ ਵਿਭਾਗ ਵਿੱਚ ਜੇ.ਈ. ਵਜੋਂ ਚੁਣਿਆ ਗਿਆ ਹੈ, ਜਿਸ ਲਈ ਉਸ ਨੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ ਪਰ ਵਿਭਾਗ ਵੱਲੋਂ ਨੌਕਰੀ ਮਿਲਣ ਉਪਰੰਤ ਉਸ ਨੇ ਇਹ ਵਿਚਾਰ ਟਾਲ ਦਿੱਤਾ।
ਜੇ.ਈ. ਵਜੋਂ ਚੁਣੇ ਗਏ ਕੁਲਜਿੰਦਰ ਧੀਮਾਨ ਨੇ ਕਿਹਾ ਕਿ ਉਹ ਇਹ ਮੌਕਾ ਦੇਣ ਲਈ ਮੁੱਖ ਮੰਤਰੀ ਦਾ ਰਿਣੀ ਹੈ। ਉਸ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਸ ਨੂੰ ਸੂਬੇ ਦੀ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦਾ ਮੌਕਾ ਦਿੱਤਾ ਗਿਆ ਹੈ।

Related posts

ਪ੍ਰੇਮਿਕਾ ਲਈ ਆਪਣੇ ਸਾਰੇ ਪਰਿਵਾਰ ਨੂੰ ਮਾਰ ਕੇ ਨਹਿਰ ਵਿਚ ਸੁੱਟਿਆ

On Punjab

ਨਵੇਂ ਸਾਲ ਮੌਕੇ ਅਮਰੀਕਾ ਦੀ ਮਸ਼ਹੂਰ ਸਟਰੀਟ ’ਤੇ ਕਾਰ ਨੇ ਹਜੂਮ ਨੂੰ ਦਰੜਿਆ; 10 ਹਲਾਕ, 30 ਜ਼ਖ਼ਮੀ

On Punjab

ਕੋਰੋਨਾ ਮਹਾਮਾਰੀ ਵਿਚਕਾਰ ਰਾਸ਼ਟਰਪਤੀ ਬਾਇਡਨ ਦੀ ਪਹਿਲੀ ਸਭ ਤੋਂ ਵੱਡੀ ਸਭਾ, ਕਿਹਾ- ਸੰਭਲ ਕੇ ਰਹੇ, ਮਹਾਮਾਰੀ ਅਜੇ ਖ਼ਤਮ ਨਹੀਂ ਹੋਈ

On Punjab