54.81 F
New York, US
April 19, 2024
PreetNama
ਖਬਰਾਂ/News

ਨਸ਼ਿਆਂ ਬਾਰੇ ਕਾਂਗਰਸੀ ਵਿਧਾਇਕਾਂ ਦੇ ਖੁਲਾਸਿਆਂ ਨੇ ਕੈਪਟਨ ਨੂੰ ਕਸੂਤਾ ਫਸਾਇਆ, ‘ਆਪ’ ਨੇ ਬੀੜੀਆਂ ‘ਤੋਪਾਂ’

ਚੰਡੀਗੜ੍ਹ: ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਨਸ਼ਿਆਂ ਦੇ ਮੁੱਦੇ ‘ਤੇ ਆਪਣੀ ਹੀ ਸਰਕਾਰ ਦੀ ਪੋਲ ਖੋਲ੍ਹਣ ਮਗਰੋਂ ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਹੈ। ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਜੇਕਰ ਕੈਪਟਨ ਅਮਰਿੰਦਰ ਬਤੌਰ ਮੁੱਖ ਮੰਤਰੀ ਵਿਰੋਧੀ ਧਿਰ ‘ਆਪ’ ਦੀਆਂ ਨਸ਼ਿਆਂ ਬਾਰੇ ਦਲੀਲਾਂ-ਅਪੀਲਾਂ ਨਹੀਂ ਮੰਨਣਾ ਚਾਹੁੰਦੇ ਤਾਂ ਆਪਣੇ ਕਾਂਗਰਸੀ ਵਿਧਾਇਕਾਂ-ਆਗੂਆਂ ਦੀਆਂ ਖਰੀਆਂ-ਖਰੀਆਂ ਸੁਣਕੇ ਹੀ ਬਠਿੰਡੇ ‘ਚ ਚੁੱਕੀ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਨਿਭਾਅ ਦੇਣ।

ਯਾਦ ਰਹੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਫ਼ਿਰੋਜ਼ਪੁਰ ‘ਚ ਸਰਕਾਰੀ ਪ੍ਰੋਗਰਾਮ ‘ਚ ਨਸ਼ਿਆਂ ਦੇ ਕਾਲੇ ਕਾਰੋਬਾਰ ‘ਚ ਅਫ਼ਸਰਾਂ ਤੇ ਪ੍ਰਭਾਵਸ਼ਾਲੀ ਲੋਕਾਂ ਦੀ ਮਿਲੀਭੁਗਤ ਸਬੰਧੀ ਖੁਲਾਸੇ ਕੀਤੇ ਹਨ। ਜ਼ੀਰਾ ਨੇ ਮਨਪ੍ਰੀਤ ਬਾਦਲ ਦੀ ਹਾਜ਼ਰੀ ਵਿੱਚ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰ ਦਿੱਤਾ ਤੇ ਉੱਥੋਂ ਚਲੇ ਗਏ। ਜ਼ੀਰਾ ਨੇ ਇਲਜ਼ਾਮ ਲਾਇਆ ਸੀ ਕਿ ਸਰਕਾਰ ਤੇ ਪੁਲਿਸ ਨਸ਼ੇ ਖ਼ਤਮ ਕਰਨ ਵਿੱਚ ਸਫ਼ਲ ਨਹੀਂ ਹੋਈ। ਜ਼ੀਰਾ ਨੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਤੇ ਮੰਚ ਤੋਂ ਸਾਰਿਆਂ ਸਾਹਮਣੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਤੇ ਉੱਥੋਂ ਚਲੇ ਗਏ। ਇਹ ਦੇਖ ਸਮਾਗਮ ਦੇ ਮੁੱਖ ਮਹਿਮਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਡੌਰ-ਭੌਰ ਹੋ ਗਏ।

ਭਗਵੰਤ ਮਾਨ ਨੇ ਕਿਹਾ ਕਿ ਜ਼ੀਰਾ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਵੀ ਜਨਤਕ ਤੌਰ ‘ਤੇ ਕਹਿ ਚੁੱਕੇ ਹਨ ਕਿ ਕੈਪਟਨ ਸਰਕਾਰ ‘ਚ ਵੀ ਬਾਦਲਾਂ ਦੀ ਸਰਕਾਰ ਵਾਂਗ ਨਸ਼ਾ ਮਾਫ਼ੀਆ ਸਰਗਰਮ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਠਿੰਡਾ ‘ਚ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵੱਲ ਮੂੰਹ ਕਰਕੇ ਸ੍ਰੀ ਗੁਟਕਾ ਸਾਹਿਬ ਜੀ ਦੀ ਸਹੁੰ ਚੁੱਕੀ ਸੀ ਕਿ ਮੁੱਖ ਮੰਤਰੀ ਬਣਨ ਉਪਰੰਤ ਉਹ ਚਾਰ ਹਫ਼ਤਿਆਂ ਅੰਦਰ ਸੂਬੇ ‘ਚ ਨਸ਼ੇ ਖ਼ਤਮ ਕਰ ਦੇਣਗੇ ਤੇ ਨਸ਼ੇ ਦੇ ਸਾਰੇ ਛੋਟੇ-ਵੱਡੇ ਤਸਕਰਾਂ ਨੂੰ ਜੇਲ੍ਹਾਂ ‘ਚ ਸੁੱਟ ਦੇਣਗੇ।

ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਦੀ ਸਰਕਾਰ ਬਣਿਆਂ 4 ਨਹੀਂ ਸਗੋਂ ਕਰੀਬ 94 ਹਫ਼ਤੇ ਹੋ ਚੁੱਕੇ ਹਨ ਪਰ ਨਾ ਨਸ਼ਿਆਂ ਦਾ ਪ੍ਰਕੋਪ ਬੰਦ ਹੋਇਆ ਹੈ ਤੇ ਨਾ ਹੀ ਨਸ਼ੇ ਦੇ ਵੱਡੇ ਵਪਾਰੀ ਜੇਲ੍ਹਾਂ ‘ਚ ਸੁੱਟੇ ਹਨ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਦੇ ਝੰਬੇ ਪੰਜਾਬੀ ਨੌਜਵਾਨਾਂ ਦਾ ਨਸ਼ਾ ਤਸਕਰਾਂ ਦੇ ਜਾਲ ‘ਚ ਫਸਣਾ ਬਾ ਦਸਤੂਰ ਜਾਰੀ ਹੈ, ਪ੍ਰਤੀ ਦਿਨ ਅਖ਼ਬਾਰਾਂ-ਮੀਡੀਆ ‘ਚ ਨਸ਼ੇ ਦੀ ਓਵਰ ਡੋਜ਼ ਨਾਲ ਮਰ ਰਹੇ ਨੌਜਵਾਨਾਂ ਦੀਆਂ ਖ਼ਬਰਾਂ ਕੈਪਟਨ ਸਰਕਾਰ ਦੀ ਪੋਲ ਖੋਲ੍ਹਦੀਆਂ ਹਨ, ਪਰ ਕਾਂਗਰਸ ਸਰਕਾਰ ਪਿਛਲੀ ਬਾਦਲ ਸਰਕਾਰ ਦੀ ਰਾਹ ‘ਤੇ ਚੱਲਦੀ ਹੋਈ, ਨਸ਼ਾ ਮਾਫ਼ੀਆ ਨੂੰ ਉਤਸ਼ਾਹਤ ਕਰ ਰਹੀ ਹੈ, ਕਾਂਗਰਸੀ ਵਿਧਾਇਕ ਜ਼ੀਰਾ ਨੇ ਆਪਣੀ ਸਰਕਾਰ ਦੇ ਇਸ ਕੌੜੇ ਸੱਚ ‘ਤੇ ਮੋਹਰ ਲਾਈ ਹੈ।

Related posts

ਹੰਗਰੀ ਦੀ ਰਾਸ਼ਟਰਪਤੀ ਨੇ ਦਿੱਤਾ ਅਸਤੀਫਾ, ਦੱਸਿਆ ਇਹ ਕਾਰਨ, ਪੜ੍ਹੋ ਪੂਰੀ ਖ਼ਬਰ

On Punjab

ਸੀ ਟੀ ਯੂਨੀਵਰਸਿਟੀ ਸਟੇਟ ਪੱਧਰੀ ਸਨਮਾਨ ਕੈਰੀਅਰ ਗੁਰੂ ਨਾਲ ਫਿਰੋਜ਼ਪੁਰ ਜਿਲੇ ਦੀਆਂ 30 ਸਖਸ਼ੀਅਤਾਂ ਸਨਮਾਨਿਤ

Pritpal Kaur

ਪਿਤਾ ਨਾਲ ਵਿਆਹ ਤੋਂ ਬਾਅਦ ਹੋਈ ਗਰਭਵਤੀ, 2 ਬੱਚਿਆਂ ਨੂੰ ਦਿੱਤਾ ਜਨਮ, ਮਾਂ ਨੂੰ ਧੋਖਾ ਦੇ ਕੇ ਕਿਹਾ- ਸਭ ਤੋਂ ਵਧੀਆ ਫੈਸਲਾ!

On Punjab